Weather Update: ਉੱਤਰੀ ਭਾਰਤ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ ਦੀ ਉਮੀਦ, ਤ੍ਰਿਪੁਰਾ 'ਚ ਵਿਸ਼ੇਸ਼ ਆਫਤ ਦਾ ਐਲਾਨ
Weather Update: ਆਈਐਮਡੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਉੜੀਸਾ ਦੇ ਬਾਰੀਪਾਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੜ੍ਹੋ ਕਿਹੋ ਜਿਹਾ ਹੈ ਹੋਰ ਸ਼ਹਿਰਾਂ ਦਾ ਮੌਸਮ...
Weather Update: ਉੱਤਰੀ ਭਾਰਤ ਵਿੱਚ ਹਲਕੀ ਬਾਰਿਸ਼ ਨਾਲ ਅਗਲੇ ਤਿੰਨ ਦਿਨਾਂ ਤੱਕ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ, ਜਦੋਂ ਕਿ ਬੁੱਧਵਾਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਤੇਜ਼ ਹੋ ਗਈ। ਇਸ ਕਾਰਨ ਉੱਤਰ-ਪੂਰਬੀ ਰਾਜ ਤ੍ਰਿਪੁਰਾ ਨੂੰ ‘ਸਟੇਟ ਸਪੈਸ਼ਲ ਡਿਜ਼ਾਸਟਰ’ ਘੋਸ਼ਿਤ ਕਰਨਾ ਪਿਆ। ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਸਵੇਰੇ ਤੇਜ਼ ਹਵਾਵਾਂ ਚੱਲੀਆਂ ਅਤੇ ਦਿਨ ਵੇਲੇ ਹਲਕੀ ਬਾਰਿਸ਼ ਨੇ ਦਿੱਲੀ ਦੇ ਲੋਕਾਂ ਨੂੰ ਕੁਝ ਰਾਹਤ ਦਿੱਤੀ, ਜੋ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਲਹਿਰ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਆਈਐਮਡੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਅਤੇ ਉੜੀਸਾ ਦੇ ਬਾਰੀਪਾਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਪਾਰਾ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਜਾ ਰਿਹਾ ਸੀ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ "ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਹੋ ਸਕਦੀ ਹੈ।"
ਤ੍ਰਿਪੁਰਾ ਪਿਛਲੇ ਹਫ਼ਤੇ ਤੋਂ ਹੀਟ ਵੇਵ ਦੀ ਮਾਰ ਹੇਠ ਹੈ ਅਤੇ ਬੁੱਧਵਾਰ ਨੂੰ ਸੂਬੇ ਨੇ ਹੀਟਵੇਵ ਕਾਰਨ 'ਸਟੇਟ ਸਪੈਸ਼ਲ ਆਫ਼ਤ' ਘੋਸ਼ਿਤ ਕੀਤਾ ਅਤੇ ਲੋਕਾਂ ਨੂੰ ਮੌਸਮ ਦੇ ਕਹਿਰ ਤੋਂ ਬਚਣ ਲਈ ਉਪਾਅ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Viral News: ਸਾਰੀ ਉਮਰ ਮੁਫਤ ਵਿੱਚ ਸੈਂਡਵਿਚ ਖੁਆਏਗਾ ਇਹ ਮਸ਼ਹੂਰ ਬ੍ਰਾਂਡ, ਕਰਨੀ ਪਵੇਗੀ ਛੋਟੀ ਸ਼ਰਤ ਪੂਰੀ!
ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਰਾਤ ਨੂੰ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ 2.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਲੁਧਿਆਣਾ ਵਿੱਚ 13.2 ਮਿਲੀਮੀਟਰ, ਪਟਿਆਲਾ ਵਿੱਚ 2.5 ਮਿਲੀਮੀਟਰ, ਬਠਿੰਡਾ ਵਿੱਚ 5.4 ਮਿਲੀਮੀਟਰ, ਫਰੀਦਕੋਟ ਵਿੱਚ 8.4 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 4 ਮਿਲੀਮੀਟਰ, ਜਲੰਧਰ ਵਿੱਚ 3 ਮਿਲੀਮੀਟਰ ਅਤੇ ਰੂਪਨਗਰ ਵਿੱਚ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ ਅਤੇ ਪੰਚਕੂਲਾ ਵਿੱਚ ਵੀ ਹਲਕੀ ਬਾਰਿਸ਼ ਹੋਈ ਹੈ। ਦੋਵੇਂ ਰਾਜਾਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਿਕਾਰਡ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Tim Cook: ਐਪਲ ਦੇ ਸੀਈਓ ਟਿਮ ਕੁੱਕ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਟਵੀਟ ਕਰਕੇ ਜਤਾਈ ਖੁਸ਼ੀ, ਕਿਹਾ- ਭਾਰਤ ਵਿੱਚ ਨਿਵੇਸ਼ ਕਰਾਂਗੇ