ਪੜਚੋਲ ਕਰੋ
(Source: ECI/ABP News)
ਬਾਰਸ਼ ਕਰਕੇ ਮੁੰਬਈ-ਪੁਣੇ ‘ਚ ਓਰੇਂਜ ਅਲਰਟ ਜਾਰੀ, ਦਿੱਲੀ ਨੂੰ ਕਰਨਾ ਪਏਗਾ ਇੰਤਜ਼ਾਰ, ਜਾਣੋ ਆਪਣੇ ਸੂਬੇ ਦਾ ਹਾਲ
ਆਈਐਮਡੀ ਨੇ ਬੁੱਧਵਾਰ ਤੋਂ ਸ਼ੁੱਕਰਵਾਰ ਦੇ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਵਿੱਚ ਕਈ ਥਾਂਵਾਂ ‘ਤੇ ਬਾਰਸ਼ ਦੀ ਸੰਭਾਵਨਾ ਜਤਾਈ ਹੈ।
![ਬਾਰਸ਼ ਕਰਕੇ ਮੁੰਬਈ-ਪੁਣੇ ‘ਚ ਓਰੇਂਜ ਅਲਰਟ ਜਾਰੀ, ਦਿੱਲੀ ਨੂੰ ਕਰਨਾ ਪਏਗਾ ਇੰਤਜ਼ਾਰ, ਜਾਣੋ ਆਪਣੇ ਸੂਬੇ ਦਾ ਹਾਲ Weather: Orange alert issued in Mumbai-Pune due to rains, Delhi will have to wait, find out the state of your state ਬਾਰਸ਼ ਕਰਕੇ ਮੁੰਬਈ-ਪੁਣੇ ‘ਚ ਓਰੇਂਜ ਅਲਰਟ ਜਾਰੀ, ਦਿੱਲੀ ਨੂੰ ਕਰਨਾ ਪਏਗਾ ਇੰਤਜ਼ਾਰ, ਜਾਣੋ ਆਪਣੇ ਸੂਬੇ ਦਾ ਹਾਲ](https://static.abplive.com/wp-content/uploads/sites/5/2020/05/10170234/weather-punjab.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਉੱਤਰੀ ਭਾਰਤ ਦੇ ਇਲਾਕਿਆਂ ਵਿੱਚ ਮੰਗਲਵਾਰ ਨੂੰ ਮੀਂਹ ਹੋਈ ਤਾਂ ਮੇਘਾਲਿਆ ਦੇ ਪੱਛਮੀ ਗਾਰੋ ਹਿਲਜ਼ ਜ਼ਿਲ੍ਹੇ ‘ਚ ਹੜ੍ਹ ਨਾਲ 89,000 ਲੋਕ ਪ੍ਰਭਾਵਤ ਹੋਏ। ਇਸ ਦੇ ਨਾਲ ਹੀ ਆਈਐਮਡੀ ਨੇ ਮਹਾਰਾਸ਼ਟਰ ਦੇ ਤੱਟਵਰਤੀ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਆਈਐਮਡੀ ਨੇ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਪਾਲਘਰ ਅਤੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੁੰਬਈ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਦੇ ਇੱਕ ਅਧਿਕਾਰੀ ਨੇ ਕਿਹਾ, “ਮਹਾਰਾਸ਼ਟਰ ਦੇ ਮਰਾਠਵਾੜਾ ਅਤੇ ਕੋਂਕਣ ਖੇਤਰਾਂ ਲਈ ਮੰਗਲਵਾਰ ਅਤੇ ਬੁੱਧਵਾਰ ਲਈ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਬੁੱਧਵਾਰ ਨੂੰ ਮੁੰਬਈ, ਠਾਣੇ, ਰਾਏਗੜ, ਪਾਲਘਰ, ਰਤਨਗਿਰੀ, ਸਿੰਧੁਦੂਰਗ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਤੇਜ਼ ਮੀਂਹ ਪੈ ਸਕਦਾ ਹੈ।”
ਉਧਰ ਮੰਗਲਵਾਰ ਨੂੰ ਹਰਿਆਣਾ ਅਤੇ ਪੰਜਾਬ ਵਿੱਚ ਮੌਸਮ ਨਮੀ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇੱਕ ਤੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਰਿਹਾ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਪਾਰਾ 36.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਰਿਹਾ।
ਭਿਵਾਨੀ 40.1 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਗਰਮ ਇਲਾਕਾ ਸੀ। ਕਰਨਾਲ ਵਿਚ ਵੱਧ ਤੋਂ ਵੱਧ ਪਾਰਾ 35.4 ਡਿਗਰੀ ਅਤੇ ਨਾਰਨੌਲ ਵਿਚ 38.2 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 37.4 ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 36.1, ਪਟਿਆਲਾ ਵਿੱਚ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿੱਲੀ ਵਿਚ ਨਿਰਾਸ਼ਾ:
ਦਿੱਲੀ ਵਿੱਚ ਮੀਂਹ ਦਾ ਰਾਹ ਵੇਖ ਰਹੇ ਲੋਕ ਨਿਰਾਸ਼ ਮਹਿਸੂਸ ਕਰ ਰਹੇ ਹਨ। ਬਾਰਸ਼ ਦੀ ਘਾਟ ਕਾਰਨ ਮੌਸਮ ਨਮੀ ਵਾਲਾ ਹੈ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਗਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 30-40 ਡਿਗਰੀ ਦੇ ਆਸ ਪਾਸ ਰਹੇਗਾ। ਇਸ ਸਮੇਂ ਦੌਰਾਨ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਮੌਨਸੂਨ ਦੀ ਸ਼ੁਰੂਆਤ ਦੇ ਬਾਵਜੂਦ ਮੀਂਹ ਘੱਟ ਗਿਆ ਹੈ। ਸ਼ਹਿਰ ਵਿੱਚ 46 ਪ੍ਰਤੀਸ਼ਤ ਘੱਟ ਬਾਰਸ਼ ਦਰਜ ਕੀਤੀ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)