Weather Update In India: ਮੌਸਮ ਵਿਭਾਗ (IMD) ਨੇ ਉੱਤਰੀ ਭਾਰਤੀ ਸੂਬਿਆਂ ਵਿੱਚ ਅਗਲੇ ਪੰਜ ਦਿਨਾਂ ਲਈ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਅੱਜ ਤੋਂ ਠੰਡ ਵਧਣ ਦੀ ਸੰਭਾਵਨਾ ਹੈ।


ਅਗਲੇ 24 ਘੰਟਿਆਂ ਦੌਰਾਨ ਰਾਜਧਾਨੀ ਵਿੱਚ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਇਸ ਸਰਦੀਆਂ ਦਾ ਸਭ ਤੋਂ ਘੱਟ ਤਾਪਮਾਨ ਐਤਵਾਰ ਯਾਨੀ ਕ੍ਰਿਸਮਸ ਵਾਲੇ ਦਿਨ ਦਿੱਲੀ ਵਿੱਚ ਦਰਜ ਕੀਤਾ ਗਿਆ। 25 ਦਸੰਬਰ, 2022 18 ਦਸੰਬਰ, 2020 ਤੋਂ ਬਾਅਦ ਸਭ ਤੋਂ ਠੰਡਾ ਦਿਨ ਸੀ, ਜਿਸਦਾ ਉੱਚ ਤਾਪਮਾਨ 16.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੀ। ਦਿੱਲੀ ਵਿੱਚ ਹੁਣ ਠੰਡ ਪਹਿਲਾਂ ਨਾਲੋਂ ਵੱਧ ਗਈ ਹੈ। ਇੱਥੇ ਲੋਕਾਂ ਨੂੰ ਠੰਢ ਮਹਿਸੂਸ ਹੋਣ ਲੱਗੀ ਹੈ।


ਦਿੱਲੀ 'ਚ ਘਟ ਹੋਈ ਵਿਜ਼ੀਬਿਲਟੀ 


ਦਿੱਲੀ ਵਿੱਚ ਅੱਜ 26 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦਿੱਲੀ ਅਤੇ ਐਨਸੀਆਰ ਵਿੱਚ ਇਸ ਸਮੇਂ ਸੰਘਣੀ ਧੁੰਦ ਛਾਈ ਹੋਈ ਹੈ। ਪਾਲਮ ਅਤੇ ਸਫਦਰਜੰਗ 'ਤੇ 100 ਮੀਟਰ ਦੀ ਵਿਜ਼ੀਬਿਲਟੀ ਦਾ ਮੁਲਾਂਕਣ ਕੀਤਾ ਗਿਆ ਹੈ। ਦਿੱਲੀ ਅਤੇ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਵਿਜ਼ੀਬਿਲਟੀ ਇਸ ਤੋਂ ਵੀ ਘੱਟ ਜਾ ਸਕਦੀ ਹੈ।



ਠੰਡੀ ਲਹਿਰ ਤੇ ਠੰਡੇ ਚੇਤਾਵਨੀ


ਹਿਮਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ, ਓਡੀਸ਼ਾ, ਅਸਾਮ ਅਤੇ ਤ੍ਰਿਪੁਰਾ ਵਿੱਚ ਵੀ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਆਈਐਮਡੀ ਨੇ ਕਈ ਖੇਤਰਾਂ ਵਿੱਚ ਸੀਤ ਲਹਿਰ ਅਤੇ ਠੰਡੇ ਦਿਨ ਦੀ ਚੇਤਾਵਨੀ ਦਿੱਤੀ ਹੈ। ਉੱਤਰੀ ਰੇਲਵੇ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ 'ਚ ਸੰਘਣੀ ਧੁੰਦ ਕਾਰਨ ਦਿੱਲੀ ਜਾਣ ਵਾਲੀਆਂ 14 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਕੜਾਕੇ ਦੀ ਠੰਢ ਵਿਚਾਲੇ ਕਈ ਦੱਖਣੀ ਰਾਜਾਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।