ਨਵੀਂ ਦਿੱਲੀ: ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਦੇ ਤਾਪਮਾਨ 'ਚ ਕੁਝ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਠੰਡ 'ਚ ਵੀ ਇਜਾਫਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ
ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਜੰਮੂ ਦੇ ਮੈਦਾਨੀ ਇਲਾਕਿਆਂ 'ਚ ਬਰਫ਼ਬਾਰੀ ਜਾਂ ਬਾਰਸ਼ ਦੀ ਸੰਭਾਵਨਾ ਸਭ ਤੋਂ ਜ਼ਿਆਦਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ 'ਚ ਠੰਡ ਆਉਣ ਵਾਲੇ ਦਿਨਾਂ 'ਚ ਵਧ ਸਕਦੀ ਹੈ।
ਚੱਕਰਵਾਤੀ ਹਵਾਵਾਂ
ਅਗਲੇ 24 ਘੰਟਿਆਂ 'ਚ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਬਾਰਸ਼ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੱਖਣ-ਪੂਰਬੀ ਅਰਬ ਸਾਗਰ ਤੇ ਇਸ ਦੇ ਨਾਲ ਲੱਗਦੇ ਮਾਲਦੀਵ ਖੇਤਰ 'ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਹੋਰ ਪ੍ਰਭਾਵੀ ਹੋਵੇਗਾ। ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਤੇ ਵੀ ਇਕ ਹੋਰ ਚੱਕਰਵਾਤੀ ਸਿਸਟਮ ਬਣਿਆ ਹੋਇਆ ਹੈ।
ਕਿਸਾਨਾਂ ਤੇ ਕੇਂਦਰ ਵਿਚਾਲੇ ਫਸਿਆ ਪੇਚ, ਅੱਜ ਨਹੀਂ ਹੋਵੇਗੀ ਦੋਵਾਂ ਧਿਰਾਂ ਦੀ ਬੈਠਕ
ਬਰਫਬਾਰੀ ਦੀ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਨਾਲ ਹੀ ਉਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਤਰਾਖੰਡ 'ਚ ਵੀ ਬਾਰਸ਼ ਤੇ ਬਰਫ਼ਬਾਰੀ ਹੋ ਸਕਦੀ ਹੈ। ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਦੱਖਣੀ ਤਟੀ ਇਲਾਕੇ, ਤਾਮਿਲਨਾਡੂ ਦੇ ਤਟੀ ਇਲਾਕਿਆਂ 'ਚ ਹਲਕੀ ਬਾਰਸ਼ ਦੇ ਆਸਾਰ ਹਨ। ਗੋਆ 'ਚ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਕੈਪਟਨ ਦਾ ਦਾਅਵਾ: 'ਜੇ ਮੈਂ ਹੁੰਦਾ ਤਾਂ ਝੱਟ ਗਲਤੀ ਮੰਨਦਾ ਤੇ ਕਾਨੂੰਨ ਰੱਦ ਕਰਨ ਲਈ ਮਿੰਟ ਵੀ ਨਾ ਲਾਉਂਦਾ'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਦਿੱਲੀ 'ਚ ਤਾਪਮਾਨ 'ਚ ਗਿਰਾਵਟ, ਆਉਣ ਵਾਲੇ ਦਿਨਾਂ 'ਚ ਠੰਡ ਵਧਣ ਦੀ ਸੰਭਾਵਨਾ
ਏਬੀਪੀ ਸਾਂਝਾ
Updated at:
09 Dec 2020 07:19 AM (IST)
ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਸਵੇਰੇ ਤਾਪਮਾਨ 'ਚ ਗਿਰਾਵਟ ਦੇਖੀ ਗਈ। ਦਿੱਲੀ 'ਚ ਸਵੇਰ ਦਾ ਤਾਪਮਾਨ 11.4 ਡਿਗਰੀ ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਪਹਾੜਾਂ 'ਤੇ ਵੀ ਬਰਫ਼ਬਾਰੀ ਦੇਖਣ ਨੂੰ ਮਿਲ ਸਕਦੀ ਹੈ।
- - - - - - - - - Advertisement - - - - - - - - -