ਮੌਸਮ ਵਿਭਾਗ ਨੇ ਕਿਹਾ ਹੈ ਕਿ ਕੇ ਮਾਨਸੂਨ ਦੀ ਸ਼ੁਰੂਆਤ ਵਿੱਚ ਇੱਕ ਹਫ਼ਤੇ ਦੀ ਦੇਰੀ ਹੋ ਸਕਦੀ ਹੈ। ਹੁਣ ਇਸ ਦੇ 8 ਜੂਨ ਤਕ ਦਸਤਕ ਦੇਣ ਦੀ ਸੰਭਾਵਨਾ ਹੈ। ਆਮ ਤੌਰ 'ਤੇ ਮਾਨਸੂਨ ਇੱਕ ਜੂਨ ਨੂੰ ਹੀ ਕੇਰਲ ਵਿੱਚ ਪਹੁੰਚ ਜਾਂਦਾ ਹੈ। ਇਸ ਦੇ ਪਹੁੰਚਣ ਨਾਲ ਅਧਿਕਾਰਿਕ ਤੌਰ 'ਤੇ ਚਾਰ ਮਹੀਨੇ ਦੇ ਬਾਰਸ਼ ਦੇ ਮੌਸਮ ਦਾ ਆਗਾਜ਼ ਹੁੰਦਾ ਹੈ।
ਕੌਮੀ ਰਾਜਧਾਨੀ ਦਿੱਲੀ ਵਿੱਚ ਲੂ ਦਾ ਕਹਿਰ ਜਾਰੀ ਹੈ। ਪੂਰਾ ਸ਼ਹਿਰ ਭਿਅੰਕਰ ਗਰਮੀ ਦੀ ਚਪੇਟ ਵਿੱਚ ਹੈ। ਇਸ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਤੇ ਜੰਮੂ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਉੱਧਰ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦੇ ਬਾਵਜੂਦ ਲੂ ਤੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ।