Weather Update : ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਦਿੱਲੀ ਵਿੱਚ 27 ਅਪ੍ਰੈਲ ਤੱਕ ਭਿਆਨਕ ਗਰਮੀ ਤੋਂ ਰਾਹਤ ਜਾਰੀ ਰਹੇਗੀ। ਇਸ ਤੋਂ ਬਾਅਦ 28 ਅਪ੍ਰੈਲ ਤੋਂ ‘ਲੂ’ ਚੱਲਣ ਦੀ ਸੰਭਾਵਨਾ ਹੈ। ਅਜਿਹੇ 'ਚ ਦਿੱਲੀ ਦੇ ਲੋਕਾਂ ਨੂੰ ਇਕ ਵਾਰ ਫਿਰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 27 ਅਪ੍ਰੈਲ ਤੱਕ ਹੀਟ ਵੇਵ ਦੀ ਸਥਿਤੀ ਬਣੀ ਰਹੇਗੀ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਹਰਿਆਣਾ ਅਤੇ ਗੁਜਰਾਤ ਰਾਜ ਸ਼ਾਮਲ ਹਨ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਨ੍ਹਾਂ ਰਾਜਾਂ ਵਿੱਚ 23 ਤੋਂ 27 ਅਪ੍ਰੈਲ ਤੱਕ ‘ਲੂ’ ਚੱਲੇਗੀ 

25 ਤੋਂ 27 ਅਪ੍ਰੈਲ ਦੇ ਦੌਰਾਨ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਬਿਹਾਰ ਅਤੇ ਝਾਰਖੰਡ 'ਚ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
26 ਅਤੇ 27 ਅਪ੍ਰੈਲ ਨੂੰ ਰਾਜਸਥਾਨ, ਦੱਖਣੀ ਹਰਿਆਣਾ ਅਤੇ ਵਿਦਰਭ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
ਗੁਜਰਾਤ 'ਚ ਅਗਲੇ 5 ਦਿਨਾਂ ਦੌਰਾਨ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ।


ਇਨ੍ਹਾਂ ਰਾਜਾਂ 'ਚ ਹੋਣ ਵਾਲੀ ਹੈ ਬਾਰਿਸ਼ 


ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦਾ ਅਸਰ ਪੰਜਾਬ ਅਤੇ ਹਰਿਆਣਾ ਵਿੱਚ ਵੀ ਪਵੇਗਾ। ਮੌਸਮ ਵਿਭਾਗ ਅਨੁਸਾਰ 25 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ 'ਚ ਗਰਜ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਛੱਤੀਸਗੜ੍ਹ ਵਿੱਚ ਅਗਲੇ ਦੋ ਦਿਨਾਂ ਦੌਰਾਨ ਜਦੋਂਕਿ ਵਦਰਭਾ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਵੀ ਸੰਭਾਵਨਾ ਹੈ।

  ਦੇਸ਼ ਵਿੱਚ ਇੱਥੇ ਦਰਜ ਹੋਇਆ ਸਭ ਤੋਂ ਵੱਧ ਤਾਪਮਾਨ  


ਦੂਜੇ ਪਾਸੇ ਸ਼ੁੱਕਰਵਾਰ ਨੂੰ ਦੇਸ਼ ਦਾ ਸਭ ਤੋਂ ਵੱਧ ਤਾਪਮਾਨ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ 'ਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੈਦਾਨੀ ਇਲਾਕਿਆਂ 'ਚ ਸਭ ਤੋਂ ਘੱਟ ਤਾਪਮਾਨ ਉੱਤਰ ਪ੍ਰਦੇਸ਼ ਦੇ ਮੇਰਠ 'ਚ 17.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।