Weather Update: ਦਿੱਲੀ 'ਚ ਪੈ ਸਕਦਾ ਮੀਂਹ, ਇਨ੍ਹਾਂ 26 ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼
Weather Update: ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਦੱਖਣ-ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ, ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ...
Weather Update: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਬਰਸਾਤ ਦਾ ਦੌਰ ਜਾਰੀ ਹੈ। ਅੰਡੇਮਾਨ ਅਤੇ ਨਿਕੋਬਾਰ ਤੋਂ ਲੈ ਕੇ ਬਿਹਾਰ ਅਤੇ ਮੱਧ ਪ੍ਰਦੇਸ਼ ਤੱਕ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਸਿੱਕਮ, ਬਿਹਾਰ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ 27 ਸਤੰਬਰ ਤੱਕ ਹਲਕੀ ਤੋਂ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤੂਫਾਨ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਮੱਧ ਪ੍ਰਦੇਸ਼ ਦੇ 30 ਤੋਂ ਵੱਧ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂ ਕਿ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 28 ਅਤੇ 29 ਸਤੰਬਰ ਨੂੰ ਮੱਧ ਪ੍ਰਦੇਸ਼ 'ਚ ਮੌਸਮ ਪ੍ਰਣਾਲੀ ਇੱਕ ਵਾਰ ਫਿਰ ਸਰਗਰਮ ਹੋਵੇਗੀ ਅਤੇ ਇਸ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਫਿਰ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਸਕਾਈਮੇਟ ਮੌਸਮ ਦੀ ਰਿਪੋਰਟ ਦੇ ਅਨੁਸਾਰ, ਪੂਰਬੀ ਰਾਜਸਥਾਨ, ਪੱਛਮੀ ਗੁਜਰਾਤ ਦੇ ਕੁਝ ਹਿੱਸਿਆਂ, ਅੰਦਰੂਨੀ ਤਾਮਿਲਨਾਡੂ, ਲਕਸ਼ਦੀਪ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਦੱਖਣ-ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ, ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਉੱਤਰੀ ਅੰਡੇਮਾਨ ਸਾਗਰ ਵਿੱਚ 29 ਸਤੰਬਰ ਨੂੰ ਚੱਕਰਵਾਤੀ ਚੱਕਰ ਆਉਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ ਅਗਲੇ 24 ਘੰਟਿਆਂ ਦੌਰਾਨ ਉੱਤਰੀ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਪੂਰਬੀ ਮੱਧ ਬੰਗਾਲ ਦੀ ਖਾੜੀ ਉੱਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Health News: ਅਨੋਖਾ ਇਸ ਸਬਜ਼ੀ ਦਾ ਨਾਮ, ਇਹ ਸ਼ੂਗਰ ਸਮੇਤ 5 ਬੀਮਾਰੀਆਂ ਨੂੰ ਕਰਦੀ ਜੜੋਂ ਖ਼ਤਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਜਾਪਾਨ ਵਿੱਚ ਹੁੰਦਾ ਅਜਿਹਾ! ਨਾਲਿਆਂ ਵਿੱਚ ਗੰਦਗੀ ਨਹੀਂ, ਤੈਰਦੀਆਂ ਰਹਿੰਦੀਆਂ ਸੁੰਦਰ ਮੱਛੀਆਂ -ਵੀਡੀਓ