(Source: ECI/ABP News)
Weather Update: ਦਿੱਲੀ-NCR 'ਚ ਚੜ੍ਹਨ ਲੱਗਾ ਪਾਰਾ, ਇਨ੍ਹਾਂ 4 ਸੂਬਿਆਂ 'ਚ ਗਰਮੀ ਦਾ ਕਹਿਰ, ਬੰਗਾਲ 'ਚ IMD ਦਾ ਆਰੇਂਜ ਅਲਰਟ
Weather Update: ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਲਗਾਤਾਰ ਵਧ ਰਹੀ ਹੈ। ਬੰਗਾਲ, ਬਿਹਾਰ ਅਤੇ ਉੜੀਸਾ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਦੇ ਪੂਰਬੀ ਤੱਟਵਰਤੀ ਖੇਤਰਾਂ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋ ਗਈ ਹੈ। ਆਈਐਮਡੀ ਨੇ ਗਰਮੀ ਦੀ ਲਹਿਰ...

Weather Update: ਦਿੱਲੀ-ਐਨਸੀਆਰ ਵਿੱਚ ਅੱਜ ਮੌਸਮ ਆਮ ਤੌਰ 'ਤੇ ਸਾਫ਼ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦਿੱਲੀ 'ਚ ਪਾਰਾ ਲਗਾਤਾਰ ਵਧਣ ਦੀ ਸੰਭਾਵਨਾ ਹੈ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ। ਜਦਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਬਿਹਾਰ ਵਿੱਚ ਵੀ ਗਰਮੀ ਤੇਜ਼ੀ ਨਾਲ ਵੱਧ ਰਹੀ ਹੈ। ਯੂਪੀ ਦੇ ਪ੍ਰਯਾਗਰਾਜ ਵਿੱਚ ਰਾਜ ਦਾ ਸਭ ਤੋਂ ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋ ਗਈ ਹੈ।
ਆਈਐਮਡੀ ਦੇ ਅਨੁਸਾਰ, 13 ਅਪ੍ਰੈਲ ਤੋਂ 17 ਅਪ੍ਰੈਲ ਦੇ ਦੌਰਾਨ, ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਬਣੇ ਰਹਿਣਗੇ। ਜਦੋਂ ਕਿ 13 ਤੋਂ 15 ਅਪ੍ਰੈਲ ਦੌਰਾਨ ਉੱਤਰੀ ਤੱਟੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਅਤੇ ਬਿਹਾਰ ਵਿੱਚ 15 ਤੋਂ 17 ਅਪ੍ਰੈਲ ਦੌਰਾਨ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ। ਆਈਐਮਡੀ ਨੇ ਬੰਗਾਲ ਵਿੱਚ ਗਰਮੀ ਦੀ ਲਹਿਰ ਕਾਰਨ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਮੱਧ ਅਤੇ ਉੱਤਰੀ ਪ੍ਰਾਇਦੀਪ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚ ਗਿਆ ਹੈ। ਅਗਲੇ 4-5 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼, ਕੇਰਲ, ਮਹੇ ਅਤੇ ਮੱਧ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-5 ਡਿਗਰੀ ਸੈਲਸੀਅਸ ਵੱਧ ਰਹਿਣ ਦੀ ਸੰਭਾਵਨਾ ਹੈ। ਰੀਵਾ (ਪੂਰਬੀ ਮੱਧ ਪ੍ਰਦੇਸ਼) ਵਿੱਚ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ 17.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਚੰਦਰਪੁਰ (ਵਿਦਰਭ) ਵਿੱਚ ਸਭ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਪੁਲਿਸ ਦਾ ਨਵਾਂ ਪੈਂਤੜਾ, ਬਟਾਲਾ ਤੇ ਅੰਮ੍ਰਿਤਸਰ ਮਗਰੋਂ ਹੁਣ ਪਟਿਆਲਾ 'ਚ ਪੋਸਟਰ
ਆਈਐਮਡੀ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ 'ਚ ਕਈ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 15 ਤੋਂ 17 ਅਪ੍ਰੈਲ ਤੱਕ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਰਾਜਸਥਾਨ ਵਿੱਚ 16 ਅਪ੍ਰੈਲ ਨੂੰ ਅਤੇ ਪੰਜਾਬ ਵਿੱਚ 17 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Vaisakhi 2023: ਸਰਕਾਰ ਨਾਲ ਕੋਈ ਫ਼ਸਾਦ ਨਹੀਂ ਹੋਇਆ ਪਰ ਫਿਰ ਵੀ ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ: ਗਿਆਨੀ ਹਰਪ੍ਰੀਤ ਸਿੰਘ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
