ਪੜਚੋਲ ਕਰੋ

ਇਸ ਵਾਰ ਲੋਹੜੀ ਨਹੀਂ ਲੰਘੇਗੀ ਸੁੱਕੀ, ਵਿਗੜੇਗਾ ਮੌਸਮ

ਇਸ ਵਾਰ ਲੋਹੜੀ ਸੁੱਕੀ ਨਹੀਂ ਲੰਘੇਗੀ। ਹਾਸਲ ਜਾਣਕਾਰੀ ਮੁਤਾਬਕ 12 ਤੇ 13 ਜਨਵਰੀ ਨੂੰ ਮੌਸਮ ਵਿਗੜੇਗਾ। ਇਨ੍ਹਾਂ ਦਿਨਾਂ ਵਿੱਚ ਪਹਾੜੀ ਖੇਤਰਾਂ 'ਚ ਬਰਫਬਾਰੀ ਹੋਏਗੀ ਤੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਪੈਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਇਸ ਵਾਰ ਲੋਹੜੀ ਸੁੱਕੀ ਨਹੀਂ ਲੰਘੇਗੀ। ਹਾਸਲ ਜਾਣਕਾਰੀ ਮੁਤਾਬਕ 12 ਤੇ 13 ਜਨਵਰੀ ਨੂੰ ਮੌਸਮ ਵਿਗੜੇਗਾ। ਇਨ੍ਹਾਂ ਦਿਨਾਂ ਵਿੱਚ ਪਹਾੜੀ ਖੇਤਰਾਂ 'ਚ ਬਰਫਬਾਰੀ ਹੋਏਗੀ ਤੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ 12 ਤੇ 13 ਜਨਵਰੀ ਨੂੰ ਬਾਰਸ਼ ਇੱਕ ਵਾਰ ਫਿਰ ਦਸਤਕ ਦੇ ਸਕਦੀ ਹੈ। ਪੱਛਮੀ ਹਿਮਾਲਿਆਈ ਖੇਤਰ ਵਿੱਚ 11 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਰਹੇਗੀ, ਜਿਸ ਕਾਰਨ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ 12 ਤੇ 13 ਜਨਵਰੀ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ 13 ਜਨਵਰੀ ਨੂੰ ਬਾਰਸ਼ ਹੋ ਸਕਦੀ ਹੈ। ਇੰਨਾ ਹੀ ਨਹੀਂ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਤੇ ਕੇਰਲ ਵਿੱਚ ਅੱਜ ਵੀ ਬਾਰਸ਼ ਸੰਭਵ ਹੈ। ਇਨ੍ਹਾਂ ਇਲਾਕਿਆਂ ਤੋਂ ਇਲਾਵਾ ਆਂਧਰਾ ਪ੍ਰਦੇਸ਼ ਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਤੇ ਪੰਜਾਬ ਦੇ ਮੁੱਖ ਇਲਾਕਿਆਂ ਵਿੱਚ ਸ਼ੀਤ ਲਹਿਰ ਵੱਗਣ ਦੀ ਵੀ ਸੰਭਾਵਨਾ ਹੈ। ਇੰਨਾ ਹੀ ਨਹੀਂ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਗੰਗੇਟਿਕ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ ਵਿੱਚ ਧੁੰਦ ਅਗਲੇ ਦੋ ਦਿਨਾਂ ਤੱਕ ਲੋਕਾਂ ਦੀਆਂ ਮੁਸ਼ਕਲਾਂ ਨੂੰ ਵਧਾ ਸਕਦੀ ਹੈ। ਮੌਸਮ ਭਵਿੱਖਬਾਣੀ ਨਿੱਜੀ ਏਜੰਸੀ ਸਕਾਈਮੇਟ ਮੌਸਮ ਦੀ ਰਿਪੋਰਟ ਮੁਤਾਬਕ, ਉੱਤਰ ਪੱਛਮੀ ਤੇ ਮੱਧ ਭਾਰਤ ਦੇ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਉੱਤਰ ਰਾਜਸਥਾਨ ਦੇ ਕੁਝ ਸ਼ਹਿਰਾਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਹੋ ਸਕਦੀ ਹੈ ਜਦੋਂ ਕਿ ਪੰਜਾਬ ਤੇ ਹਰਿਆਣਾ ਵਿੱਚ ਇੱਕ ਜਾਂ ਦੋ ਥਾਵਾਂ ਤੇ ਠੰਢੇ ਦਿਨ ਦੀ ਸਥਿਤੀ ਹੋਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਬਰਫਬਾਰੀ ਦਰਜ ਕੀਤੀ ਗਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ 20 ਸੈਨਟੀ ਮੀਟਰ ਬਰਫਬਾਰੀ ਦਰਜ ਕੀਤੀ ਗਈ ਹੈ। ਉਤਰਾਖੰਡ ਵਿੱਚ ਇਸ ਵਾਰ ਬਰਫ਼ਬਾਰੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਨੈਨੀਤਾਲ ਤੇ ਭੀਮਤਾਲ ਵਿੱਚ ਸਾਲਾਂ ਬਾਦ ਹੋਈ ਬਰਫ਼ਬਾਰੀ ਤੋਂ ਬਾਅਦ ਲੋਕਾਂ ਦੇ ਚਿਹਰੇ ਉੱਤੇ ਚਮਕ ਆ ਗਈ ਹੈ। ਇਸ ਵਾਰ ਚੰਪਾਵਤ ਜ਼ਿਲੇ ਵਿੱਚ ਘਰ ਦੀਆਂ ਛੱਤਾਂ ਬਰਫ ਨਾਲ ਢੱਕ ਗਿਆਂ ਹਨ। ਪਿਥੌਰਾਗੜ੍ਹ ਸ਼ਹਿਰ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਰਜ ਕੀਤੀ ਗਈ ਹੈ ਜਦੋਂਕਿ ਅਲਮੋੜਾ ਤੇ ਬਾਗੇਸ਼ਵਰ ਵਿੱਚ ਹੋਈ ਬਰਫ਼ਬਾਰੀ ਨੇ ਰਿਕਾਰਡ ਤੋੜ ਦਿੱਤਾ ਹਨ। ਟਨਕਪੁਰ-ਪਿਥੌਰਾਗੜ੍ਹ ਰਾਸ਼ਟਰੀ ਰਾਜਮਾਰਗ ਬਰਫ਼ਬਾਰੀ ਤੇ ਮੀਂਹ ਕਾਰਨ ਅੱਠ ਘੰਟੇ ਤੋਂ ਵੱਧ ਸਮੇਂ ਲਈ ਬੰਦ ਰਿਹਾ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget