(Source: ECI/ABP News)
Weather Update: ਵਿਸਾਖੀ ਮੌਕੇ ਕਈ ਸੂਬਿਆਂ 'ਚ ਬਦਲੇਗਾ ਮੌਸਮ, 3 ਦਿਨਾਂ ਤੱਕ ਗਰਜ ਨਾਲ ਮੀਂਹ ਦੀ ਸੰਭਾਵਨਾ
Weather Update: ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
![Weather Update: ਵਿਸਾਖੀ ਮੌਕੇ ਕਈ ਸੂਬਿਆਂ 'ਚ ਬਦਲੇਗਾ ਮੌਸਮ, 3 ਦਿਨਾਂ ਤੱਕ ਗਰਜ ਨਾਲ ਮੀਂਹ ਦੀ ਸੰਭਾਵਨਾ Weather Update Punjab Haryana Weather Update Rain Likely From 13 To 15 April 2024 know latest update Weather Update: ਵਿਸਾਖੀ ਮੌਕੇ ਕਈ ਸੂਬਿਆਂ 'ਚ ਬਦਲੇਗਾ ਮੌਸਮ, 3 ਦਿਨਾਂ ਤੱਕ ਗਰਜ ਨਾਲ ਮੀਂਹ ਦੀ ਸੰਭਾਵਨਾ](https://feeds.abplive.com/onecms/images/uploaded-images/2024/04/13/33f5de74bb5e63ad94d74cc2d88c298f1712974111689709_original.jpg?impolicy=abp_cdn&imwidth=1200&height=675)
Weather Update: ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ, ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਇੱਕ ਤੋਂ ਬਾਅਦ ਇੱਕ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ਤੋਂ ਵੱਧ ਨਮੀ ਦੀ ਆਮਦ ਕਾਰਨ ਪਹਾੜੀ ਅਤੇ ਮੈਦਾਨੀ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਤੂਫਾਨ ਅਤੇ ਮੀਂਹ ਕਾਰਨ ਲੋਕਾਂ ਨੂੰ 3 ਦਿਨਾਂ ਤੱਕ ਮਿਲੇਗੀ ਰਾਹਤ
ਜਾਣਕਾਰੀ ਲਈ ਦੱਸ ਦੇਈਏ ਕਿ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਨੀਵਾਰ ਤੋਂ ਸੋਮਵਾਰ ਤੱਕ ਗਰਜ, ਬਿਜਲੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆਉਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਰਾਜਧਾਨੀ 'ਚ ਬਾਰਿਸ਼ ਹੋਵੇਗੀ ਅਤੇ ਆਸਮਾਨ 'ਚ ਬੱਦਲ ਛਾਏ ਰਹਿਣਗੇ। ਖਾਸ ਗੱਲ ਇਹ ਹੈ ਕਿ ਦਿੱਲੀ 'ਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ, ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 21.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਇਸ ਵਿਚਾਲੇ ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਚੱਲਦੇ ਮੌਸਮ ਵਿਭਾਗ ਨੇ ਪੌਦਿਆਂ ਅਤੇ ਖੜ੍ਹੀਆਂ ਫਸਲਾਂ ਦੇ ਨੁਕਸਾਨ ਅਤੇ ਗੜੇਮਾਰੀ ਕਾਰਨ ਖੁੱਲ੍ਹੀਆਂ ਥਾਵਾਂ 'ਤੇ ਮਨੁੱਖਾਂ ਅਤੇ ਜਾਨਵਰਾਂ ਦੇ ਜ਼ਖਮੀ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਤੇਜ਼ ਹਵਾਵਾਂ ਕਮਜ਼ੋਰ ਇਮਾਰਤਾਂ, ਕੱਚੇ ਘਰਾਂ/ਦੀਵਾਰਾਂ/ਝੋਪੜੀਆਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਾ ਸਕਦੀਆਂ ਹਨ।
ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਪੱਕੀਆਂ ਫਸਲਾਂ, ਫਲਾਂ ਅਤੇ ਸਬਜ਼ੀਆਂ ਦੀ ਕਟਾਈ ਕਰਨ ਅਤੇ ਵੱਢੀ ਹੋਈ ਫਸਲ ਨੂੰ ਖੇਤਾਂ ਵਿੱਚ ਤਰਪਾਲ ਦੀਆਂ ਚਾਦਰਾਂ ਨਾਲ ਢੱਕਣ ਦੀ ਸਲਾਹ ਦਿੱਤੀ ਹੈ। ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਸੇਮ ਤੋਂ ਬਚਣ ਲਈ ਫ਼ਸਲਾਂ ਦੇ ਖੇਤਾਂ ਵਿੱਚੋਂ ਵਾਧੂ ਪਾਣੀ ਦੀ ਨਿਕਾਸੀ ਲਈ ਜ਼ਰੂਰੀ ਪ੍ਰਬੰਧ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)