Weather Update: ਫਿਰ ਬਦਲੇਗਾ ਮੌਸਮ ਦਾ ਮਿਜਾਜ਼! ਇਨ੍ਹਾਂ ਰਾਜਾਂ 'ਚ ਮੀਂਹ ਅਤੇ ਗਰਜ ਦੀ ਭਵਿੱਖਬਾਣੀ, IMD ਵੱਲੋਂ ਅਲਰਟ ਜਾਰੀ
Weather Update: ਤੁਹਾਡੇ ਸ਼ਹਿਰ ਜਾਂ ਤੁਸੀ ਜਿੱਥੇ ਵੀ ਜਾਣਾ ਹੈ, ਉੱਥੇ ਮੀਂਹ ਪਏਗਾ ਜਾਂ ਨਹੀਂ, ਗੜੇ ਪੈਣਗੇ, ਠੰਢ ਹੋਵੇਗੀ ਜਾਂ ਤਾਪਮਾਨ ਵਧੇਗਾ, ਇਸ ਬਾਰੇ ਸਾਰੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ।
Weather Update: ਤੁਹਾਡੇ ਸ਼ਹਿਰ ਜਾਂ ਤੁਸੀ ਜਿੱਥੇ ਵੀ ਜਾਣਾ ਹੈ, ਉੱਥੇ ਮੀਂਹ ਪਏਗਾ ਜਾਂ ਨਹੀਂ, ਗੜੇ ਪੈਣਗੇ, ਠੰਢ ਹੋਵੇਗੀ ਜਾਂ ਤਾਪਮਾਨ ਵਧੇਗਾ, ਇਸ ਬਾਰੇ ਸਾਰੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਜ਼ਿਆਦਾਤਰ ਲੋਕ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਪ੍ਰੋਗਰਾਮ ਤੈਅ ਕਰਦੇ ਹਨ। ਇਸ ਵਿਚਾਲੇ ਅੱਜ ਅਸੀ ਤੁਹਾਨੂੰ ਹੋਰ ਰਾਜਾਂ ਵਿੱਚ ਅੱਜ ਦਾ ਮੌਸਮ ਕਿਵੇਂ ਰਹੇਗਾ, ਇਸ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਦੱਸ ਦੇਈਏ ਕਿ ਕਈ ਰਾਜਾਂ ਵਿੱਚ ਜਿੱਥੇ ਮਾਰਚ ਮਹੀਨਾ ਠੰਢਾ ਨਿਕਲਿਆ, ਉੱਥੇ ਹੀ ਕਈ ਰਾਜਾਂ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਇਆ।
ਇਨ੍ਹਾਂ ਰਾਜਾਂ 'ਚ ਮੀਂਹ ਅਤੇ ਗਰਜ ਦੀ ਭਵਿੱਖਬਾਣੀ
ਇਸ ਵਿਚਾਲੇ ਉੱਤਰ ਭਾਰਤ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਕਈ ਰਾਜਾਂ ਵਿੱਚ ਤਾਪਮਾਨ 40 ਦੇ ਆਸਪਾਸ ਪਹੁੰਚ ਗਿਆ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ 4 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਸੇ ਸਮੇਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਅਤੇ ਮਹਾਰਾਸ਼ਟਰ ਵਰਗੇ ਕਈ ਹੋਰ ਰਾਜਾਂ ਵਿੱਚ ਵੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। 3 ਤੋਂ 5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਈਐਮਡੀ ਦੇ ਅਨੁਸਾਰ, 1 ਤੋਂ 4 ਅਪ੍ਰੈਲ ਦੇ ਵਿਚਕਾਰ ਅਰੁਣਾਚਲ ਪ੍ਰਦੇਸ਼ ਵਿੱਚ ਵਿਆਪਕ ਬਾਰਿਸ਼ ਜਾਂ ਬਰਫਬਾਰੀ, ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਸਿੱਕਮ ਵਿੱਚ ਵੀ 1 ਤੋਂ 4 ਅਪ੍ਰੈਲ ਦਰਮਿਆਨ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਜਾਣੋ ਕਿੱਥੇ ਰਹੇਗਾ ਹੀਟ ਵੇਵ ਦਾ ਪ੍ਰਭਾਵ ?
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਕਈ ਰਾਜਾਂ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। 2 ਤੋਂ 4 ਅਪ੍ਰੈਲ ਦੌਰਾਨ ਮੱਧ ਪ੍ਰਦੇਸ਼, ਵਿਦਰਭ ਅਤੇ ਕਰਨਾਟਕ ਦੇ ਵੱਖ-ਵੱਖ ਇਲਾਕਿਆਂ 'ਚ ਗਰਮੀ ਦੀ ਸੰਭਾਵਨਾ ਹੈ। ਰਾਇਲਸੀਮਾ ਵਿੱਚ 1 ਤੋਂ 4 ਅਪ੍ਰੈਲ ਅਤੇ ਤੇਲੰਗਾਨਾ ਵਿੱਚ 1 ਅਤੇ 2 ਅਪ੍ਰੈਲ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਗਈ ਹੈ। ਓਡੀਸ਼ਾ ਵਿੱਚ 2 ਤੋਂ 4 ਅਪ੍ਰੈਲ, ਮਹਾਰਾਸ਼ਟਰ ਵਿੱਚ 1 ਤੋਂ 3 ਅਪ੍ਰੈਲ ਅਤੇ ਮਰਾਠਵਾੜਾ ਵਿੱਚ 1 ਅਤੇ 2 ਅਪ੍ਰੈਲ ਨੂੰ ਗਰਮ ਰਾਤ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ
ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਪੂਰਬੀ ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।