ਰਮਨਦੀਪ ਕੌਰ ਦੀ ਰਿਪੋਰਟ
ਨਵੀਂ ਦਿੱਲੀ/ਚੰਡੀਗੜ੍ਹ: ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ 'ਚ ਮੌਸਮ ਕਰਵਟ ਲੈ ਰਿਹਾ ਹੈ। ਇਸ ਕਾਰਨ ਦੇਸ਼ ਦੇ ਪਹਾੜੀ ਇਲਾਕਿਆਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਨਾਲ ਹੀ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ 'ਚ ਵੀ ਮੌਸਮ ਵਿਗੜ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਦੌਰਾਨ 70 ਕਿਲੋਮੀਟਰ ਪ੍ਰਤੀ ਘੰਟੇ ਤਕ ਤੇਜ਼ ਹਵਾਵਾਂ ਚੱਲਣਗੀਆਂ ਤੇ ਭਾਰੀ ਬਾਰਸ਼ ਹੋਵੇਗੀ। ਮੌਸਮ ਵਿਭਾਗ ਨੇ ਇਸ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਹੈ। ਦਰਅਸਲ ਬੰਗਾਲ ਦੀ ਖਾੜੀ 'ਚ ਉੱਠ ਰਿਹਾ ਤੂਫ਼ਾਨ ਅਮਫ਼ਾਨ ਕਈ ਸੂਬਿਆਂ ਲਈ ਖਤਰਾ ਬਣ ਸਕਦਾ ਹੈ। ਇਸ ਦਾ ਅਸਰ ਪਰਬਤੀ ਇਲਾਕਿਆਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ 'ਚ ਵੀ ਬਣਿਆ ਹੋਇਆ ਹੈ।
ਚੱਕਰਵਾਤੀ ਤੂਫ਼ਾਨ ਸ਼ਨੀਵਾਰ ਸਵੇਰ ਪੱਛਮੀ ਬੰਗਾਲ 'ਚ ਦੀਘਾ ਦੇ ਦੱਖਣ-ਪੱਛਮ 'ਚ 1,220 ਕਿਲੋਮੀਟਰ ਦੀ ਦੂਰੀ 'ਤੇ ਸੀ। ਮੌਸਮ ਵਿਭਾਗ ਮੁਤਾਬਕ ਇਸ ਤੂਫ਼ਾਨ ਦੇ ਪ੍ਰਭਾਵ ਨਾਲ 19 ਮਈ ਤੋਂ ਤੱਟੀ ਜ਼ਿਲ੍ਹਿਆਂ 'ਚ ਭਾਤੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਕੋਰੋਨਾ ਸੰਕਟ ਦੇ ਚੱਲਦਿਆਂ ਦੱਖਣ ਪੂਰਬੀ ਬੰਗਾਲ ਦੀ ਖਾੜੀ 'ਚ ਕਰੀਬ 1000 ਕਿਲੋਮੀਟਰ ਦੀ ਦੂਰੀ 'ਤੇ ਅਗਲੇ 12 ਘੰਟੇ ਚ ਚੱਕਰਵਾਤੀ ਤੂਫ਼ਾਨ 'ਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਅਗਲੇ 24 ਘੰਟਿਆਂ 'ਚ ਇਹ ਇਕ ਗੰਭੀਰ ਚੱਕਰਵਾਤੀ ਤੂਫ਼ਾਨ ਦਾ ਰੂਪ ਲੈ ਸਕਦਾ ਹੈ। ਇਸ ਦਰਮਿਆਨ ਪੂਰਬੀ ਜਲਸੈਨਾ ਕਮਾਨ ਵੀ ਅਲਰਟ 'ਤੇ ਹੈ। ਵਿਸ਼ਾਖਾਪਟਨਮ 'ਚ ਭਾਰਤੀ ਜਲਸੈਨਾ ਦੇ ਜਹਾਜ਼ ਅਲਰਟ ਮੋਡ 'ਚ ਹਨ। ਮੈਡੀਕਲ ਸਰਵਿਸ ਤੇ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਲਈ ਜਹਾਜ਼ ਤਾਇਨਾਤ ਹਨ।
ਇਹ ਵੀ ਪੜ੍ਹੋ: ਸਿੱਖ ਦੀਆਂ ਅੰਤਮ ਰਸਮਾਂ ਨਿਭਾਅ ਮੁਸਲਮਾਨਾਂ ਨੇ ਕਾਇਮ ਕੀਤੀ ਭਾਈਚਾਰਕ ਸਾਂਝ ਦੀ ਮਿਸਾਲ
ਪਿਛਲੇ ਕਈ ਦਿਨਾਂ ਤੋਂ ਪੱਛਮੀ ਗੜਬੜੀ ਕਾਰਨ ਮੌਸਮ 'ਚ ਤਬਦੀਲੀ ਚੱਲ ਰਹੀ ਹੈ। ਇਸ ਦੇ ਚੱਲਦਿਆਂ ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ