Wheather Update: ਗਰਮੀ ਦੇ ਟੁੱਟ ਗਏ ਸਾਰੇ ਰਿਕਾਰਡ, ਤਾਪਮਾਨ 52 ਡਿਗਰੀ ਤੋਂ ਪਾਰ, ਮੱਚੀ ਹਾਹਾਕਾਰ
Temperature corss 52 Degree Celsius: ਗਰਮੀ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਉਬਾਲੇ ਖਾਣ ਲੱਗੀ ਹੈ। ਅੱਜ ਦਿੱਲੀ ਵਿੱਚ ਤਾਪਮਾਨ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਬੁੱਧਵਾਰ ਨੂੰ ਦਿੱਲੀ ਦਾ ਪਾਰਾ ਪਾਰਾ 52 ਡਿਗਰੀ ਸੈਲਸੀਅਸ
Delhi Temperature corss 52 Degree Celsius: ਗਰਮੀ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਉਬਾਲੇ ਖਾਣ ਲੱਗੀ ਹੈ। ਅੱਜ ਦਿੱਲੀ ਵਿੱਚ ਤਾਪਮਾਨ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਬੁੱਧਵਾਰ ਨੂੰ ਦਿੱਲੀ ਦਾ ਪਾਰਾ ਪਾਰਾ 52 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਅੱਜ ਦੁਪਹਿਰ ਦਿੱਲੀ ਦਾ ਤਾਪਮਾਨ 52.3 ਡਿਗਰੀ ਸੈਲਸੀਅਸ ਨੂੰ ਛੂਹ ਗਿਆ।
ਅਗਲੇ ਦੋ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਮੌਸਮ ਵਿਭਾਗ ਨੇ ਬੁੱਧਵਾਰ ਨੂੰ ਰੋਜ਼ਾਨਾ ਮੌਸਮ ਚਰਚਾ 'ਚ ਕਿਹਾ ਕਿ 30 ਮਈ ਤੋਂ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਗਰਮੀ ਦੀ ਲਹਿਰ ਤੋਂ ਲੈ ਕੇ ਗੰਭੀਰ ਗਰਮੀ ਦੀ ਲਹਿਰ ਤੱਕ ਦੇ ਹਾਲਾਤ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। 31 ਮਈ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਦੇ ਕੁਝ ਹਿੱਸਿਆਂ 'ਚ ਹੀਟ ਵੇਵ ਤੋਂ ਲੈ ਕੇ ਗੰਭੀਰ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਵੱਖ-ਵੱਖ ਹਿੱਸਿਆਂ 'ਚ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ 01 ਜੂਨ, 2024 ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਹਾਲਾਂਕਿ, ਗਰਮੀ ਦੀ ਲਹਿਰ ਦੇ ਪ੍ਰਭਾਵ ਵਿੱਚ ਕਮੀ ਹੋ ਸਕਦੀ ਹੈ।
ਮੰਗਲਵਾਰ ਨੂੰ ਤਾਪਮਾਨ 50 ਡਿਗਰੀ ਦੇ ਕਰੀਬ ਪਹੁੰਚ ਗਿਆ ਸੀ
ਸਵੇਰੇ 8:30 ਵਜੇ ਹਵਾ ਵਿੱਚ ਨਮੀ ਦਾ ਪੱਧਰ 43 ਫੀਸਦੀ ਸੀ। ਇਸ ਤੋਂ ਪਹਿਲਾਂ ਮੰਗਲਵਾਰ ਯਾਨੀਕਿ 28 ਮਈ ਨੂੰ ਰਾਸ਼ਟਰੀ ਰਾਜਧਾਨੀ 'ਚ ਬਹੁਤ ਜ਼ਿਆਦਾ ਗਰਮੀ ਦੇਖਣ ਨੂੰ ਮਿਲੀ ਅਤੇ ਦਿੱਲੀ 'ਚ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ।
ਗਰਮੀ ਅਤੇ ਸਨਸਟ੍ਰੋਕ ਤੋਂ ਬਚਣ ਦੀ ਸਲਾਹ
ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਧਦੇ ਤਾਪਮਾਨ ਕਾਰਨ ਹਰ ਉਮਰ ਦੇ ਲੋਕਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਅਤੇ ਹੀਟ ਸਟ੍ਰੋਕ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਹ ਬੱਚਿਆਂ, ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਵਾਲੇ ਲੋਕਾਂ ਲਈ ਬਹੁਤ ਵੱਡੀ ਸਿਹਤ ਚਿੰਤਾ ਦਾ ਵਿਸ਼ਾ ਹੈ।
IMD ਨੇ ਲੋਕਾਂ ਨੂੰ ਗਰਮੀ ਅਤੇ ਡੀਹਾਈਡਰੇਸ਼ਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ, ਕੜਾਕੇ ਦੀ ਗਰਮੀ ਦੇ ਵਿਚਕਾਰ, ਦਿੱਲੀ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 8,302 ਮੈਗਾਵਾਟ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।