ਪੜਚੋਲ ਕਰੋ

Weather Update: ਅਸਮਾਨ ਤੋਂ ਵਰ੍ਹ ਰਹੀ ਅੱਗ, ਦਿੱਲੀ, ਪੰਜਾਬ ਸਮੇਤ ਕਈ ਸੂਬਿਆਂ ਲਈ ਆਰੇਂਜ ਅਲਰਟ

Weather Update: ਦੇਸ਼ ਦੇ ਕਈ ਹਿੱਸੇ 'ਚ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਦੇਸ਼ ਦੇ ਕਈ ਸੂਬੇ ਗਰਮੀ ਦੀ ਲਪੇਟ 'ਚ ਹਨ। ਕਈ ਰਾਜਾਂ ਵਿੱਚ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ।

Weather Update: ਦੇਸ਼ ਦੇ ਕਈ ਹਿੱਸੇ 'ਚ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਦੇਸ਼ ਦੇ ਕਈ ਸੂਬੇ ਗਰਮੀ ਦੀ ਲਪੇਟ 'ਚ ਹਨ। ਕਈ ਰਾਜਾਂ ਵਿੱਚ ਤਾਪਮਾਨ 46 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਡਾਇਰੈਕਟਰ ਜਨਰਲ ਡਾ. ਐਮ ਮੋਹਪਾਤਰਾ ਦੇ ਅਨੁਸਾਰ, ਅਪ੍ਰੈਲ 2022 ਵਿੱਚ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 35.90 ਡਿਗਰੀ ਸੈਲਸੀਅਸ ਅਤੇ 37.78 ਡਿਗਰੀ ਸੈਲਸੀਅਸ ਦੇ ਨਾਲ ਪਿਛਲੇ 122 ਸਾਲਾਂ ਵਿੱਚ ਸਭ ਤੋਂ ਵੱਧ ਹੈ। ਪੱਛਮ-ਮੱਧ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਆਮ ਤਾਪਮਾਨ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ।

ਅਸਮਾਨ ਤੋਂ ਵਰ੍ਹ ਰਹੀ ਹੈ 'ਅੱਗ' 
ਦਿੱਲੀ 'ਚ ਪੈ ਰਹੀ ਗਰਮੀ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸ਼ਹਿਰ ਕੜਕਦੀ ਧੁੱਪ ਵਿੱਚ ਸੜ ਰਿਹਾ ਹੈ। ਲੋਕ ਗਰਮੀ ਤੋਂ ਰਾਹਤ ਪਾਉਣ ਲਈ ਤਰਸ ਰਹੇ ਹਨ। ਸ਼ਨੀਵਾਰ ਦੁਪਹਿਰ 12 ਵਜੇ ਤੱਕ ਦਿੱਲੀ ਦਾ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸਫਦਰਜੰਗ ਆਬਜ਼ਰਵੇਟਰੀ ਨੇ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਤੋਂ ਪਹਿਲਾਂ 18 ਅਪ੍ਰੈਲ 2010 ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੇ ਇਨ੍ਹਾਂ ਹੀ ਇਲਾਕਿਆਂ 'ਚ ਪਾਰਾ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ ਪਾਰਾ 46.4 ਡਿਗਰੀ ਦਰਜ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਚੰਦਰਪੁਰ ਵਿੱਚ ਪਾਰਾ 4.2 ਡਿਗਰੀ ਦਰਜ ਕੀਤਾ ਗਿਆ ਹੈ।

ਦਿੱਲੀ, ਪੰਜਾਬ ਸਮੇਤ ਕਈ ਸੂਬਿਆਂ 'ਚ ਆਰੇਂਜ ਅਲਰਟ
ਇਸ ਸਾਲ ਮਾਰਚ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੜਾਕੇ ਦੀ ਗਰਮੀ ਨੂੰ ਲੈ ਕੇ ਅੱਜ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਝਾਰਖੰਡ ਦੇ ਵਿਦਰਭ ਖੇਤਰ ਲਈ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ।

2 ਤੋਂ 4 ਮਈ ਤੱਕ ਕਈ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ 
ਭਾਰਤ ਦੇ ਮੌਸਮ ਵਿਭਾਗ ਨੇ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਦੇ ਨਾਲ-ਨਾਲ ਦੱਖਣ-ਪੂਰਬੀ ਪ੍ਰਾਇਦੀਪ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 2 ਤੋਂ 4 ਮਈ ਤੱਕ ਰਾਜਸਥਾਨ, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਇਸ ਕਾਰਨ ਤਾਪਮਾਨ 36 ਅਤੇ 39 ਡਿਗਰੀ ਸੈਲਸੀਅਸ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget