Weather Update 14 January: ਦਿੱਲੀ-ਐੱਨਸੀਆਰ 'ਚ ਠੰਢ ਤੋਂ ਕੁਝ ਰਾਹਤ ਮਿਲੀ ਹੈ, ਪਰ ਮੌਸਮ ਵਿਭਾਗ ਮੁਤਾਬਕ ਜਲਦ ਹੀ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋ ਸਕਦਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਤੇ ਅਸਰ ਪੈ ਸਕਦਾ ਹੈ। ਹਰਿਆਣਾ ਸਰਕਾਰ ਨੇ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਹਨ, ਜਦਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 21 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।


ਉੱਤਰੀ ਭਾਰਤ ਵਿਚ 14 ਜਨਵਰੀ ਤੋਂ ਸੰਘਣੀ ਧੁੰਦ ਦੀ ਨਵੀਂ ਲਹਿਰ ਆਉਣ ਦੀ ਸੰਭਾਵਨਾ ਹੈ, ਜਦਕਿ 15 ਜਨਵਰੀ ਤੋਂ ਸੀਤ ਲਹਿਰ ਦੀ ਸਥਿਤੀ ਬਣੇਗੀ।


ਪਾਰਾ 3-5 ਡਿਗਰੀ ਤੱਕ ਡਿੱਗਿਆ
 
ਮੌਸਮ ਵਿਭਾਗ ਮੁਤਾਬਕ 16 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 3-5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੱਧ ਪ੍ਰਦੇਸ਼ ਵਿੱਚ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।


ਅਗਲੇ 3 ਦਿਨਾਂ ਦੌਰਾਨ ਗੁਜਰਾਤ ਰਾਜ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਅਗਲੇ 5 ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।


ਸੀਤਲਹਿਰ


14-17 ਨੂੰ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਤੇ 14-15 ਨੂੰ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ।


ਹਿਮਾਚਲ ਪ੍ਰਦੇਸ਼ ਵਿੱਚ 15 ਤੋਂ 17 ਜਨਵਰੀ ਤੱਕ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 16 ਤੋਂ 18 ਜਨਵਰੀ ਤੱਕ ਅਤੇ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 17-18 ਜਨਵਰੀ ਨੂੰ ਹਲਕੀ ਤੋਂ ਤੇਜ਼ ਸੀਤ ਲਹਿਰ ਦੀ ਸੰਭਾਵਨਾ ਹੈ।


ਇਸ ਤੋਂ ਪਹਿਲਾਂ ਦਿੱਲੀ ਵਿੱਚ 5 ਤੋਂ 9 ਜਨਵਰੀ ਦਰਮਿਆਨ ਸੀਤ ਲਹਿਰ ਦਰਜ ਕੀਤੀ ਗਈ ਸੀ।


ਸਵੇਰ ਵੇਲੇ ਰਹੇਗੀ ਸੰਘਣੀ ਧੁੰਦ


ਰਾਤ ਅਤੇ ਸਵੇਰ ਸਮੇਂ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਅਗਲੇ 2 ਦਿਨਾਂ ਦੌਰਾਨ ਉੱਤਰੀ ਰਾਜਸਥਾਨ, ਪੱਛਮੀ ਬੰਗਾਲ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਅਲੱਗ-ਥਲੱਗ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। 15 ਤੋਂ 18 ਜਨਵਰੀ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕੁਝ ਖੇਤਰਾਂ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ 16-18 ਜਨਵਰੀ, 2023 ਦੌਰਾਨ ਸੰਘਣੀ ਧੁੰਦ ਦੀ ਸਥਿਤੀ ਰਹੇਗੀ।