ਨਵੀਂ ਦਿੱਲੀ: ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਦੇ ਚੱਲਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਸ਼ ਦੀ ਆਮਦ ਜਾਰੀ ਰਹੇਗੀ। ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।


ਇਸ ਤੋਂ ਇਲਾਵਾ ਓੜੀਸਾ, ਪੱਛਮੀ ਬੰਗਾਲ, ਝਾਰਖੰਡ, ਉੱਤਰੀ ਤੇਲੰਗਾਨਾ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਦਰਮਿਆਨੀ ਬਾਰਸ਼ ਸੰਭਵ ਹੈ। ਪੂਰਬੀ ਰਾਜਸਥਾਨ, ਕੋਂਕਣ. ਗੋਆ, ਕਰਨਾਟਕਾ ਅਤੇ ਗੁਜਰਾਤ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦਰਜ ਕੀਤੀ ਜਾ ਸਕਦੀ ਹੈ।


ਮਹਾਰਾਸ਼ਟਰ 'ਚ ਮੁੰਬਈ, ਠਾਣੇ, ਰਾਏਗੜ, ਪਾਲਘਰ ਜ਼ਿਲ੍ਹਿਆਂ 'ਚ ਅਗਲੇ 24 ਘੰਟਿਆਂ 'ਚ ਭਾਰੀ ਬਾਰਸ਼ ਬਾਰਸ਼ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਵਿਦਰਭਾ 'ਚ ਅਗਲੇ 24 ਘੰਟਿਆਂ ਲਈ ਬਹੁਤ ਭਾਰੀ ਬਾਰਸ਼ ਦੇ ਚੱਲਦਿਆਂ ਆਰੇਂਜ ਅਲਰਟ ਜਾਰੀ ਕੀਤਾ ਹੈ।


ਕੋਰੋਨਾ ਵਾਇਰਸ: ਨਹੀਂ ਲੱਭਿਆ ਕੋਈ ਹੱਲ, ਇਕ ਦਿਨ 'ਚ ਢਾਈ ਲੱਖ ਦੇ ਕਰੀਬ ਨਵੇਂ ਕੇਸ, 5000 ਤੋਂ ਵੱਧ ਮੌਤਾਂ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ