ਨਵੀਂ ਦਿੱਲੀ: ਮੌਨਸੂਨ (Monsoon) ਆਪਣੀ ਨਿਰਧਾਰਤ ਆਮ ਤਾਰੀਖ ਤੋਂ 12 ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੂਰੇ ਦੇਸ਼ ਵਿੱਚ ਪਹੁੰਚ ਗਿਆ, ਜਿਸ ਕਾਰਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ (Heavy Rain) ਹੋਈ। ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਝਾਰਖੰਡ ਵਿੱਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਭਾਰਤ ਦੇ ਮੌਸਮ ਵਿਭਾਗ (Meteorological Department) ਨੇ ਆਪਣੀ ਖਾਸ ਰੋਜ਼ਾਨਾ ਮੌਸਮ ਦੀ ਰਿਪੋਰਟ (Weather Report) ਵਿਚ ਕਿਹਾ ਹੈ ਕਿ ਦੱਖਣ ਪੱਛਮੀ ਮੌਨਸੂਨ ਰਾਜਸਥਾਨ, ਹਰਿਆਣਾ (Haryana) ਅਤੇ ਪੰਜਾਬ (Punjab) ਦੇ ਬਾਕੀ ਹਿੱਸਿਆਂ ਵਿਚ ਅੱਗੇ ਵਧ ਗਿਆ ਹੈ ਅਤੇ ਇਹ ਅੱਜ 26 ਜੂਨ ਨੂੰ ਪੂਰੇ ਦੇਸ਼ ਵਿਚ ਪਹੁੰਚ ਗਿਆ।

ਹਰਿਆਣਾ ਅਤੇ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਘੱਟ:

ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਮੌਨਸੂਨ ਦੀ ਦਸਤਕ ਤੋਂ ਬਾਅਦ ਸ਼ੁੱਕਰਵਾਰ ਨੂੰ ਦੋਵਾਂ ਸੂਬਿਆਂ ‘ਚ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਹਾਲਾਂਕਿ, ਦੋਵਾਂ ਸੂਬਿਆਂ ਦੇ ਮੌਸਮ ਵਿਭਾਗ ਵਿੱਚ ਮੀਂਹ ਰਿਕਾਰਡ ਨਹੀਂ ਕੀਤੀ ਗਈ। ਮੌਸਮ ਵਿਭਾਗ ਮੁਤਾਬਕ, ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਹੈ।

ਪੰਜਾਬ ਦੇ ਪਟਿਆਲੇ ਵਿਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਸੀ।

ਹਰਿਆਣਾ ਦੇ ਨਾਰਨੌਲ ਵਿੱਚ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 9 ਡਿਗਰੀ ਸੈਲਸੀਅਸ ਘੱਟ ਹੈ। ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਘੱਟ ਹੈ। ਕਰਨਾਲ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੇਸ਼ ਭਰ ਵਿੱਚ ਮੌਨਸੂਨ ਦੀ ਆਮਦ ਦੀ ਤਰੀਕ 8 ਜੁਲਾਈ ਹੈ:

ਵਿਭਾਗ ਨੇ ਕਿਹਾ ਕਿ ਦੇਸ਼ ਭਰ ਵਿੱਚ ਮੌਨਸੂਨ ਦੇ ਆਉਣ ਦੀ ਆਮ ਤਾਰੀਖ 8 ਜੁਲਾਈ ਹੈ। ਇਸ ਸਾਲ ਦੱਖਣ-ਪੱਛਮੀ ਮੌਨਸੂਨ ਆਮ ਤਾਰੀਖ ਤੋਂ 12 ਦਿਨ ਪਹਿਲਾਂ ਪੂਰੇ ਦੇਸ਼ ਵਿੱਚ ਪਹੁੰਚ ਗਿਆ ਹੈ। ਆਈਐਮਡੀ ਨੇ ਸ਼ਾਮ ਪੰਜ ਵਜੇ ਇੱਕ ਬੁਲੇਟਿਨ ਵਿੱਚ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪੂਰਬੀ ਰਾਜਸਥਾਨ ਵਿੱਚ ਟ੍ਰੋਪੋਸਪੀਅਰ ਦੇ ਹੇਠਲੇ ਪੱਧਰਾਂ ‘ਤੇ ਚੱਕਰਵਾਤੀ ਗੇੜ ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਂਵਾਂ ‘ਤੇ ਬਾਰਸ਼ ਹੋਈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904