Weather Today : ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਮੌਸਮ ਵਿਭਾਗ (IMD) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਮੁੱਖ ਤੌਰ 'ਤੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 9 ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋ ਸਕਦਾ ਹੈ।


ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਨੂੰ ਠੰਡੀਆਂ ਹਵਾਵਾਂ ਕਾਰਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਦਿੱਲੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 21.6 ਡਿਗਰੀ ਸੈਲਸੀਅਸ ਸੀ, ਜੋ ਸੀਜ਼ਨ ਦੇ ਔਸਤ ਤਾਪਮਾਨ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਸੀ। ਹਾਲਾਂਕਿ, ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਾਲ ਦੇ ਇਸ ਸਮੇਂ ਲਈ ਆਮ ਹੈ। ਦਿੱਲੀ ਵਿੱਚ ਸਾਪੇਖਿਕ ਨਮੀ ਦਾ ਪੱਧਰ 53 ਤੋਂ 100 ਫੀਸਦੀ ਦੇ ਵਿਚਕਾਰ ਰਿਹਾ।


ਹਵਾ ਦੀ ਗੁਣਵੱਤਾ ਦਰਮਿਆਨੀ ਜਾਂ ਵਧੀਆ ਹੋਣ ਦੀ ਸੰਭਾਵਨਾ 


ਬੁੱਧਵਾਰ ਨੂੰ ਦਿੱਲੀ ਦਾ 24 ਘੰਟੇ ਏਅਰ ਕੁਆਲਿਟੀ ਇੰਡੈਕਸ (AQI) 164 ਦਰਜ ਕੀਤਾ ਗਿਆ। ਧਰਤੀ ਵਿਗਿਆਨ ਮੰਤਰਾਲੇ ਦੇ ਅਧੀਨ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਵਾਲੀ ਸੰਸਥਾ SAFAR ਦੇ ਅਨੁਸਾਰ, ਅਗਲੇ ਦੋ ਦਿਨਾਂ ਦੌਰਾਨ ਹਵਾ ਦੀ ਗੁਣਵੱਤਾ ਮੱਧਮ ਜਾਂ ਥੋੜ੍ਹੀ ਵੱਧ ਰਹਿ ਸਕਦੀ ਹੈ। ਸੰਗਠਨ ਦੇ ਅਨੁਸਾਰ, ਅਗਲੇ ਤਿੰਨ ਦਿਨਾਂ ਦੌਰਾਨ ਸਤਹੀ ਹਵਾ ਦੀ ਗਤੀ (14 ਤੋਂ 25 ਕਿਲੋਮੀਟਰ ਪ੍ਰਤੀ ਘੰਟਾ) ਅਤੇ ਤਾਪਮਾਨ (ਵੱਧ ਤੋਂ ਵੱਧ 20-23 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਪਾਰਾ 8-9 ਡਿਗਰੀ ਸੈਲਸੀਅਸ) ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰ ਸਕਦਾ ਹੈ।


ਵੀਰਵਾਰ ਨੂੰ ਹਵਾ ਦੀ ਗੁਣਵੱਤਾ 'ਚ ਹੋਵੇਗਾ ਸੁਧਾਰ


SAFAR ਦੇ ਅਨੁਸਾਰ, ਵੀਰਵਾਰ ਨੂੰ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ, ਪਰ ਇਹ ਮੱਧਮ ਪੱਧਰ 'ਤੇ ਰਹੇਗਾ। ਇਸ ਵਿਚ ਕਿਹਾ ਗਿਆ ਹੈ ਕਿ ਅਗਲੇ ਛੇ ਦਿਨਾਂ ਦੌਰਾਨ ਹਵਾ ਦੀ ਗੁਣਵੱਤਾ ਮੁੱਖ ਤੌਰ 'ਤੇ ਮੱਧਮ ਤੋਂ ਮਾੜੀ ਸ਼੍ਰੇਣੀ ਵਿਚ ਰਹਿਣ ਦੀ ਸੰਭਾਵਨਾ ਹੈ। 0 ਅਤੇ 50 ਦੇ ਵਿਚਕਾਰ ਇੱਕ AQI ਨੂੰ ਚੰਗਾ, 51 ਅਤੇ 100 ਤਸੱਲੀਬਖਸ਼, 101 ਅਤੇ 200 ਦਰਮਿਆਨਾ, 201 ਤੇ 300 ਮਾੜਾ, 301 ਅਤੇ 400 ਬਹੁਤ ਮਾੜਾ, ਅਤੇ 401 ਤੇ 500 ਗੰਭੀਰ ਮੰਨਿਆ ਜਾਂਦਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ