IMD Alert: ਦੇਸ਼ ਦੇ ਕਈ ਸੂਬਿਆਂ 'ਚ ਕਹਿਰ ਦੀ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਇਸ ਤੋਂ ਛੁਟਕਾਰਾ ਮਿਲਦਾ ਨਜ਼ਰ ਨਹੀਂ ਆ ਰਿਹਾ ਹੈ ਕਿਉਂਕਿ ਭਾਰਤ ਮੌਸਮ ਵਿਭਾਗ (IMD) ਨੇ ਐਲਾਨ ਕੀਤਾ ਹੈ ਕਿ ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ-ਐੱਨਸੀਆਰ ਸਮੇਤ ਕਈ ਇਲਾਕਿਆਂ 'ਚ ਗਰਮੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਉਛਾਲ ਵੀ ਦੇਖਿਆ ਜਾ ਸਕਦਾ ਹੈ।


ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੌਸਮ ਵਿਭਾਗ ਦੇ ਸੋਮਾ ਸੇਨ ਰਾਏ ਦਾ ਕਹਿਣਾ ਹੈ ਕਿ ਦੇਸ਼ ਦੇ ਪੂਰਬੀ ਅਤੇ ਪੂਰਬੀ-ਪ੍ਰਾਇਦੀਪ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੀ ਲਹਿਰ ਹੈ। ਸੰਭਾਵਨਾ ਹੈ ਕਿ ਕੱਲ੍ਹ ਤੋਂ ਉੱਤਰ-ਪੱਛਮੀ ਭਾਰਤ ਵਿੱਚ ਲੂ ਨਹੀਂ ਹੋਵੇਗੀ ਅਤੇ ਬਾਕੀ ਖੇਤਰਾਂ ਵਿੱਚ ਦੋ ਦਿਨ ਹੋਰ ਲੂ ਰਹੇਗੀ। ਮਹਾਰਾਸ਼ਟਰ ਵੀ ਹੀਟਵੇਵ ਕਾਰਨ ਪ੍ਰਭਾਵਿਤ ਹੋਇਆ ਹੈ। ਇੱਥੇ ਅਗਲੇ 5 ਦਿਨਾਂ 'ਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ, ਰਾਜ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ।


ਇਨ੍ਹਾਂ ਸੂਬਿਆਂ ਵਿੱਚ ਹੀਟਵੇਵ ਦਾ ਅਲਰਟ


ਮੌਸਮ ਵਿਭਾਗ ਨੇ ਬਿਹਾਰ, ਪੱਛਮ ਬੰਗਾਲ ਅਤੇ ਆਂਧਰਾ ਪ੍ਰਦੇਸ਼ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਕਿਹਾ ਹੈ ਕਿ ਚਾਰ ਹੋਰ ਰਾਜਾਂ ਸਿੱਕਮ, ਝਾਰਖੰਡ, ਓਡੀਸ਼ਾ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਲਈ ਮੁਸ਼ਕਿਲਾਂ ਪੈਦਾ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਭਰ 'ਚ ਆਮ ਨਾਲੋਂ ਜ਼ਿਆਦਾ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ।


ਇਹ ਵੀ ਪੜ੍ਹੋ: Atiq Ahmed Killed: 'ਮੈਂ ਅਭੀ ਮਰਨੇ ਵਾਲਾ ਨਹੀਂ ਹੂੰ...' ਅਤੀਕ ਅਹਿਮਦ ਦੀ ਵਟਸਐਪ ਚੈਟ ਆਈ ਸਾਹਮਣੇ


ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੰਗਲਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪੱਛਮੀ ਗੜਬੜੀ ਤੋਂ ਕੁਝ ਰਾਹਤ ਮਿਲੇਗੀ। ਪੰਜਾਬ ਅਤੇ ਹਰਿਆਣਾ 'ਚ ਸੋਮਵਾਰ ਨੂੰ ਹੀਟਵੇਵ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਹੀਟ ਵੇਵ ਲਈ ਆਰੇਂਜ ਅਲਰਟ ਭਾਵ ਕਿ ਉਨ੍ਹਾਂ ਲੋਕਾਂ ਵਿੱਚ ਗਰਮੀ ਨਾਲ ਹੋਣ ਵਾਲੀ ਬਿਮਾਰੀਆਂ ਦੇ ਵਧਣ ਦੀ ਆਸ਼ੰਕਾ ਹੈ, ਜਿਹੜੇ ਲੋਕ ਧੁੱਪ ਵਿੱਚ ਰਹਿੰਦੇ ਹਨ ਜਾਂ ਭਾਰੀ ਕੰਮ ਕਰਦੇ ਹਨ।


ਇਨ੍ਹਾਂ ਸ਼ਹਿਰਾਂ ਵਿੱਚ ਜ਼ਿਆਦਾ ਗਰਮੀ


ਬਾਰੀਪੜਾ ਵਿੱਚ ਤਾਪਮਾਨ 44.2 ਡਿਗਰੀ ਰਿਹਾ। ਚੰਦਰਪੁਰ, ਬ੍ਰਹਮਪੁਰੀ, ਬਾਂਕੁਰਾ, ਸ਼੍ਰੀਨਿਕੇਤਨ ਅਤੇ ਪਾਨਾਗੜ੍ਹ ਵਿੱਚ ਪਾਰਾ 43 ਨੂੰ ਪਾਰ ਕਰ ਗਿਆ। ਅਕੋਲਾ, ਗੋਂਡੀਆ ਅਤੇ ਅਮਰਾਵਤੀ 'ਚ ਪਾਰਾ 42 ਡਿਗਰੀ 'ਤੇ ਹੈ। ਕੋਲਕਾਤਾ, ਦਮਦਮ, ਉਲੂਬੇਰੀਆ, ਕੋਂਟਈ ਅਤੇ ਕ੍ਰਿਸ਼ਨਾਨਗਰ ਵਿੱਚ ਵੀ ਤਾਪਮਾਨ 40-41.6 ਡਿਗਰੀ ਤੱਕ ਹੈ।


ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਤਾਪਮਾਨ ਆਮ ਨਾਲੋਂ 3-5 ਡਿਗਰੀ ਵੱਧ ਹੈ। ਇਨ੍ਹਾਂ ਵਿੱਚ ਪੰਜਾਬ, ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸੇ, ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸੇ ਤਰ੍ਹਾਂ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦਾ ਵੀ ਇਹੀ ਹਾਲ ਹੈ। ਗੁਜਰਾਤ ਤੋਂ ਇਲਾਵਾ ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਨਲ, ਰਾਜਸਥਾਨ, ਵਿਦਰਭ, ਅੰਡੇਮਾਨ ਅਤੇ ਨਿਕੋਬਾਰ ਅਜਿਹੇ ਖੇਤਰ ਹਨ ਜਿੱਥੇ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਦੇਖਿਆ ਗਿਆ।


ਇਨ੍ਹਾਂ ਸੂਬਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ


ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇ ਪੈ ਸਕਦੇ ਹਨ। ਉੱਤਰੀ ਭਾਰਤ ਵਿੱਚ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਉੜੀਸਾ, ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ ਅਤੇ ਮੁਜ਼ੱਫਰਾਬਾਦ ਵਿੱਚ ਵੀ ਗਰਜ ਨਾਲ ਤੂਫ਼ਾਨ ਆ ਸਕਦਾ ਹੈ।


ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 7 ਦਿਨਾਂ ਲਈ NIA ਹਿਰਾਸਤ 'ਚ ਭੇਜਿਆ