ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੀਂਹ-ਬਰਫ਼ਬਾਰੀ ਦਾ ਮੌਸਮ ਸ਼ੁਰੂ, ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
Weather In India: ਉੱਤਰੀ ਭਾਰਤ ਅਤੇ ਰਾਜਧਾਨੀ ਦਿੱਲੀ ਲਗਾਤਾਰ ਠੰਡ ਦੀ ਲਪੇਟ 'ਚ ਹੈ।
Weather In India: ਉੱਤਰੀ ਭਾਰਤ ਅਤੇ ਰਾਜਧਾਨੀ ਦਿੱਲੀ ਲਗਾਤਾਰ ਠੰਡ ਦੀ ਲਪੇਟ 'ਚ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ ਦੇ 21 ਅਤੇ 25 ਜਨਵਰੀ ਦੇ ਵਿਚਕਾਰ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਕਾਰਨ ਪੱਛਮੀ ਹਿਮਾਲੀਅਨ ਖੇਤਰ 'ਚ 21 ਤਰੀਕ ਨੂੰ ਤੜਕੇ ਮੀਂਹ ਅਤੇ ਬਰਫਬਾਰੀ ਦਾ ਸਿਲਸਿਲਾ ਜਾਰੀ ਰਹੇਗਾ। 23 ਅਤੇ 25 ਜਨਵਰੀ ਤੱਕ ਇਸ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ।
ਇਸ ਤੋਂ ਇਲਾਵਾ 23 ਅਤੇ 25 ਜਨਵਰੀ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦੇਣਗੀਆਂ। ਹਾਲਾਂਕਿ ਇਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਅਤੇ ਸੁੱਕੀ ਠੰਡ ਤੋਂ ਰਾਹਤ ਮਿਲੇਗੀ।
ਰਾਜਧਾਨੀ ਦਿੱਲੀ ਦੀ ਹਾਲਤ
ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਲੋਕ ਠੰਡ ਤੋਂ ਬਚਣ ਲਈ ਅੱਗ ਦਾ ਸਹਾਰਾ ਲੈ ਰਹੇ ਹਨ। ਬਹੁਤ ਸਾਰੇ ਬੇਘਰੇ ਦਿੱਲੀ ਵਾਸੀ ਅਧਿਕਾਰੀਆਂ ਤੋਂ ਜ਼ਿਆਦਾ ਮਦਦ ਨਾ ਮਿਲਣ ਦੀ ਸ਼ਿਕਾਇਤ ਕਰ ਰਹੇ ਹਨ। ਮਿੰਟੋ ਰੋਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਉਹ ਠੰਢ ਤੋਂ ਬਚਣ ਲਈ ਅੱਗ ਦਾ ਸਹਾਰਾ ਲੈਣ ਲਈ ਮਜਬੂਰ ਹਨ।
6 trains running late in the Northern Railway region due to fog: Indian Railways pic.twitter.com/7gZiMlYLFq
— ANI (@ANI) January 18, 2023
ਧੁੰਦ ਕਾਰਨ ਯਾਤਰੀਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਰੇਲਵੇ ਨੇ ਦੱਸਿਆ ਕਿ ਧੁੰਦ ਕਾਰਨ ਉੱਤਰੀ ਰੇਲਵੇ ਜ਼ੋਨ 'ਚ 6 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਕਸ਼ਮੀਰ ਦੀ ਗੱਲ ਕਰੀਏ ਤਾਂ ਉਪਰਲੇ ਇਲਾਕਿਆਂ 'ਚ ਲਗਾਤਾਰ ਭਾਰੀ ਬਰਫਬਾਰੀ ਹੋ ਰਹੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।