ਹਿਮਾਚਲ : ਹਿਮਾਚਲ ਪ੍ਰਦੇਸ਼ ਵਿੱਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ। ਅਸਮਾਨ 'ਤੇ ਕਾਲੇ ਬੱਦਲ ਛਾਏ ਹੋਏ ਹਨ। ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ 5 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਕੱਲ ਯਾਨੀ 3 ਫਰਵਰੀ ਤੱਕ ਭਾਰੀ ਬਰਫਬਾਰੀ ਅਤੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਭਾਰੀ ਬਰਫਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਹੋਰ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ।

 

ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਅਗਲੇ 48 ਘੰਟਿਆਂ ਵਿੱਚ ਕੁਝ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਲਈ ਇੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਜਨਵਰੀ ਵਿੱਚ ਹੋਈ ਬਾਰਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਸਾਲ ਜਨਵਰੀ 'ਚ ਸਭ ਤੋਂ ਵੱਧ ਬਾਰਿਸ਼ 173.2 ਮਿਲੀਮੀਟਰ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 93 ਫੀਸਦੀ ਜ਼ਿਆਦਾ ਹੈ। ਸਾਲ 2017 ਵਿੱਚ 157.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।

 

ਦੱਸ ਦੇਈਏ ਕਿ ਫਰਵਰੀ ਦੇ ਪਹਿਲੇ ਹਫ਼ਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਵਿੱਚ 2-4 ਫਰਵਰੀ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

 

ਆਈਐਮਡੀ ਨੇ ਕਿਹਾ ਕਿ 2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ 3 ਅਤੇ 4 ਫਰਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਫਰਵਰੀ ਨੂੰ ਮੀਂਹ ਦੀ ਤੀਬਰਤਾ ਹੋਰ ਵਧੇਗੀ। ਆਈਐਮਡੀ ਨੇ ਕਿਹਾ ਕਿ ਅਗਲੇ 2 ਦਿਨਾਂ ਦੌਰਾਨ, ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੇ ਹੌਲੀ ਹੌਲੀ ਵਾਧੇ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।