Weather update- ਮੌਸਮ ਵਿਭਾਗ (IMD) ਨੇ ਅੱਜ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ, ਜਿਸ ਵਿਚ ਦਿੱਲੀ-NCR ਸਮੇਤ ਦੇਸ਼ ਦੇ 20 ਤੋਂ ਵੱਧ ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਸੱਤ ਦਿਨਾਂ ਵਿਚ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿੱਲੀ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।


ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ
ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਕਰਨਾਟਕ, ਕੇਰਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਸਿੱਕਮ, ਪੱਛਮੀ ਬੰਗਾਲ, ਛੱਤੀਸਗੜ੍ਹ, ਉੜੀਸਾ, ਗੋਆ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਝਾਰਖੰਡ ਅਤੇ ਹੋਰ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਗਲੇ ਤਿੰਨ ਦਿਨਾਂ 'ਚ ਦਿੱਲੀ, ਹਿਮਾਚਲ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ 'ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਦਿੱਲੀ-ਐਨਸੀਆਰ ਵਿਚ ਮੌਸਮ 
ਦਿੱਲੀ-ਐਨਸੀਆਰ ਵਿਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੇ ਤਹਿਤ ਦਿੱਲੀ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਅਸਮਾਨ ਵਿਚ ਸੰਘਣੇ ਕਾਲੇ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।


ਆਈਐਮਡੀ ਦੇ ਅਨੁਸਾਰ ਮਾਨਸੂਨ ਹਵਾਵਾਂ ਨੇ ਅਰਬ ਸਾਗਰ ਦੇ ਉੱਤਰ-ਪੱਛਮ ਵਿੱਚ ਇੱਕ ਦਬਾਅ ਖੇਤਰ ਬਣਾਇਆ ਹੈ, ਜਿਸ ਕਾਰਨ ਪੂਰੇ ਦੇਸ਼ ਵਿੱਚ ਮੌਸਮ ਦੀ ਸਥਿਤੀ ਕਾਫ਼ੀ ਸਰਗਰਮ ਹੈ। ਇਹ ਦਬਾਅ ਵਾਲਾ ਖੇਤਰ ਵਿਆਪਕ ਪੱਧਰ 'ਤੇ ਬਾਰਿਸ਼ ਦਾ ਕਾਰਨ ਬਣ ਰਿਹਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਮੌਸਮ ਕਾਫੀ ਖਰਾਬ ਹੋ ਗਿਆ ਹੈ।



ਇਸ ਸਾਲ ਦਾ ਮਾਨਸੂਨ ਮੌਸਮ ਦੀਆਂ ਗਤੀਵਿਧੀਆਂ ਵਿੱਚ ਕਾਫੀ ਸਰਗਰਮ ਰਿਹਾ ਹੈ ਅਤੇ ਇਹ ਸਥਿਤੀ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦਾ ਕਾਰਨ ਬਣ ਰਹੀ ਹੈ। ਦਿੱਲੀ ਅਤੇ ਹੋਰ ਪ੍ਰਭਾਵਿਤ ਖੇਤਰਾਂ ਵਿੱਚ ਮੌਸਮ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਨਕ ਪ੍ਰਸ਼ਾਸਨ ਨੂੰ ਅਲਰਟ ਰਹਿਣ ਲਈ ਆਖਿਆ ਗਿਆ ਹੈ ਅਤੇ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।