Weather Updates : ਦਿੱਲੀ-NCR 'ਚ ਪਾਰਾ ਹਾਈ ,ਮੀਂਹ ਦੀ ਵੀ ਸੰਭਾਵਨਾ , ਰਾਜਸਥਾਨ 'ਚ ਆਰੇਂਜ ਅਲਰਟ, ਪੜ੍ਹੋ ਅੱਜ ਕਿਵੇਂ ਰਹੇਗਾ ਮੌਸਮ
Weather Today : ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਸਖ਼ਤ ਗਰਮੀ ਪੈ ਰਹੀ ਹੈ। ਹਾਲਾਂਕਿ ਸ਼ੁੱਕਰਵਾਰ 9 ਜੂਨ ਨੂੰ ਕੜਕਦੀ ਧੁੱਪ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਆਈਐਮਡੀ ਮੁਤਾਬਕ 9 ਜੂਨ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ

ਦੇਸ਼ 'ਚ ਕਿੱਥੇ ਮੀਂਹ ਪਵੇਗਾ
ਕੇਰਲ, ਲਕਸ਼ਦੀਪ, ਉੱਤਰਾਖੰਡ, ਮਨੀਪੁਰ, ਮਿਜ਼ੋਰਮ ਅਤੇ ਅੰਡੇਮਾਨ-ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਕਰਨਾਟਕ, ਅੰਡੇਮਾਨ-ਨਿਕੋਬਾਰ, ਕੇਰਲਾ ਅਤੇ ਮਹੇ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਗੁਜਰਾਤ, ਆਂਧਰਾ ਪ੍ਰਦੇਸ਼, ਯਾਨਮ, ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਦੇ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਦਾ ਅਨੁਮਾਨ ਹੈ।
— RWFC New Delhi (@RWFC_ND) June 8, 2023.
ਹੀਟਵੇਵ ਦੀ ਰਹੇਗੀ ਸਥਿਤੀ
ਮੌਸਮ ਵਿਭਾਗ ਨੇ ਕਿਹਾ ਕਿ ਉੱਤਰ ਪ੍ਰਦੇਸ਼, ਉੜੀਸਾ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਬਿਹਾਰ ਦੇ ਵੱਖ-ਵੱਖ ਖੇਤਰਾਂ ਵਿੱਚ ਹੀਟਵੇਵ ਦੀ ਸਥਿਤੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ
ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















