Weather Forecast Today: ਹੋਲੀ ਤੋਂ ਪਹਿਲਾਂ ਇੱਕ ਵਾਰ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਸਕਦਾ ਹੈ। ਗਰਮੀਆਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਫਿਰ ਤੋਂ ਭਾਰਤੀ ਮੌਸਮ ਵਿਭਾਗ (IMD) ਨੇ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਪਹਾੜੀ ਰਾਜਾਂ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਹੈ। ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।


 


ਪੱਛਮੀ ਗੜਬੜੀ ਦੇ 7 ਮਾਰਚ ਤੋਂ ਉੱਤਰ ਪੱਛਮੀ, ਪੱਛਮੀ ਅਤੇ ਮੱਧ ਭਾਰਤ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਰਾਜਸਥਾਨ 'ਚ ਐਤਵਾਰ (5 ਮਾਰਚ) ਨੂੰ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 8 ਮਾਰਚ ਤੱਕ ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।


ਇਨ੍ਹਾਂ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ


ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ ਹਰਿਆਣਾ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਜਾਂ ਦਰਮਿਆਨੀ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 8 ਮਾਰਚ ਤੱਕ ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੇ ਬਾਰੇ 'ਚ IMD ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।


ਤੇਜ਼ ਹਵਾਵਾਂ ਦੀ ਸੰਭਾਵਨਾ ਹੈ


ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਸ਼ਨੀਵਾਰ (4 ਮਾਰਚ) ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ 29.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16.3 ਡਿਗਰੀ ਦਰਜ ਕੀਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।