ਪੜਚੋਲ ਕਰੋ

Weather Report: ਤੇਜ਼ ਹਵਾਵਾਂ, ਗਰਜ-ਤੂਫ਼ਾਨ ਸਣੇ ਛਮ-ਛਮ ਵਰ੍ਹੇਗਾ ਮੀਂਹ, 6 ਸੂਬਿਆਂ 'ਚ ਅਲਰਟ ਜਾਰੀ; ਇਸ ਦਿਨ...

Weather Report: ਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਦੁਪਹਿਰ ਨੂੰ ਜਿੱਥੇ ਲੋਕਾਂ ਨੂੰ ਗਰਮੀ ਦਾ ਅਹਿਸਸ ਹੋ ਰਿਹਾ ਹੈ, ਉੱਥੇ ਹੀ ਸਵੇਰੇ ਅਤੇ ਸ਼ਾਮ ਠੰਡਕ ਮਹਿਸੂਸ ਹੁੰਦੀ ਹੈ। ਇਸ ਵਿਚਾਲੇ ...

Weather Report: ਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਦੁਪਹਿਰ ਨੂੰ ਜਿੱਥੇ ਲੋਕਾਂ ਨੂੰ ਗਰਮੀ ਦਾ ਅਹਿਸਸ ਹੋ ਰਿਹਾ ਹੈ, ਉੱਥੇ ਹੀ ਸਵੇਰੇ ਅਤੇ ਸ਼ਾਮ ਠੰਡਕ ਮਹਿਸੂਸ ਹੁੰਦੀ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ 21 ਤੋਂ 24 ਫਰਵਰੀ ਦਰਮਿਆਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਨ੍ਹਾਂ ਸੂਬਿਆਂ 'ਚ ਮੀਂਹ ਦੀ ਚਿਤਾਵਨੀ 

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਮੁੱਖ ਤੌਰ 'ਤੇ ਛੇ ਸੂਬਿਆਂ-ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਕੇਰਲ, ਝਾਰਖੰਡ ਅਤੇ ਪੱਛਮੀ ਬੰਗਾਲ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਮੀਂਹ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦਾ ਅਨੁਮਾਨ ਹੈ।

ਇੱਥੇ ਜਾਣੋ ਖੇਤਰੀ ਮੌਸਮ ਦਾ ਹਾਲ...

ਦੱਖਣੀ ਭਾਰਤ

21 ਅਤੇ 22 ਫਰਵਰੀ ਨੂੰ ਕੇਰਲ ਅਤੇ ਦੱਖਣੀ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਸਮੁੰਦਰ ਵਿੱਚ ਉੱਠਣ ਵਾਲੀਆਂ ਤੇਜ਼ ਲਹਿਰਾਂ ਦੇ ਖ਼ਤਰੇ ਨੂੰ ਦੇਖਦੇ ਹੋਏ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਉੱਤਰੀ ਭਾਰਤ

ਹਿਮਾਚਲ ਪ੍ਰਦੇਸ਼ ਵਿੱਚ 23 ਫਰਵਰੀ ਨੂੰ ਮੀਂਹ ਦੀ ਸੰਭਾਵਨਾ ਹੈ, ਜਦੋਂਕਿ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਜਿਵੇਂ ਦੇਹਰਾਦੂਨ, ਨੈਨੀਤਾਲ ਅਤੇ ਚਮੋਲੀ ਵਿੱਚ 22 ਤੋਂ 24 ਫਰਵਰੀ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ।

ਪੂਰਬੀ ਭਾਰਤ

24 ਫਰਵਰੀ ਨੂੰ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਨੁਮਾਨ ਹੈ। ਓਡੀਸ਼ਾ ਵਿੱਚ ਵੀ ਬਿਜਲੀ ਡਿੱਗਣ ਦੇ ਨਾਲ ਹਲਕੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।

ਦਿੱਲੀ ਅਤੇ ਬਿਹਾਰ

ਰਾਜਧਾਨੀ ਦਿੱਲੀ ਵਿੱਚ 20 ਫਰਵਰੀ ਨੂੰ ਮੀਂਹ ਪੈਣ ਦੀ ਉਮੀਦ ਹੈ, ਪਰ ਦਿਨ ਦੇ ਸਮੇਂ ਗਰਮੀ ਵਧ ਸਕਦੀ ਹੈ। ਬਿਹਾਰ ਵਿੱਚ ਵੀ ਤਾਪਮਾਨ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ, ਜਿੱਥੇ ਪਾਰਾ 30 ਤੋਂ 32 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਮੱਧ ਪ੍ਰਦੇਸ਼ ਦੇ ਗਵਾਲੀਅਰ ਅਤੇ ਭਿੰਡ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ, ਜਦੋਂਕਿ ਰਾਜਸਥਾਨ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget