(Source: ECI/ABP News/ABP Majha)
Weather Update: ਮੌਸਮ ਨੇ ਲਈ ਕਰਵਟ, ਦਿੱਲੀ-NCR 'ਚ ਬਾਰਿਸ਼ ਤੋਂ ਬਾਅਦ ਮਿਲੀ ਗਰਮੀ ਤੋਂ ਰਾਹਤ, ਜਾਣੋ ਬਾਕੀ ਸੂਬਿਆਂ ਨੂੰ ਲੈ ਕੇ IMD ਦਾ ਅਲਰਟ
Weather Update: ਦਿੱਲੀ-ਐੱਨਸੀਆਰ ਦੇ ਨਾਲ-ਨਾਲ ਯੂਪੀ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਬੁੱਧਵਾਰ ਸ਼ਾਮ ਨੂੰ ਹਲਕੀ ਬਾਰਿਸ਼ ਹੋਈ। ਇਸ ਕਾਰਨ ਵੀਰਵਾਰ ਨੂੰ ਮੌਸਮ 'ਚ ਹਲਕੀ ਠੰਢ ਹੈ।
Weather Update: ਹੋਲੀ ਵਾਲੇ ਦਿਨ ਵੀ ਮੌਸਮ ਖੁਸ਼ਗਵਾਰ ਨਜ਼ਰ ਆਇਆ। ਬੁੱਧਵਾਰ (8 ਮਾਰਚ) ਦੀ ਸ਼ਾਮ ਨੂੰ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਦੁਪਹਿਰ ਤੋਂ ਹੀ ਆਸਮਾਨ 'ਤੇ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਹਵਾਵਾਂ ਚੱਲਣ ਲੱਗੀਆਂ। ਵੀਰਵਾਰ ਸਵੇਰੇ ਵੀ ਮੌਸਮ ਸੁਹਾਵਣਾ ਬਣਿਆ ਰਿਹਾ।
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ (9-10 ਮਾਰਚ) ਵਿੱਚ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ਼-ਤੂਫ਼ਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਲਖਨਊ ਵਿੱਚ ਵੀ ਪਿਆ ਮੀਂਹ
ਯੂਪੀ ਦੇ ਲਖਨਊ ਵਿੱਚ ਵੀ ਹੋਲੀ ਦੀ ਸ਼ਾਮ ਨੂੰ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਯੂਪੀ ਵਿੱਚ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਗਰਜ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੂੰਦਾ-ਬਾਂਦੀ ਅਤੇ ਠੰਡੀਆਂ ਹਵਾਵਾਂ ਕਾਰਨ ਵੀਰਵਾਰ ਸਵੇਰੇ ਲੋਕਾਂ ਨੇ ਹਲਕੀ ਠੰਡ ਮਹਿਸੂਸ ਕੀਤੀ। ਆਗਰਾ ਵਿੱਚ ਗੜੇ ਪਏ ਹਨ।
ਮੱਧ ਪ੍ਰਦੇਸ਼ ਦਾ ਮੌਸਮ
ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਹਲਕੀ ਬਾਰਿਸ਼ ਹੋਈ। ਮੱਧ ਪ੍ਰਦੇਸ਼ 'ਚ ਵੀਰਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਭੋਪਾਲ ਵਿੱਚ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਰਾਜਸਥਾਨ 'ਚ ਪੱਛਮੀ ਗੜਬੜੀ ਸਰਗਰਮ ਰਹੇਗੀ
ਰਾਜਸਥਾਨ 'ਚ ਵੀ ਮੌਸਮ ਦਾ ਰੂਪ ਬਦਲਿਆ ਦੇਖਿਆ ਗਿਆ। ਬੱਦਲ ਛਾਏ ਰਹੇ ਅਤੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਵੀ ਹੋਈ। ਮੌਸਮ ਵਿਭਾਗ ਨੇ 9 ਮਾਰਚ ਤੋਂ ਰਾਜਸਥਾਨ ਦਾ ਮੌਸਮ ਪਹਿਲਾਂ ਵਾਂਗ ਮੁੜਨ ਦੀ ਭਵਿੱਖਬਾਣੀ ਕੀਤੀ ਹੈ।
ਨਵੀਂ ਪੱਛਮੀ ਗੜਬੜੀ ਦੇ 13-14 ਮਾਰਚ ਤੱਕ ਰਾਜਸਥਾਨ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ। ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਇਕ ਵਾਰ ਫਿਰ ਹਨੇਰੀ ਅਤੇ ਮੀਂਹ ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ