Weather Forcast: ਦਿੱਲੀ ਅਤੇ ਉਸ ਦੇ ਆਸਪਾਸ ਦੇ ਇਲਾਕਿਆਂ 'ਚ ਬੁੱਧਵਾਰ ਜ਼ੋਰਦਾਰ ਬਾਰਸ਼ ਹੋਈ। ਲਗਾਤਾਰ ਹੋ ਰਹੀ ਬਾਰਸ਼ ਕਾਰਨ ਕਈ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ। ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੜਕਾਂ 'ਤੇ ਪਾਣੀ ਭਰਨ ਨਾਲ ਕਈ ਵਾਹਨ ਫਸ ਗਏ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅਗਲੇ ਸੱਤ ਦਿਨ ਅਜਿਹਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਿਤੇ ਹਲਕੀ ਤੇ ਕਿਤੇ ਭਾਰੀ ਬਾਰਸ਼ ਹੋਵੇਗੀ। ਦਿੱਲੀ 'ਚ ਭਾਰੀ ਬਾਰਸ਼ ਤੋਂ ਬਾਅਦ ਹਾਲਾਤ ਇਹ ਕਿ ਸੜਕਾਂ ਨਹਿਰਾਂ ਦਾ ਰੂਪ ਧਾਰ ਗਈਆ ਹਨ। ਚਾਰ ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ।
LAC 'ਤੇ ਤਣਾਅ ਘਟਾਉਣ ਦੇ ਯਤਨਾਂ 'ਚ ਭਾਰਤ ਤੇ ਚੀਨ ਦੀ ਬੈਠਕ ਅੱਜ, ਆਖ਼ਿਰ ਕੀ ਨੇ ਸਰਹੱਦੀ ਹਾਲਾਤ ?
ਦਿੱਲੀ ਤੋਂ ਇਲਾਵਾ ਮਹਾਰਾਸ਼ਟਰ, ਯੂਪੀ ਤੇ ਉਤਰਾਖੰਡ 'ਚ ਵੀ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ। ਉੱਤਰਾਖੰਡ 'ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਨੂੰ ਲੈਕੇ ਚੇਤਾਵਨੀ ਜ਼ਾਹਰ ਕੀਤੀ ਹੈ। ਇੱਥੋਂ ਤਕ ਕਿ ਕਈ ਇਲਾਕਿਆਂ 'ਚ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਜੰਮੂ-ਕਸ਼ਮੀਰ: ਮਕਾਬਲੇ ਦੌਰਾਨ ਲਸ਼ਕਰ ਦੇ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ