Weather Update: ਦਿੱਲੀ-ਪੰਜਾਬ-ਰਾਜਸਥਾਨ 'ਚ ਵਧਿਆ ਤਾਪਮਾਨ, ਜੰਮੂ-ਕਸ਼ਮੀਰ ਅਤੇ ਉੱਤਰਾਖੰਡ 'ਚ ਵੀ ਪੈਣ ਲੱਗੀ ਗਰਮੀ, ਜਾਣੋ ਅੱਜ ਦੇ ਮੌਸਮ ਦਾ ਹਾਲ
Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ 'ਚ ਦਿਨੋਂ ਦਿਨ ਪਾਰਾ ਵਧਦਾ ਜਾ ਰਿਹਾ ਹੈ, ਜਿਸ ਕਾਰਨ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ।
Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ 'ਚ ਦਿਨੋਂ ਦਿਨ ਪਾਰਾ ਵਧਦਾ ਜਾ ਰਿਹਾ ਹੈ, ਜਿਸ ਕਾਰਨ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਅਗਲੇ ਕੁਝ ਦਿਨਾਂ ਤੱਕ ਤਾਪਮਾਨ 'ਚ ਵਾਧਾ ਜਾਰੀ ਰਹੇਗਾ, ਜਦਕਿ ਉੱਤਰੀ ਭਾਰਤ ਦੇ ਰਾਜਾਂ 'ਚ ਲੋਕ ਹੁਣ ਹੌਲੀ-ਹੌਲੀ ਗਰਮੀ ਦੀ ਮਾਰ ਝੱਲਣ ਲੱਗ ਜਾਣਗੇ। ਉੱਤਰ ਪ੍ਰਦੇਸ਼ ਤੋਂ ਲੈ ਕੇ ਪੰਜਾਬ, ਜੰਮੂ, ਉੱਤਰਾਖੰਡ ਤੱਕ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ।
ਆਓ ਜਾਣਦੇ ਹਾਂ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਦਾ ਮੌਸਮ
ਦਿੱਲੀ
ਹੁਣ ਦਿੱਲੀ ਵਿੱਚ ਗਰਮੀ ਵਧਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਿਵੇਂ-ਜਿਵੇਂ ਮਾਰਚ ਦਾ ਮਹੀਨਾ ਵਧ ਰਿਹਾ ਹੈ, ਤਿਉਂ-ਤਿਉਂ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਹਫ਼ਤੇ ਤੱਕ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਨਿਕਲੇਗੀ। ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 20 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼
ਹੁਣ ਉੱਤਰ ਪ੍ਰਦੇਸ਼ ਵਿੱਚ ਗਰਮੀ ਨੇ ਦਸਤਕ ਦੇ ਦਿੱਤੀ ਹੈ। ਦਿਨ ਵੇਲੇ ਨਿਕਲਦੀ ਤੇਜ਼ ਧੁੱਪ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗਿਆ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਗਰਮੀ ਤੇਜ਼ੀ ਨਾਲ ਵਧੇਗੀ। ਅੱਜ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਪੰਜਾਬ
ਪੰਜਾਬ 'ਚ ਮੀਂਹ ਰੁਕਣ ਤੋਂ ਬਾਅਦ ਹੁਣ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਦਿਨ ਦੀ ਤੇਜ਼ ਧੁੱਪ ਕਾਰਨ ਸਰਦੀ ਲਗਭਗ ਖਤਮ ਹੋ ਚੁੱਕੀ ਹੈ। ਇਸ ਦੌਰਾਨ ਤਾਪਮਾਨ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਜਦਕਿ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚਣ ਦੀ ਸੰਭਾਵਨਾ ਹੈ।
ਜੰਮੂ ਅਤੇ ਕਸ਼ਮੀਰ
ਅੱਜ ਜੰਮੂ-ਕਸ਼ਮੀਰ 'ਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਅਨੁਸਾਰ ਭਲਕੇ ਤੋਂ 17 ਮਾਰਚ ਤੱਕ ਮੌਸਮ ਸਾਫ਼ ਰਹੇਗਾ, ਜਦਕਿ 18 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਤਾਪਮਾਨ 'ਚ ਵੀ ਕਾਫੀ ਵਾਧਾ ਹੋਇਆ ਹੈ। ਹੁਣ ਸਾਫ਼ ਮੌਸਮ ਅਤੇ ਧੁੱਪ ਕਾਰਨ ਸਰਦੀ ਤੋਂ ਰਾਹਤ ਮਿਲੇਗੀ। ਸੂਬੇ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 4 ਡਿਗਰੀ ਰਹਿ ਸਕਦਾ ਹੈ।
ਉੱਤਰਾਖੰਡ
ਅੱਜ ਤੋਂ ਅਗਲੇ ਹਫ਼ਤੇ ਤੱਕ ਉੱਤਰਾਖੰਡ ਵਿੱਚ ਮੌਸਮ ਸਾਫ਼ ਰਹੇਗਾ ਅਤੇ ਧੁੱਪ ਖਿੜਦੀ ਨਜ਼ਰ ਆਵੇਗੀ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਹਿਮਾਚਲ
ਹਿਮਾਚਲ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਅੱਜ ਮੌਸਮ ਸਾਫ਼ ਰਹੇਗਾ। ਸੂਬੇ ਦੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਰਹਿ ਸਕਦਾ ਹੈ।