Heatwave: ਅਗਲੇ ਦੋ ਦਿਨਾਂ ‘ਚ ਇਨ੍ਹਾਂ ਸੂਬਿਆਂ 'ਚ ਗਰਮੀ ਕੱਢੇਗੀ ਵੱਟ, ਤਾਂ ਇੱਥੇ ਪਵੇਗੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
IMD Bulletin: ਮੌਸਮ ਵਿਭਾਗ ਨੇ ਕਿਹਾ ਕਿ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ ਅਤੇ ਉੜੀਸਾ 'ਚ ਸੋਮਵਾਰ ਤੱਕ ਲੂ ਚਲੇਗੀ, ਜਦਕਿ ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
India Weather Update: ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਪਾਰਾ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਹੀਟਵੇਵ ਦਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ (IMD) ਨੇ ਸ਼ਨੀਵਾਰ (6 ਅਪ੍ਰੈਲ) ਨੂੰ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਸੂਬਿਆਂ ਵਿੱਚ ਮੀਂਹ ਪਵੇਗਾ। ਰਾਜਧਾਨੀ ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੰਜਾਬ, ਹਰਿਆਣਾ 'ਚ ਸੋਮਵਾਰ ਤੱਕ ਗਰਮੀ ਪੈਣ ਵਾਲੀ ਹੈ।
ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ, ਉੱਤਰੀ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਤੱਟਵਰਤੀ ਖੇਤਰਾਂ ਵਿੱਚ ਲੂ ਚੱਲੇਗੀ। ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 5 ਤੋਂ 9 ਅਪ੍ਰੈਲ ਤੱਕ ਗਰਮ ਅਤੇ ਹਿਊਮੀਡਿਟੀ ਵਾਲਾ ਮੌਸਮ ਰਹੇਗਾ।
ਇਹ ਵੀ ਪੜ੍ਹੋ: 'ਮਨੀਸ਼ ਸਿਸੋਦੀਆ ਤੋਂ ਬਿਨਾਂ ਨਹੀਂ ਹੋ ਸਕਦਾ ਸੀ ਦਿੱਲੀ ਸ਼ਰਾਬ ਘੁਟਾਲਾ', ਜ਼ਮਾਨਤ ਦਾ ਵਿਰੋਧ ਕਰਦਿਆਂ ED ਨੇ ਕਿਹਾ ?
ਮੌਸਮ ਵਿਭਾਗ ਦੇ ਤਾਜ਼ਾ ਅਪਡੇਟ 'ਚ ਕਿਹਾ ਗਿਆ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਅਤੇ ਪ੍ਰਾਇਦੀਪ ਭਾਰਤ ਦੇ ਕੁਝ ਹਿੱਸਿਆਂ 'ਚ ਅਗਲੇ ਹਫਤੇ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਸੋਮਵਾਰ ਤੱਕ ਜਿਨ੍ਹਾਂ ਇਲਾਕਿਆਂ 'ਚ ਲੂ ਚੱਲੇਗੀ, ਉਨ੍ਹਾਂ 'ਚ ਝਾਰਖੰਡ, ਵਿਦਰਭ, ਉੱਤਰੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਓਡੀਸ਼ਾ ਸ਼ਾਮਲ ਹਨ।
ਉੱਥੇ ਹੀ ਅਰੁਣਾਚਲ ਪ੍ਰਦੇਸ਼ ਵਿੱਚ 9 ਅਪ੍ਰੈਲ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ ਅਤੇ ਮੇਘਾਲਿਆ ਵਿੱਚ 7 ਤੋਂ 8 ਅਪ੍ਰੈਲ ਤੱਕ ਮੀਂਹ ਪੈ ਸਕਦਾ ਹੈ। ਦੱਸ ਦਈਏ ਕਿ ਇਸ ਹਫਤੇ ਦੀ ਸ਼ੁਰੂਆਤ 'ਚ ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਸੀ ਕਿ ਅਪ੍ਰੈਲ ਤੋਂ ਲੈਕੇ ਜੂਨ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਿਆਨਕ ਗਰਮੀ ਪੈ ਸਕਦੀ ਹੈ ਅਤੇ ਲੂ ਚੱਲ ਸਕਦੀ ਹੈ।
ਇਹ ਵੀ ਪੜ੍ਹੋ: Holiday Announced: ਪੰਜਾਬ ਸਰਕਾਰ ਵੱਲੋਂ 25 ਮਈ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।