Weather Update: ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੱਕ ਦੱਖਣ-ਪੱਛਮੀ ਮਾਨਸੂਨ ਪੂਰੇ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਨੂੰ ਕਵਰ ਕਰਦੇ ਹੋਏ ਭਾਰਤ ਦੇ ਪੱਛਮੀ ਹਿੱਸੇ ਤੋਂ ਰਵਾਨਾ ਹੋ ਗਿਆ ਹੈ। ਆਈਐਮਡੀ ਨੇ ਕਿਹਾ ਕਿ ਦਿੱਲੀ ਵਿੱਚ ਤਾਪਮਾਨ ਡਿੱਗ ਗਿਆ ਹੈ। ਰਾਤ ਨੂੰ ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਨਹਿਰ ਵਿਚ ਡਿੱਗੀ ਅਲਟੋ ਕਾਰ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ


ਇਧਰ, ਗੋਆ ਅਤੇ ਕੋਂਕਣ ਖੇਤਰਾਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਪਿਆ। ਇਸ ਦੌਰਾਨ ਮੌਸਮ ਵਿਭਾਗ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਛੱਤੀਸਗੜ੍ਹ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਰੀ ਰਿਹਾ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਤੱਟ ਨੇੜੇ ਅਰਬ ਸਾਗਰ 'ਚ ਘੱਟ ਦਬਾਅ ਬਣ ਰਿਹਾ ਹੈ, ਜਿਸ ਕਾਰਨ ਗੋਆ ਅਤੇ ਕੋਂਕਣ 'ਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਅਗਲੇ ਦੋ ਦਿਨਾਂ ਵਿਚ ਕੁਝ ਥਾਵਾਂ ਉਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿਚ ਇਕਦਮ ਗਿਰਾਵਟ ਆਵੇਗੀ। ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਕਈ ਉਡਾਣਾਂ ਦੇ ਰੂਟ ਬਦਲਣੇ ਪਏ। ਇਸ ਦੇ ਨਾਲ ਹੀ IMD ਨੇ ਕਿਹਾ ਕਿ ਸ਼ਨੀਵਾਰ ਨੂੰ ਪੂਰਬੀ ਗੁਜਰਾਤ, ਉੱਤਰੀ ਅਤੇ ਦੱਖਣੀ ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ ਅਤੇ ਅਰੁਣਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 


ਇਹ ਵੀ ਪੜ੍ਹੋ: ਬੌਸ ਦੀਆਂ ਗੱਲਾਂ ਸੁਣ ਪਹਿਲੇ ਦਿਨ ਹੀ ਛੱਡ ਦਿੱਤੀ ਨੌਕਰੀ, ਨਹੀਂ ਮਨਜ਼ੂਰ ਸਨ ਅਜਿਹੀਆਂ ਸ਼ਰਤਾਂ...


ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਬਦਲਾਅ ਦਰਜ ਕੀਤਾ ਗਿਆ ਹੈ। ਪਹਾੜਾਂ ਦੀਆਂ ਢਲਾਣਾਂ ਤੋਂ ਆਉਣ ਵਾਲੀਆਂ ਉੱਤਰ-ਪੱਛਮੀ ਹਵਾਵਾਂ ਅਗਲੇ ਕੁਝ ਦਿਨਾਂ ਵਿੱਚ ਦਿੱਲੀ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਤੱਕ ਵਾਧਾ ਕਰ ਸਕਦੀਆਂ ਹਨ। ਸ਼ਾਮ ਅਤੇ ਸਵੇਰ ਦੇ ਸਮੇਂ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਸਵੇਰੇ ਹਲਕੀ ਠੰਡ ਅਤੇ ਕੰਬਣੀ ਮਹਿਸੂਸ ਕੀਤੀ ਜਾ ਸਕਦੀ ਹੈ। ਦਿਨ ਵੇਲੇ ਤਾਪਮਾਨ ਵਧੇਗਾ ਪਰ ਨਮੀ ਨਹੀਂ ਰਹੇਗੀ। ਕੁੱਲ ਮਿਲਾ ਕੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।