(Source: ECI/ABP News)
Weather Update: ਦਿੱਲੀ-NCR 'ਚ ਗਰਮੀ ਤੋਂ ਮਿਲੇਗੀ ਰਾਹਤ, ਕਈ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ IMD ਦੀ ਤਾਜ਼ਾ ਅਪਡੇਟ
Weather Update: ਦੇਸ਼ 'ਚ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਜ..
![Weather Update: ਦਿੱਲੀ-NCR 'ਚ ਗਰਮੀ ਤੋਂ ਮਿਲੇਗੀ ਰਾਹਤ, ਕਈ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ IMD ਦੀ ਤਾਜ਼ਾ ਅਪਡੇਟ weather update relief from heat wave clouds in delhi ncr rain in many state Weather Update: ਦਿੱਲੀ-NCR 'ਚ ਗਰਮੀ ਤੋਂ ਮਿਲੇਗੀ ਰਾਹਤ, ਕਈ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ IMD ਦੀ ਤਾਜ਼ਾ ਅਪਡੇਟ](https://feeds.abplive.com/onecms/images/uploaded-images/2023/04/26/46e61ba8d20e813c3a80daebf2cd25701682473016685645_original.jpg?impolicy=abp_cdn&imwidth=1200&height=675)
Weather Update: ਅਪ੍ਰੈਲ ਮਹੀਨੇ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਲੋਕਾਂ ਦਾ ਮੂਡ ਵਿਗਾੜ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਦਿੱਤੀ ਹੈ। ਆਈਐਮਡੀ ਦੇ ਅਨੁਸਾਰ, ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਪ੍ਰੈਲ ਦੇ ਅੰਤ ਤੱਕ ਲੋਕਾਂ ਨੂੰ ਗਰਮੀ ਦੀ ਲਹਿਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ 'ਚ ਵੀਰਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਆਸਮਾਨ 'ਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਦਿੱਲੀ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 37 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਸ਼ੁੱਕਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ 30 ਅਪ੍ਰੈਲ ਨੂੰ 32 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਬਾਰਿਸ਼ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਤੇਜ਼ ਹਵਾਵਾਂ ਦੇ ਨਾਲ-ਨਾਲ ਕੁਝ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। 1 ਮਈ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।
ਆਈਐਮਡੀ ਦੇ ਅਨੁਸਾਰ, ਪੱਛਮੀ ਗੜਬੜੀ ਦੇ ਕਾਰਨ, ਦੇਸ਼ ਭਰ ਵਿੱਚ ਲਗਾਤਾਰ ਗਰਮ ਹਵਾਵਾਂ ਤੋਂ ਕੁਝ ਸਮੇਂ ਲਈ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਛਿੱਟੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ ਤੋਂ ਉੱਤਰ-ਪੱਛਮੀ ਖੇਤਰ 'ਚ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੱਛਮੀ ਹਿਮਾਲੀਅਨ ਖੇਤਰ 'ਚ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ 'ਚ 28 ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ: WhatsApp Update: ਵਟਸਐਪ ਨੇ ਪੇਸ਼ ਕੀਤਾ ਸ਼ਾਨਦਾਰ ਫੀਚਰ, ਕਈ ਫ਼ੋਨਾਂ 'ਤੇ ਇੱਕੋ ਸਮੇਂ ਚਲਾ ਸਕੋਗੇ ਇੱਕ ਖਾਤਾ
ਮੱਧ ਮਹਾਰਾਸ਼ਟਰ, ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਦੱਖਣੀ ਜ਼ਿਲ੍ਹਿਆਂ ਵਿੱਚ 27 ਤਰੀਕ ਤੱਕ ਗਰਜ ਜਾਂ ਗੜੇ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ-ਚਾਰ ਦਿਨਾਂ ਤੱਕ ਤਾਮਿਲਨਾਡੂ ਅਤੇ ਕੇਰਲ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਵਿੱਚ 28, ਕੇਰਲ ਅਤੇ ਤੇਲੰਗਾਨਾ ਵਿੱਚ 27 ਨੂੰ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)