Weather Update: ਬਿਹਾਰ-ਬੰਗਾਲ ਸਮੇਤ 9 ਸੂਬਿਆਂ 'ਚ ਹੀਟਵੇਵ ਅਲਰਟ, ਪਾਰਾ 45 ਤੋਂ ਪਾਰ, ਦਿੱਲੀ ਨੂੰ ਮਿਲੇਗੀ ਰਾਹਤ, ਜਾਣੋ ਮੌਸਮ ਦੀ ਨਵੀਂ ਅਪਡੇਟ
Weather Update: ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਰਾਹਤ ਮਿਲ ਸਕਦੀ ਹੈ।
Weather Update: ਅਪ੍ਰੈਲ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਬੰਗਾਲ, ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿੱਚ ਭਿਆਨਕ ਗਰਮੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਝਾਰਖੰਡ, ਉੜੀਸਾ, ਉੱਤਰ ਪ੍ਰਦੇਸ਼ ਅਤੇ ਸਿੱਕਮ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਸੋਮਵਾਰ (17 ਅਪ੍ਰੈਲ) ਨੂੰ ਪੰਜਾਬ ਅਤੇ ਹਰਿਆਣਾ ਵਿੱਚ ਹੀਟ ਵੇਵ ਦੀ ਸਥਿਤੀ ਬਣੀ ਰਹੀ, ਜੋ ਮੰਗਲਵਾਰ ਨੂੰ ਵੀ ਜਾਰੀ ਰਹਿ ਸਕਦੀ ਹੈ। ਇਸ ਦੌਰਾਨ, ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਪੱਛਮੀ ਹਿਮਾਲਿਆ ਅਤੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਵੇਗਾ।
ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆ ਖੇਤਰ 'ਚ ਸਰਗਰਮ ਪੱਛਮੀ ਗੜਬੜੀ ਮੰਗਲਵਾਰ ਤੋਂ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਤੋਂ ਰਾਹਤ ਦੇਵੇਗੀ। ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ 18 ਤੋਂ 20 ਅਪਰੈਲ ਦਰਮਿਆਨ ਛਿੱਟੇ ਪੈਣ ਦੀ ਸੰਭਾਵਨਾ ਹੈ।
ਅਗਲੇ ਦੋ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ, ਉਤਰਾਖੰਡ ਅਤੇ ਪੰਜਾਬ ਵਿੱਚ ਗੜੇਮਾਰੀ ਹੋ ਸਕਦੀ ਹੈ।
ਤਾਪਮਾਨ ਵਧ ਜਾਵੇਗਾ- ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਕੁਝ ਇਲਾਕਿਆਂ 'ਚ ਰਾਹਤ ਮਿਲਣ ਤੋਂ ਬਾਅਦ ਤਾਪਮਾਨ 'ਚ ਫਿਰ ਤੋਂ ਵਾਧਾ ਹੋਵੇਗਾ। ਸੋਮਵਾਰ (17 ਅਪ੍ਰੈਲ) ਨੂੰ ਉੱਤਰ ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਖੇਤਰਾਂ ਵਿੱਚ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਅਗਲੇ ਤਿੰਨ ਦਿਨਾਂ ਦੌਰਾਨ ਉੱਤਰੀ ਪੱਛਮੀ ਭਾਰਤ ਦੇ ਤਾਪਮਾਨ ਵਿੱਚ 2-3 ਡਿਗਰੀ ਦਾ ਵਾਧਾ ਹੋਵੇਗਾ। ਪੱਛਮੀ ਉੱਤਰ ਪ੍ਰਦੇਸ਼ ਵਿੱਚ 18 ਅਪ੍ਰੈਲ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 18-19 ਅਪ੍ਰੈਲ ਨੂੰ ਹੀਟਵੇਵ ਦੀ ਸੰਭਾਵਨਾ ਹੈ। ਮੱਧ ਭਾਰਤ ਵਿੱਚ ਵੀ ਤਾਪਮਾਨ 2-3 ਡਿਗਰੀ ਤੱਕ ਵੱਧ ਸਕਦਾ ਹੈ।
ਇਹ ਵੀ ਪੜ੍ਹੋ: Lottery Tickets: ਇਸਨੂੰ ਕਹਿੰਦੇ ਨੇ ਕਿਸਮਤ! ਇੱਕੋ ਨੰਬਰ ਨਾਲ ਦੋ ਵਾਰ ਲੱਗੀ ਲਾਟਰੀ, ਜਿੱਤੇ 50 ਲੱਖ ਰੁਪਏ
ਮੌਸਮ ਵਿਭਾਗ ਨੇ ਸੋਮਵਾਰ ਨੂੰ ਝਾਰਖੰਡ ਦੇ 11 ਜ਼ਿਲ੍ਹਿਆਂ ਲਈ ਮੰਗਲਵਾਰ ਤੋਂ ਦੋ ਦਿਨਾਂ ਲਈ ਸੀਜ਼ਨ ਦੀ ਪਹਿਲੀ ਹੀਟ ਵੇਵ ਲਈ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਸਕਦਾ ਹੈ। 20 ਅਪ੍ਰੈਲ ਤੋਂ ਬਾਅਦ ਰਾਹਤ ਦੀ ਉਮੀਦ ਹੈ।
ਇਹ ਵੀ ਪੜ੍ਹੋ: Delhi Politics: ਦਿੱਲੀ 'ਚ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਲੈ ਕੇ LG ਅਤੇ ਸਰਕਾਰ 'ਚ ਤਕਰਾਰ, AAP ਨੇ ਬੇਅਦਬੀ ਦਾ ਦੋਸ਼ ਲਗਾਇਆ