Weather Update: ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਮੀਂਹ ਲਗਾਤਾਰ ਜਾਰੀ ਰਹੇਗਾ। ਪਹਾੜਾਂ ਵਿੱਚ ਵੀ ਇਹੀ ਸਥਿਤੀ ਰਹੇਗੀ ਅਤੇ ਉੱਤਰ ਪੂਰਬ ਵਿੱਚ ਉੱਤਰਾਖੰਡ, ਸਿੱਕਮ, ਅਸਾਮ ਅਤੇ ਮਨੀਪੁਰ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਗਸਤ ਤੱਕ ਭਾਰੀ ਬਾਰਿਸ਼ ਦਾ ਸਿਲਸਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਇਸ ਸਮੇਂ ਆਪਣੀ ਅਸਲ ਸਥਿਤੀ ਉਤੇ ਪਹੁੰਚ ਗਿਆ ਹੈ, ਜਿਸ ਕਾਰਨ ਬਾਰਸ਼ ਜਾਰੀ ਰਹੇਗੀ।
ਦਿੱਲੀ ਅਤੇ ਐਨਸੀਆਰ ਖੇਤਰਾਂ ਵਿਚ ਪਿਛਲੇ 15 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਯਾਨੀ 16 ਅਗਸਤ ਨੂੰ ਦਿੱਲੀ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ (ਨੋਇਡਾ) ਲਈ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ, ਜਦੋਂ ਕਿ ਗੁੜਗਾਓਂ ਅਤੇ ਫਰੀਦਾਬਾਦ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
ਪਹਾੜਾਂ ਵਿਚ ਪਿਛਲੇ 15 ਦਿਨਾਂ ਤੋਂ ਰਿਕਾਰਡ ਮੀਂਹ
ਪਹਾੜਾਂ ਵਿਚ ਪਿਛਲੇ 15 ਦਿਨਾਂ ਤੋਂ ਰਿਕਾਰਡ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਵਿਚ 140 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ ਉੱਤਰਾਖੰਡ ਦੀ ਹਾਲਤ ਵੀ ਬਹੁਤ ਖਰਾਬ ਹੈ। ਆਈਐਮਡੀ ਨੇ ਪੂਰਬੀ ਰਾਜਸਥਾਨ, ਪੱਛਮੀ ਬੰਗਾਲ ਦੇ ਗੰਗਾ ਖੇਤਰ, ਛੱਤੀਸਗੜ੍ਹ, ਤਾਮਿਲਨਾਡੂ, ਕੇਰਲ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦਾ ਅਲਰਟ...
ਇਸ ਦੇ ਨਾਲ ਹੀ ਜੰਮੂ-ਕਸ਼ਮੀਰ-ਲਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ਉਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਸਿੱਕਮ, ਬਿਹਾਰ, ਝਾਰਖੰਡ, ਉੜੀਸਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਲਕਸ਼ਦੀਪ ਅਤੇ ਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ। ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਝਾਰਖੰਡ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਅਸਾਮ ਅਤੇ ਮੇਘਾਲਿਆ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਰਨਾਟਕ ਅਤੇ ਕੇਰਲ ਦੇ ਨਾਲ-ਨਾਲ ਅਰਬ ਸਾਗਰ ਦੇ ਕਈ ਹਿੱਸਿਆਂ ‘ਚ 35 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨ ਆਉਣ ਦੀ ਭਵਿੱਖਬਾਣੀ ਕੀਤੀ ਹੈ। ਬੰਗਾਲ ਦੀ ਖਾੜੀ ਦੇ ਕਈ ਹਿੱਸਿਆਂ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ, ਗੰਗਾ ਦੇ ਮੈਦਾਨਾਂ ਵਿੱਚ 45 ਕਿਲੋਮੀਟਰ ਪ੍ਰਤੀ ਘੰਟਾ ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਅਤੇ 65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ ‘ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।