Weather Forecast: ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਅਗਲੇ 72 ਘੰਟਿਆਂ ਤੱਕ ਰਹੋ ਸਾਵਧਾਨ! IMD ਨੇ ਇਹ ਜਾਰੀ ਕੀਤੀ ਚੇਤਾਵਨੀ
Weather Update: ਮੌਸਮ ਵਿਭਾਗ ਮੁਤਾਬਕ ਅਗਲੇ 72 ਘੰਟਿਆਂ ਦੌਰਾਨ ਇਨ੍ਹਾਂ ਸੂਬਿਆਂ 'ਚ ਕਈ ਇਲਾਕਿਆਂ 'ਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
Weather report 12 March : ਆਉਣ ਵਾਲੇ ਕੁਝ ਦਿਨਾਂ ਵਿੱਚ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਦੀ ਤਾਜ਼ਾ ਚੇਤਾਵਨੀ ਦੇ ਅਨੁਸਾਰ, ਪੂਰਬੀ ਭਾਰਤ ਦੇ ਲੋਕਾਂ ਨੂੰ ਅਗਲੇ 24 ਘੰਟਿਆਂ ਲਈ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਕਿਉਂਕਿ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਹੀ ਅਗਲੇ 72 ਘੰਟਿਆਂ 'ਚ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦੇ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਹੀ 14 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਅਤੇ ਗਰਜ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਦੇਸ਼ ਦੇ ਦੱਖਣੀ ਸੂਬਿਆਂ ਵਿੱਚ 15 ਤੋਂ 17 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ 'ਚ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲ ਸਕਦੇ ਹਨ। ਇਸ ਦੇ ਨਾਲ ਹੀ, 12 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਇੱਕ ਤਾਜ਼ਾ ਪੱਛਮੀ ਗੜਬੜ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ।
ਬਾਰਿਸ਼ ਬਾਰੇ ਵੱਡਾ ਅਪਡੇਟ
ਮੌਸਮ ਵਿਭਾਗ ਮੁਤਾਬਕ 12 ਅਤੇ 13 ਤਰੀਕ ਨੂੰ ਜੰਮੂ, ਕਸ਼ਮੀਰ, ਲੱਦਾਖ ਵਿੱਚ ਹਨੇਰੀ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ 13 ਅਤੇ 14 ਅਤੇ ਰਾਜਸਥਾਨ ਵਿੱਚ 13 ਮਾਰਚ ਨੂੰ ਮੌਸਮ ਖ਼ਰਾਬ ਰਹੇਗਾ। 13 ਅਤੇ 14 ਤਰੀਕ ਨੂੰ ਉੱਤਰਾਖੰਡ 'ਚ ਬਿਜਲੀ ਦੇ ਨਾਲ-ਨਾਲ ਕਈ ਇਲਾਕਿਆਂ 'ਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।ਆਉਣ ਵਾਲੇ ਕੁਝ ਦਿਨਾਂ 'ਚ ਭਾਰਤ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕਈ ਸੂਬਿਆਂ ਵਿੱਚ ਮੌਸਮ ਰਹੇਗਾ ਖ਼ਰਾਬ
ਦੇਸ਼ ਦੇ ਕਈ ਹਿੱਸਿਆਂ 'ਚ ਮੀਂਹ, ਤੂਫਾਨ, ਗੜੇਮਾਰੀ ਅਤੇ ਬਿਜਲੀ ਡਿੱਗਣ ਦਾ ਪ੍ਰੀ-ਮਾਨਸੂਨ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। 12 ਤੋਂ 18 ਮਾਰਚ ਤੱਕ ਕਈ ਸੂਬਿਆਂ 'ਚ ਮੌਸਮ ਖਰਾਬ ਰਹੇਗਾ। ਇਹ ਮੈਦਾਨੀ ਇਲਾਕਿਆਂ, ਦੱਖਣੀ ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਕਰਨਾਟਕ ਨੂੰ ਪ੍ਰਭਾਵਿਤ ਕਰੇਗਾ। ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ 15 ਤੋਂ 16 ਮਾਰਚ ਦਰਮਿਆਨ ਗੜੇਮਾਰੀ ਹੋਵੇਗੀ। ਮੌਸਮ ਵਿਗਿਆਨੀਆਂ ਮੁਤਾਬਕ ਇਸ ਸਾਲ ਦੇਸ਼ 'ਚ ਗਰਮੀ ਦਾ ਮੌਸਮ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਦਸੰਬਰ ਅਤੇ ਫਰਵਰੀ ਦੇ ਮਹੀਨੇ ਸਾਲ 1901 ਤੋਂ ਬਾਅਦ ਸਭ ਤੋਂ ਗਰਮ ਰਹੇ ਹਨ। ਅਜਿਹੇ 'ਚ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2023 'ਚ ਗਰਮੀ ਕਿੰਨੀ ਪਰੇਸ਼ਾਨੀ ਕਰੇਗੀ।