ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਦੇ ਮਿਜਾਜ਼ ਵਿੱਚ ਤਬਦੀਲੀ ਆ ਸਕਦੀ ਹੈ। ਪਰ ਇਸ ਨੇਲ ਗਰਮੀ ਅਤੇ ਤਪਸ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 4-5 ਜੁਲਾਈ ਤੋਂ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ‘ਚ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਚ ਤਬਦੀਲੀ ਆ ਸਕਦੀ ਹੈ।

ਹਰਿਆਣੇ ਵਿੱਚ ਪੰਜਾਬ ਦਾ ਹਾਲ:

ਉੱਤਰ ਭਾਰਤ ਵਿਚ 25-26 ਜੂਨ ਤੋਂ ਬਾਅਦ ਸੋਕਾ ਪਿਆ ਹੈ, ਜਿਸ ਕਾਰਨ ਰਾਜਸਥਾਨ ਦੇ ਸ਼੍ਰੀਗੰਗਾਨਗਰ ਅਤੇ ਬੀਕਾਨੇਰ ਖੇਤਰਾਂ ਵਿਚ ਤਾਪਮਾਨ 43-45 ਡਿਗਰੀ ਤਕ ਚਲਾ ਗਿਆ ਹੈ। ਦੂਜੇ ਪਾਸੇ, ਪੰਜਾਬ ਅਤੇ ਹਰਿਆਣਾ ਵਿੱਚ ਵੀ ਮੌਸਮ ਖੁਸ਼ਕ ਹੈ, ਪਰ 4 ਜੁਲਾਈ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ।

ਬਾਰਸ਼ ਨਾਲ ਤਾਪਮਾਨ ਦੋ ਤੋਂ ਚਾਰ ਡਿਗਰੀ ਘੱਟ ਜਾਵੇਗਾ:

ਨਿੱਜੀ ਮੌਸਮ ਅਨੁਮਾਨਕਾਰ ਸਕਾਈਮੇਟ ਦੀ ਰਿਪੋਰਟ ਮੁਤਾਬਕ, ਹਰਿਆਣਾ ਵਿੱਚ 4 ਜੁਲਾਈ ਤੋਂ ਮੌਸਮ ਬਦਲ ਜਾਵੇਗਾ ਅਤੇ ਮੀਂਹ ਦੀ ਸ਼ੁਰੂਆਤ ਅਗਲੇ ਚਾਰ-ਪੰਜ ਦਿਨਾਂ ਤੱਕ ਜਾਰੀ ਰਹੇਗੀ। ਜਿਸ ਨਾਲ ਤਾਪਮਾਨ ਦੋ ਤੋਂ ਚਾਰ ਡਿਗਰੀ ਤੱਕ ਘਟ ਸਕਦਾ ਹੈ। ਇਸੇ ਤਰ੍ਹਾਂ ਪੰਜਾਬ ਵਿਚ 4 ਜੁਲਾਈ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904