ਚੰਡੀਗੜ੍ਹ: ਪਿਛਲੇ ਕਈ ਦਿਨ ਸੰਘਣੀ ਧੁੰਦ ਪੈਣ ਮਗਰੋਂ ਅੱਜ ਸੂਰਜ ਨਿਕਲਿਆ ਹੈ ਪਰ ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨ ਪੰਜਾਬ ਤੇ ਹਰਿਆਣਾ ’ਚ ਤੇਜ਼ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ’ਚ ਲੰਘੀ ਰਾਤ ਤੋਂ ਹੀ ਕਿਣਮਿਣ ਹੋਈ ਹੈ।
ਮੌਸਮ ਵਿਭਾਗ (Meteorological department) ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਕਿਣਮਿਣ ਹੋਈ ਹੈ। ਪੰਜਾਬ ਤੇ ਹਰਿਆਣਾ ਵਿੱਚ ਆਉਣ ਵਾਲੇ ਤਿੰਨ ਦਿਨ ਚੰਗੀ ਬਾਰਸ਼ ਹੋ ਸਕਦੀ ਹੈ।
ਉਧਰ, ਖੇਤੀਬਾੜੀ ਮਹਿਕਮੇ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਫਸਲਾਂ ਲਈ ਚੰਗੀ ਸਾਬਤ ਹੋ ਸਕਦੀ ਹੈ ਪਰ ਜ਼ਿਆਦਾ ਬਾਰਸ਼ ਨੁਕਸਾਨ ਪਹੁੰਚਾ ਸਕਦੀ ਹੈ। ਦੱਸ ਦਈਏ ਕਿ ਪਿਛਲੇ ਸਮੇਂ ਹੋਈ ਬਾਰਸ਼ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਸੀ। ਇਸ ਲਈ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।
ਇਹ ਵੀ ਪੜ੍ਹੋ: Coronavirus Cases Today: ਕੋਰੋਨਾ ਦੀ ਬੇਕਾਬੂ ਰਫ਼ਤਾਰ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ 47 ਹਜ਼ਾਰ ਕੇਸ, 703 ਦੀ ਮੌਤ
ਠੰਢ ਦਾ ਕਹਿਰ ਜਾਰੀ
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਬਠਿੰਡਾ ਸ਼ਹਿਰ ਸੂਬੇ ’ਚ ਸਭ ਤੋਂ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 10.7, ਪਟਿਆਲਾ ’ਚ 9.4, ਪਠਾਨਕੋਟ ’ਚ 9.6, ਫਰੀਦਕੋਟ ’ਚ 10 ਤੇ ਮੋਗਾ ’ਚ 9.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਹਰਿਆਣਾ ’ਚ ਵੀ ਮੀਂਹ ਨੇ ਲੋਕਾਂ ਦੀਆਂ ਮੁਸੀਬਤਾਂ ਵਧਾਈਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904