Weather Update 17 January: ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰ ਪੱਛਮੀ ਭਾਰਤ ਕੜਾਕੇ ਦੀ ਠੰਢ ਨਾਲ ਕੰਬ ਰਿਹਾ ਹੈ। ਫਿਲਹਾਲ ਅਗਲੇ ਦੋ ਦਿਨਾਂ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪਹਾੜਾਂ ਤੋਂ ਵਗਣ ਵਾਲੀਆਂ ਬਰਫੀਲੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ 'ਚ ਬੇਹੱਦ ਠੰਡ ਪੈ ਰਹੀ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਸਫਦਰਜੰਗ 'ਚ ਸੀਜ਼ਨ ਦਾ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਦਿੱਲੀ 'ਚ ਮੰਗਲਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੇਗੀ। ਦਿੱਲੀ ਵਿੱਚ ਵਿਜ਼ੀਬਿਲਟੀ 600 ਮੀਟਰ ਬਣੀ ਹੋਈ ਹੈ। ਦਿੱਲੀ ਦਾ ਘੱਟੋ-ਘੱਟ ਤਾਪਮਾਨ 2.7 ਅਤੇ ਵੱਧ ਤੋਂ ਵੱਧ 18.7 ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।


ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪੱਛਮੀ ਮੱਧ ਪ੍ਰਦੇਸ਼ ਵਿੱਚ ਤਾਪਮਾਨ 1 ਤੋਂ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੱਛਮੀ ਰਾਜਸਥਾਨ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: Kabaddi Raider: ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ


 


ਅਗਲੇ ਦੋ ਦਿਨਾਂ ਲਈ ਸੀਤ ਲਹਿਰ ਦੇ ਹਾਲਾਤ
ਮੌਸਮ ਵਿਭਾਗ ਅਨੁਸਾਰ 17-18 ਜਨਵਰੀ ਨੂੰ ਠੰਢ ਜਾਰੀ ਰਹੇਗੀ। 19 ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 18 ਜਨਵਰੀ ਤੱਕ ਸ਼ੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 17 ਤੋਂ 19 ਜਨਵਰੀ ਤੱਕ ਅਤੇ ਮੱਧ ਪ੍ਰਦੇਸ਼, ਹਿਮਾਚਲ ਵਿੱਚ 17 ਤੋਂ 18 ਜਨਵਰੀ ਤੱਕ ਸੀਤ ਲਹਿਰ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।


19 ਜਨਵਰੀ ਤੋਂ ਰਾਹਤ
ਮੌਸਮ ਵਿਭਾਗ ਮੁਤਾਬਕ 18 ਅਤੇ 20 ਜਨਵਰੀ ਨੂੰ ਦੋ ਪੱਛਮੀ ਗੜਬੜੀ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਸ਼ੀਤ ਲਹਿਰ ਦੀ ਸਥਿਤੀ 19 ਜਨਵਰੀ ਤੋਂ ਬਾਅਦ ਖਤਮ ਹੋਣ ਦੀ ਸੰਭਾਵਨਾ ਹੈ। 18 ਜਨਵਰੀ ਦੀ ਰਾਤ ਤੋਂ, ਇੱਕ ਨਵੀਂ ਪੱਛਮੀ ਗੜਬੜ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰ ਸਕਦੀ ਹੈ। ਇਸ ਕਾਰਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


 


ਇਹ ਵੀ ਪੜ੍ਹੋ: Shocking News: 3 ਪਤਨੀਆਂ ਤੇ 60 ਬੱਚੇ... ਫਿਰ ਵੀ ਇਹ ਬੰਦਾ ਨਹੀਂ ਮੰਨ ਰਿਹਾ, ਚਾਹੁੰਦਾ ਹੈ ਹੋਰ ਪਤਨੀ ਤੇ ਬੱਚੇ, ਸਰਕਾਰ ਨੂੰ ਕੀਤੀ ਬੇਨਤੀ