Gujarat Weather Update : ਗੁਜਰਾਤ ਵਿੱਚ ਹੀਟ ਵੇਵ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੀ ਭਵਿੱਖਬਾਣੀ ਦੇ ਅਨੁਸਾਰ ਰਾਜ ਵਿੱਚ ਦੋ ਹੋਰ ਦਿਨ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪਏਗਾ ਅਤੇ ਅੱਜ ਬੁੱਧਵਾਰ ਨੂੰ ਦਿਨ ਦੌਰਾਨ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਜੇਕਰ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 22 ਡਿਗਰੀ ਨੂੰ ਛੂਹਣ ਦੀ ਸੰਭਾਵਨਾ ਹੈ।

 

 ਪਿਛਲੇ ਦਿਨਾਂ ਰਹੀ ਇਹੀ ਸਥਿਤੀ 


ਮੰਗਲਵਾਰ ਨੂੰ ਗੁਜਰਾਤ ਦੇ 28 ਵਿੱਚੋਂ 10 ਮੌਸਮ ਸਟੇਸ਼ਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ। ਰਾਜ ਦੀ ਰਾਜਧਾਨੀ ਗਾਂਧੀਨਗਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ ਅਤੇ ਲੋਕਾਂ ਨੂੰ ਦੁਪਹਿਰ ਵੇਲੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ।  ਮੰਗਲਵਾਰ ਨੂੰ ਪਾਰਾ 41.5 ਡਿਗਰੀ ਸੈਲਸੀਅਸ ਨੂੰ ਛੂਹ ਗਿਆ ,ਜਦੋਂ ਕਿ ਸੋਮਵਾਰ ਨੂੰ 40.2 ਡਿਗਰੀ ਸੈਲਸੀਅਸ ਸੀ, ਜੋ ਕਿ ਸੁਰੇਂਦਰਨਗਰ ਵਿੱਚ 41.7 ਡਿਗਰੀ ਸੈਲਸੀਅਸ ਤੋਂ ਬਾਅਦ ਗੁਜਰਾਤ ਵਿੱਚ ਦੂਜੇ ਨੰਬਰ 'ਤੇ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਵੱਧ ਸੀ।

 

ਇਨ੍ਹਾਂ ਖੇਤਰਾਂ ਵਿੱਚ ਬਣੀ ਰਹੇਗੀ ਗਰਮੀ ਦੀ ਸਥਿਤੀ  


IMD ਦੇ ਅਨੁਸਾਰ ਅਹਿਮਦਾਬਾਦ, ਗਾਂਧੀਨਗਰ, ਖੇੜਾ ਦੇ ਅਲੱਗ-ਥਲੱਗ ਖੇਤਰਾਂ ਵਿੱਚ ਹੀਟਵੇਵ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਬਨਾਸਕਾਂਠਾ, ਸਾਬਰਕੰਥਲ ਪਾਟਨ, ਰਾਜਕੋਟ ਅਮਰੇਲੀ, ਭਾਵਨਗਰ, ਸੁਰੇਂਦਰਨਗਰ ਅਤੇ ਕੁਸ਼ ਵਿੱਚ ਗਰਮੀ ਦੀ ਸਥਿਤੀ ਬਣੀ ਰਹੇਗੀ।

 


ਇਹ ਵੀ ਪੜ੍ਹੋ : Bhagwant Mann Oath Ceremony : ਭਗਵੰਤ ਮਾਨ ਦੀ ਤਾਜਪੋਸ਼ੀ ਅੱਜ, ਸਹੁੰ ਚੁਕਾਉਣ ਲਈ ਪਿੰਡ ਖਟਕੜ ਕਲਾਂ ਪਹੁੰਚਣਗੇ ਰਾਜਪਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490