ਮੌਸਮ ਵਿਭਾਗ ਨੇ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਤੇ ਗੁਜਰਾਤ ਦੇ ਕਈ ਹਿੱਸਿਆਂ 'ਚ ਸੀਲ ਲਹਿਰ ਦੀ ਸੰਭਾਵਨਾ ਜਾਰੀ ਕੀਤੀ ਹੈ। ਅੱਜ ਪੰਜਾਬ, ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ।


ਅੱਜ ਤਾਮਿਲਨਾਡੂ 'ਚ ਹਲਕੀ ਤੋਂ ਮੱਧਮ ਬਾਰਸ਼ ਹੋਣ ਦੀ ਸੰਭਾਵਨਾ ਹੈ। ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਕਰਨਾਟਕ ਤੇ ਕੇਰਲ 'ਚ ਵੀ ਕੁਝ ਥਾਵਾਂ 'ਤੇ ਬਾਰਸ਼ ਹੋ ਸਕਦੀ ਹੈ।


ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪਹਾੜਾਂ 'ਚ ਭਾਰੀ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਦੋ ਤੋਂ ਤਿੰਨ ਡਿਗਰੀ ਤਕ ਤਾਪਮਾਨ ਡਿੱਗ ਸਕਦਾ ਹੈ। ਉੱਥੇ ਹੀ ਦਿੱਲੀ 'ਚ ਤਾਪਮਾਨ ਦੋ ਡਿਗਰੀ ਤਕ ਡਿੱਗਣ ਦੀ ਸੰਭਾਵਨਾ ਹੈ।


ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਸੀਤ ਲਹਿਰ ਹੋਰ ਤੇਜ਼ ਹੋ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਕੋਰੇ ਕਾਰਨ ਦੋਵਾਂ ਸੂਬਿਆਂ 'ਚ ਸਵੇਰ ਕਈ ਥਾਵਾਂ 'ਤੇ ਵਿਜ਼ੀਬਿਲਿਟੀ ਘੱਟ ਗਈ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ