Snowfall in Himachal: ਹਿਮਾਚਲ ਪ੍ਰਦੇਸ਼ ਦੇ ਨਾਰਕੰਡਾ ਵਿੱਚ ਰਾਤ ਭਰ ਤੇ ਵੀਰਵਾਰ ਸਵੇਰੇ ਭਾਰੀ ਬਰਫ਼ਬਾਰੀ ਹੋਈ। ਦਰਖੱਤ ਤੇ ਪਹਾੜੀਆਂ ਬਰਫ ਨਾਲ ਢੱਕੀਆਂ ਹੋਈਆਂ ਹਨ ਤੇ ਘੱਟੋ-ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਨਾਰਕੰਡਾ ਵਿੱਚ 13 ਜਨਵਰੀ ਨੂੰ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ ਤੇ ਪਾਰਾ ਮਨਫੀ 3 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਸਕਦਾ ਹੈ।


ਇਹ ਵੀ ਪੜ੍ਹੋ: ਟੌਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਨਿਰਦੇਸ਼ , ਜਾਣੋ ਕੀ ਕਿਹਾ


ਇਸ ਦੇ ਨਾਲ ਹੀ ਬਰਫਬਾਰੀ ਵੇਖਣ ਦੇ ਸ਼ੌਕੀਨ ਸੈਲਾਨੀਆਂ ਨੇ ਹੋਟਲ ਬੁੱਕ ਕਰਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫ਼ਬਾਰੀ ਦੀ ਪੇਸ਼ੀਨਗੋਈ ਕਰਨ ਮਗਰੋਂ ਸੈਲਾਨੀਆਂ ਦੀ ਆਮਦ ਵਧਣ ਲੱਗੀ ਹੈ। ਇਸ ਨਾਲ ਸ਼ਿਮਲਾ ਤੇ ਹੋਰ ਥਾਵਾਂ ’ਤੇ ਵੱਡੇ ਪੱਧਰ ਉਤੇ ਹੋਟਲਾਂ ਦੀ ਬੁਕਿੰਗ ਹੋਣ ਲੱਗੀ ਗਈ ਹੈ। 


ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਰਾਜ ਦੀਆਂ ਕਈ ਸੈਰਗਾਹਾਂ ’ਤੇ ਬਰਫ਼ ਪੈ ਸਕਦੀ ਹੈ। ਦਰਮਿਆਨੇ ਤੇ ਉੱਚੇ ਪਹਾੜੀ ਇਲਾਕਿਆਂ ’ਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚੋਂ ਸੈਲਾਨੀਆਂ ਨੇ ਹਿਮਾਚਲ ਜਾਣ ਦੀ ਤਿਆਰੀ ਖਿੱਚ ਦਿੱਤੀ ਹੈ। ਇਸ ਵੀਕੈਂਡ ਉੱਪਰ ਪਹਾੜੀ ਸੈਲਾਨੀ ਕੇਂਦਰਾਂ ਉੱਪਰ ਰੌਣਕਾਂ ਲੱਗਣ ਦੇ ਆਸਾਰ ਹਨ। 


ਇਹ ਵੀ ਪੜ੍ਹੋ: ਪੰਜਾਬ ਪਹੁੰਚੇ ਰਾਹੁਲ ਗਾਂਧੀ ਦੇ ਚਰਚੇ, ਅੱਜ ਕਰਨਗੇ 25 ਕਿਲੋਮੀਟਰ ਦੀ ਯਾਤਰਾ


ਸ਼ਿਮਲਾ ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਪ੍ਰਿੰਸ ਕੁਕਰੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਸੈਲਾਨੀਆਂ ਦੇ ਵੱਡੀ ਗਿਣਤੀ ਵਿਚ ਫੋਨ ਆ ਰਹੇ ਹਨ ਜੋ ਬਰਫ਼ਬਾਰੀ ਬਾਰੇ ਪੁੱਛ ਰਹੇ ਹਨ। ਇਸੇ ਦੌਰਾਨ ਕਸ਼ਮੀਰ ਦੇ ਉੱਚੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਹੋਈ ਹੈ। ਜ਼ਿਆਦਾਤਰ ਜਗ੍ਹਾ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਸੋਨਮਰਗ ਤੇ ਗੁਲਮਰਗ ’ਚ ਤਾਜ਼ਾ ਬਰਫ਼ਬਾਰੀ ਦੀ ਸੂਚਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।