Weather Update Today: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਵਧ ਸਕਦੀ ਹੈ ਠੰਢ, ਜਾਣੋ ਮੌਸਮ ਦਾ ਹਾਲ
IMD Weather Update : ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਨਾਲ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦੈ। ਆਓ ਜਾਣਦੇ ਹਾਂ ਮੌਸਮ ਦਾ ਹਾਲ।
IMD Weather Update: ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਇੱਕ ਵਾਰ ਫਿਰ ਠੰਢ ਵਧ ਸਕਦੀ ਹੈ। ਇੱਕ ਪੱਛਮੀ ਗੜਬੜ ਪੂਰਬ ਵੱਲ ਵਧ ਰਹੀ ਹੈ। ਜਿਸ ਨਾਲ ਉੱਤਰ ਪੱਛਮੀ ਭਾਰਤ ਦੇ ਕਈ ਰਾਜ ਪ੍ਰਭਾਵਿਤ ਹੋਣਗੇ ਅਤੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਭਾਗ (IMD) ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਪੱਛਮੀ ਹਿਮਾਲਿਆ ਖੇਤਰ ਵਿੱਚ ਐਤਵਾਰ (12 ਫਰਵਰੀ) ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਐਤਵਾਰ ਤੋਂ ਬਾਅਦ ਪੱਛਮੀ ਹਿਮਾਲੀਅਨ ਖੇਤਰ ਵਿੱਚ ਘੱਟ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਲੰਘਣ ਤੋਂ ਬਾਅਦ, ਹਵਾ ਦੀ ਦਿਸ਼ਾ ਉੱਤਰ-ਪੱਛਮ ਵੱਲ ਹੋਵੇਗੀ। ਜਿਸ ਕਾਰਨ ਅਗਲੇ 2-3 ਦਿਨਾਂ ਦੌਰਾਨ ਦਿੱਲੀ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਠੰਢ ਵਧਣ ਦੀ ਸੰਭਾਵਨਾ ਹੈ।
14-15 ਫਰਵਰੀ ਦੌਰਾਨ ਬਰਫਬਾਰੀ ਦੀ ਹੈ ਸੰਭਾਵਨਾ
ਇਸ ਤੋਂ ਇਲਾਵਾ 14 ਫਰਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ 'ਤੇ ਇੱਕ ਤਾਜ਼ਾ ਕਮਜ਼ੋਰ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ, 14-15 ਫਰਵਰੀ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਵਿੱਚ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰੀ ਹਰਿਆਣਾ, ਅਸਾਮ, ਮੇਘਾਲਿਆ, ਨਾਗਾਲੈਂਡ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਈ ਹੈ।
ਕਿਵੇਂ ਰਹੇਗਾ ਤਾਪਮਾਨ?
ਮੌਸਮ ਵਿਭਾਗ ਅਨੁਸਾਰ 13 ਤਰੀਕ ਤੱਕ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਅਤੇ ਉਸ ਤੋਂ ਬਾਅਦ 3 ਦਿਨਾਂ ਤੱਕ 4-6 ਡਿਗਰੀ ਸੈਲਸੀਅਸ ਤੱਕ ਹੌਲੀ-ਹੌਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ 14 ਤਰੀਕ ਤੱਕ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਹੌਲੀ-ਹੌਲੀ ਗਿਰਾਵਟ ਦੀ ਸੰਭਾਵਨਾ ਹੈ ਤੇ ਇਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ।
ਇਨ੍ਹਾਂ ਖੇਤਰਾਂ ਚ ਛਾਈ ਰਹੇਗੀ ਧੁੰਦ
ਇਸ ਤੋਂ ਇਲਾਵਾ 12 ਤਰੀਕ ਤੱਕ ਪੂਰਬੀ ਭਾਰਤ 'ਚ ਘੱਟੋ-ਘੱਟ ਤਾਪਮਾਨ 'ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਤੋਂ ਬਾਅਦ ਅਗਲੇ 3 ਦਿਨਾਂ 'ਚ ਤਾਪਮਾਨ 'ਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਦੂਜੇ ਪਾਸੇ ਅਗਲੇ 24 ਘੰਟਿਆਂ ਦੌਰਾਨ ਉੱਤਰੀ ਪੰਜਾਬ, ਪੂਰਬੀ ਆਸਾਮ, ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਰਾਤ/ਸਵੇਰ ਦੇ ਸਮੇਂ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।