ਇਨ੍ਹਾਂ ਹਿੱਸਿਆਂ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ
ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਸ਼ੀਤ ਲਹਿਰ ਜਾਰੀ ਰਹਿਣ ਦੀ ਉਮੀਦ ਹੈ। ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਕੁਝ ਥਾਂਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਪੱਛਮੀ ਹਿਮਾਲਿਆਈ ਸੂਬਿਆਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 12 ਘੰਟਿਆਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।
ਚਿੱਲਈ ਕਲਾਂ ਅੱਜ ਤੋਂ ਸ਼ੁਰੂ, ਕਸ਼ਮੀਰ 'ਚ ਘੱਟੋ ਘੱਟ ਤਾਪਮਾਨ ਵਿੱਚ ਹਲਕਾ ਸੁਧਾਰ
ਐਤਵਾਰ ਨੂੰ ਕਸ਼ਮੀਰ ਦੇ ਵੱਖ-ਵੱਖ ਥਾਂਵਾਂ 'ਤੇ ਘੱਟੋ ਘੱਟ ਤਾਪਮਾਨ ਵਿਚ ਥੋੜ੍ਹਾ ਸੁਧਾਰ ਹੋਇਆ, ਪਰ ਵਾਦੀ ਵਿਚ ਪਾਰਾ ਰਾਤ ਨੂੰ ਜ਼ੀਰੋ ਤੋਂ ਹੇਠਾਂ ਰਿਹਾ। ਇਸ ਦੇ ਨਾਲ ਹੀ, ਚਿੱਲਈ ਕਲਾਂ ਦਾ 40 ਦਿਨਾਂ ਦਾ ਸਮਾਂ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੌਰਾਨ ਕੜਾਕੇ ਦੀ ਠੰਢ ਹੁੰਦੀ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਦਲਵਾਈ ਕਾਰਨ ਸ਼ਨੀਵਾਰ ਰਾਤ ਨੂੰ ਪੂਰੀ ਕਸ਼ਮੀਰ ਵਾਦੀ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਸੀ ਪਰ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਰਿਹਾ। ਉਨ੍ਹਾਂ ਕਿਹਾ ਕਿ ਠੰਢ ਕਾਰਨ ਵਾਦੀ ਦੇ ਕਈ ਇਲਾਕਿਆਂ ਵਿੱਚ ਪਾਣੀ ਦੀਆਂ ਲਾਈਨਾਂ ਅਤੇ ਭੰਡਾਰ ਜੰਮ ਗਏ ਹਨ।
ਸ੍ਰੀਨਗਰ ਵਿੱਚ ਤਾਪਮਾਨ 0 ਤੋਂ 6.2 ਡਿਗਰੀ ਸੈਲਸੀਅਸ ਹੇਠ ਦਰਜ
ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਘੱਟੋ ਘੱਟ ਤਾਪਮਾਨ ਸਿਫਰ ਤੋਂ 6.2 ਡਿਗਰੀ ਸੈਲਸੀਅਸ ਹੇਠ ਦਰਜ ਕੀਤਾ ਗਿਆ। ਇਸ ਤੋਂ ਇੱਕ ਰਾਤ ਪਹਿਲਾਂ ਪਾਰਾ 0 ਤੋਂ 6.6 ਡਿਗਰੀ ਸੈਲਸੀਅਸ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕਸ਼ਮੀਰ ਵਿੱਚ ਅੱਜ ਕੁਝ ਥਾਂਵਾਂ 'ਤੇ ਹਲਕੀ ਬਰਫਬਾਰੀ ਦੀ ਸੰਭਾਵਨਾ
ਕਾਜ਼ੀਗੁੰਜ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਕੁਪਵਾੜਾ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ 5.6 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਦੀ ਸੰਭਾਵਨਾ ਨਹੀਂ ਹੈ, ਜਦੋਂਕਿ ਕਸ਼ਮੀਰ ਵਿੱਚ ਅੱਜ ਕੁਝ ਥਾਂਵਾਂ ‘ਤੇ ਹਲਕੀ ਬਰਫਬਾਰੀ ਹੋ ਸਕਦੀ ਹੈ।
Farmers Protest: ਭਾਜਪਾ ਵਿਧਾਇਕ ਦੇ ਬਿਗੜੇ ਬੋਲ, ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਲਈ ਵਰਤੇ ਇਹ ਸ਼ਬਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904