ਵਾਢੀ ਸਿਖਰਾਂ 'ਤੇ ਪਰ ਮੌਸਮ ਦਾ ਵਿਗੜੇਗਾ ਮਿਜਾਜ਼, ਇਨ੍ਹਾਂ ਰਾਜਾਂ 'ਚ ਬਾਰਸ਼ ਦਾ ਅਲਰਟ
ਮੌਸਮ ਵਿਭਾਗ ਨੇ ਇਸ ਦੌਰਾਨ ਦੱਖਣੀ ਭਾਰਤ ਦੇ ਕਈ ਸੂਬਿਆਂ ਚਵੱਖ-ਵੱਖ ਥਾਵਾਂ ਤੇ ਤੇਜ਼ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ, ਪਰ ਆਉਂਦੇ ਦਿਨਾਂ ਵਿੱਚ ਮੌਸਮੀ ਤਬਦੀਲੀਆਂ ਆਉਣ ਦੀ ਸੰਭਾਵਨਾ ਹੈ। ਇਹ ਤਬਦੀਲੀਆਂ ਜਿੱਥੇ ਆਮ ਲੋਕਾਂ ਲਈ ਰਾਹਤ ਬਣ ਸਕਦੀਆਂ ਹਨ, ਉੱਥੇ ਹੀ ਕਿਸਾਨਾਂ ਲਈ ਚਿੰਤਾ ਦਾ ਸਬੱਬ ਵੀ ਬਣਨਗੀਆਂ। ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਹਫ਼ਤੇ ਦੇ ਅੰਤ ਤੱਕ ਹਨ੍ਹੇਰੀ ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਬਣੀ ਹੋਈ ਹੈ।
ਮੌਸਮ ਵਿਭਾਗ ਨੇ ਇਸ ਦੌਰਾਨ ਦੱਖਣੀ ਭਾਰਤ ਦੇ ਕਈ ਸੂਬਿਆਂ ਚਵੱਖ-ਵੱਖ ਥਾਵਾਂ ਤੇ ਤੇਜ਼ ਬਾਰਸ਼ ਹੋਣ ਦਾ ਅੰਦਾਜ਼ਾ ਲਾਇਆ ਹੈ। ਰਿਪੋਰਟ ਮੁਤਾਬਕ ਅਗਲੇ ਤਿੰਨ ਦਿਨਾਂ ਚ ਕੇਰਲ, ਤਾਮਿਲਨਾਡੂ, ਪੁੱਡੂਚੇਰੀ ਤੇ ਕਰਾਈਕਲ ਚ ਭਾਰੀ ਬਾਰਸ਼ ਦੇ ਆਸਾਰ ਹਨ। ਓਧਰ ਜੰਮੂ-ਕਸਮੀਰ, ਲੱਦਾਖ, ਗਿਲਗਿਟ ਬਾਲਿਟਸਤਾਨ ਤੇ ਮੁਜ਼ੱਫਰਾਬਾਦ ਚ ਵੀ ਬਾਰਸ਼ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਚ ਅੱਜ ਤੇ ਕੱਲ੍ਹ ਗੜੇਮਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਮੁਤਾਬਕ 15 ਤੋਂ 20 ਅਪ੍ਰੈਲ ਦੇ ਵਿਚ ਅਰੁਣਾਂਚਲ ਪ੍ਰਦੇਸ਼, ਅਸਮ ਤੇ ਮੇਘਾਲਿਆ ਤੇ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਚ ਤੇਜ਼ ਹਵਾਵਾਂ 30-40 ਕਿਮੀ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। 17 ਤੋਂ 20 ਅਪ੍ਰੈਲ ਦੇ ਵਿਚ ਅਰੁਣਾਂਚਲ ਪ੍ਰਦੇਸ਼, ਅਸਮ ਤੇ ਮੇਘਾਲਿਆ ਚ ਭਾਰੀ ਗਿਰਾਵਟ ਨਾਲ ਬਾਰਸ਼ ਦੀ ਸੰਭਾਵਨਾ ਹੈ।
ਰਿਪੋਰਟਾਂ ਮੁਤਾਬਕ ਪੱਛਮੀ ਗੜਬੜੀ ਐਕਟਿਵ ਹੈ। ਜਿਸ ਕਾਰਨ ਮੱਧ ਪਾਕਿਸਤਾਨ ਤੇ ਉਸ ਦੇ ਨਾਲ ਲੱਗਦੇ ਰਾਜਸਥਾਨ ਤੇ ਇੱਕ ਚੱਕਰਵਾਤ ਬਣ ਗਿਆ ਹੈ। ਇਸ ਕਾਰਨ ਵਾਤਾਵਰਣ ਚ ਨਮੀ ਆ ਰਹੀ ਹੈ। ਮੌਸਮ ਵਿਗਿਆਨੀਆਂ ਦੇ ਮੁਤਾਬਕ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ, ਚੰਬਲ ਤੇ ਉਜੈਨ ਜ਼ਿਲਿਆਂ ਚ ਕਿਤੇ-ਕਿਤੇ ਧੂੜ ਭਰੀ ਹਨ੍ਹੇਰੀ ਚੱਲ੍ਣ ਦੇ ਨਾਲ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Fast & Furious 9 ਦਾ Trailer ਆਇਆ ਸਾਹਮਣੇ, ਵਿਨ ਡੀਜ਼ਲ-ਜੌਨ ਸੀਨਾ ਨੇ ਜਿੱਤਿਆ ਫੈਨਸ ਦਾ ਦਿਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904