Weather Update In India: ਉੱਤਰੀ ਭਾਰਤ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਸੀਤ ਲਹਿਰ ਦੇ ਗੰਭੀਰ ਹਾਲਾਤ ਦੇਖਣ ਨੂੰ ਮਿਲ ਰਹੇ ਹਨ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਸੀਤ ਲਹਿਰ ਦੀ ਤੀਬਰਤਾ 'ਚ ਕਮੀ ਆਉਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, 24 ਘੰਟਿਆਂ ਬਾਅਦ, ਉੱਤਰ ਪੱਛਮੀ ਭਾਰਤ ਵਿੱਚ ਸੀਤ ਲਹਿਰ ਅਤੇ ਠੰਡ ਘੱਟ ਜਾਵੇਗੀ।


ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਧੁੰਦ ਤੋਂ ਰਾਹਤ ਮਿਲੇਗੀ। ਪਿਛਲੇ 24 ਘੰਟਿਆਂ 'ਚ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਅਤੇ ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ ਇਕ ਤੋਂ ਪੰਜ ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।


ਇਨ੍ਹਾਂ ਰਾਜਾਂ 'ਚ ਧੁੰਦ ਛਾਈ ਹੋਈ ਹੈ


ਰਾਜਸਥਾਨ ਦੇ ਬੀਕਾਨੇਰ ਵਿੱਚ ਸਭ ਤੋਂ ਘੱਟ ਤਾਪਮਾਨ 0.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ ਦਿਨ (6 ਜਨਵਰੀ) ਦੀ ਸਵੇਰ ਨੂੰ ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼, ਬਿਹਾਰ, ਪੱਛਮੀ ਮੱਧ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ।


 


ਇਕ ਤੋਂ ਬਾਅਦ ਇਕ ਆ ਰਹੀਆਂ ਦੋ ਪੱਛਮੀ ਗੜਬੜੀਆਂ ਕਾਰਨ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।


ਦੇਸ਼ ਭਰ ਵਿੱਚ ਮੌਸਮ ਦੇ ਹਾਲਾਤ


ਰਾਜਧਾਨੀ ਦਿੱਲੀ 'ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅਗਲੇ ਪੰਜ ਦਿਨਾਂ ਤੱਕ ਇੱਥੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਝਾਰਖੰਡ ਵਿੱਚ ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜੰਮੂ-ਕਸ਼ਮੀਰ 'ਚ ਬਰਫਬਾਰੀ ਦੀ ਸੰਭਾਵਨਾ ਹੈ। ਸ਼ਨੀਵਾਰ ਤੋਂ ਬਾਅਦ ਕੁਝ ਦਿਨਾਂ ਤੱਕ ਬਰਫਬਾਰੀ ਹੋ ਸਕਦੀ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪਿਛਲੇ ਕੁਝ ਦਿਨਾਂ ਤੋਂ ਹੱਡ ਭੰਨਵੀਂ ਠੰਡ ਜਾਰੀ ਹੈ।




ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।