Weather Update: ਪ੍ਰੀ ਮੌਨਸੂਨ ਦੀ ਦਸਤਕ! ਪਹਾੜਾਂ 'ਚ ਬਾਰਸ਼ ਨਾਲ ਮੈਦਾਨੀ ਇਲਾਕਿਆਂ 'ਚ ਵੀ ਡਿੱਗਿਆ ਪਾਰਾ, ਇਨ੍ਹਾਂ ਥਾਵਾਂ 'ਤੇ ਮੀਂਹ ਦੀ ਸੰਭਾਵਨਾ
Weather Update: ਦੱਖਣ-ਪੱਛਮੀ ਮਾਨਸੂਨ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ 'ਤੇ ਦਸਤਕ ਦੇ ਦਿੱਤੀ ਹੈ। ਟ੍ਰੋਪੋਸਫੀਅਰ ਦੇ ਹੇਠਲੇ ਪੱਧਰ 'ਤੇ ਦੱਖਣ-ਪੱਛਮੀ ਹਵਾ ਦੇ ਮਜ਼ਬੂਤ ਹੋਣ ਕਾਰਨ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਹੋ ਰਹੀ ਹੈ।
Weather Update: ਦੱਖਣ-ਪੱਛਮੀ ਮਾਨਸੂਨ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ 'ਤੇ ਦਸਤਕ ਦੇ ਦਿੱਤੀ ਹੈ। ਟ੍ਰੋਪੋਸਫੀਅਰ ਦੇ ਹੇਠਲੇ ਪੱਧਰ 'ਤੇ ਦੱਖਣ-ਪੱਛਮੀ ਹਵਾ ਦੇ ਮਜ਼ਬੂਤ ਹੋਣ ਕਾਰਨ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਹੋ ਰਹੀ ਹੈ। ਇਸ ਵਾਰ ਮਾਨਸੂਨ ਦੇ ਸਮੇਂ ਤੋਂ ਪਹਿਲਾਂ 27 ਮਈ ਤੱਕ ਕੇਰਲ ਪਹੁੰਚਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਕੇਰਲ, ਕਰਨਾਟਕ, ਅਸਾਮ, ਅਰੁਣਾਚਲ ਪ੍ਰਦੇਸ਼ ਤੇ ਮੇਘਾਲਿਆ ਵਿੱਚ ਅਗਲੇ ਚਾਰ-ਪੰਜ ਦਿਨਾਂ ਵਿੱਚ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੰਗਲਵਾਰ ਤੋਂ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਨਿਊਜ਼ ਏਜੰਸੀ ਏਐਨਆਈ ਅਨੁਸਾਰ, ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਦਿੱਲੀ ਤੇ ਹੋਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੰਗਲਵਾਰ ਤੋਂ ਅਗਲੇ ਚਾਰ ਦਿਨਾਂ ਤੱਕ ਲੂ ਨਹੀਂ ਚੱਲੇਗੀ। ਐਤਵਾਰ ਨੂੰ ਸਭ ਤੋਂ ਵੱਧ ਗਰਮੀ ਸੀ, ਪਰ ਹੁਣ ਸਿਖਰ ਖਤਮ ਹੋ ਗਿਆ ਹੈ।
ਸੋਮਵਾਰ ਨੂੰ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 17 ਮਈ ਤੋਂ ਅਗਲੇ ਚਾਰ ਦਿਨਾਂ ਤੱਕ ਕਿਸੇ ਵੀ ਖੇਤਰ ਵਿੱਚ ਗਰਮੀ ਨਹੀਂ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ 'ਚ ਮੀਂਹ ਨੇ ਕੁਝ ਰਾਹਤ ਦਿੱਤੀ ਪਰ ਮੈਦਾਨੀ ਇਲਾਕਿਆਂ 'ਚ ਲੋਕ ਗਰਮੀ ਤੋਂ ਪ੍ਰੇਸ਼ਾਨ ਰਹੇ।
ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਲਾਹੌਲ ਸਪਿਤੀ ਨੂੰ ਛੱਡ ਕੇ ਰਾਜ ਦੇ ਬਾਕੀ ਜ਼ਿਲ੍ਹਿਆਂ ਵਿੱਚ 30 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਦੇ ਨਾਲ ਗਰਜ਼-ਤੂਫ਼ਾਨ ਤੇ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ 18 ਮਈ ਨੂੰ ਵੀ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।