ਪੜਚੋਲ ਕਰੋ

ਮੌਸਮ ਵਿਭਾਗ ਦਾ ਅਲਰਟ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਹੋਏਗੀ ਬਾਰਸ਼

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਦਿੱਲੀ 'ਚ ਬੱਦਲਵਾਰੀ ਤੇ ਹਲਕੀ ਬਾਛੜ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤਕ ਦਿੱਲੀ 'ਚ ਮੌਸਮ ਦੀ ਸਥਿਤੀ ਪਹਿਲਾਂ ਵਾਂਗ ਰਹੇਗੀ।

ਨਵੀਂ ਦਿੱਲੀ: ਮੌਜੂਦਾ ਸਮੇਂ ਦੇਸ਼ 'ਚ ਮੌਸਮ ਦਾ ਹਾਲ ਕੁਝ ਇਸ ਤਰ੍ਹਾਂ ਹੈ ਕਿ ਰਾਤ ਨੂੰ ਮੀਂਹ ਪੈਂਦਾ ਹੈ ਤੇ ਸਵੇਰੇ ਤਿੱਖੀ ਧੁੱਪ ਨਿਕਲਦੀ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਸ਼ਹਿਰਾਂ 'ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਨਾ ਸਿਰਫ਼ ਸੁਹਾਵਣਾ ਹੋ ਰਿਹਾ ਹੈ, ਸਗੋਂ ਕੁਦਰਤ ਦੇ ਵੀ ਖਿੜੇ-ਖਿੜੇ ਰੰਗ ਵੇਖਣ ਨੂੰ ਮਿਲ ਰਹੇ ਹਨ। ਹਾਲਾਂਕਿ ਦਿਨ 'ਚ ਕੁਝ ਥਾਵਾਂ 'ਤੇ ਗਰਮੀ ਵੱਧ ਰਹੀ ਹੈ ਤੇ ਤੇਜ ਧੁੱਪ ਨਿਕਲ ਰਹੀ ਹੈ।

ਇਸ ਵਿਚਕਾਰ ਭਾਰਤੀ ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਸਮੁੰਦਰੀ ਕੰਢੀ ਖੇਤਰਾਂ 'ਚ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਾਰਨ ਮਛੇਰਿਆਂ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਦਿੱਲੀ 'ਚ ਬੱਦਲਵਾਰੀ ਤੇ ਹਲਕੀ ਬਾਛੜ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤਕ ਦਿੱਲੀ 'ਚ ਮੌਸਮ ਦੀ ਸਥਿਤੀ ਪਹਿਲਾਂ ਵਾਂਗ ਰਹੇਗੀ। ਇਸ ਤੋਂ ਇਲਾਵਾ 2 ਜੂਨ ਨੂੰ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਬੰਗਾਲ, ਸਿੱਕਮ, ਉੜੀਸ਼ਾ, ਕੋਂਕਣ, ਗੋਆ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਇਲਸੀਮਾ, ਕਰਨਾਟਕ, ਅਸਾਮ, ਮੇਘਾਲਿਆ, ਤਾਮਿਲਨਾਡੂ, ਪੁੱਡੂਚੇਰੀ, ਕਰਾਈਕਲ ਲਕਸ਼ਦੀਪ, ਕੇਰਲ ਤੇ ਮਾਹੇ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇੰਨਾ ਹੀ ਨਹੀਂ, ਮੌਸਮ ਵਿਭਾਗ ਨੇ ਦੱਸਿਆ ਹੈ ਕਿ ਲੋਹਾਰੂ, ਨਾਰਨੌਲ, ਮਹਿੰਦਰਗੜ੍ਹ, ਕੋਸਲੀ, ਬਾਵਲ, ਰੇਵਾੜੀ (ਹਰਿਆਣਾ), ਸਿੱਧਮੁੱਖ, ਸਾਦੁਲਪੁਰ, ਪਿਲਾਨੀ, ਝੁੰਜੁਨੂ, ਬਿਰਾਟਨਗਰ, ਕੋਟਪੁਤਲੀ, ਮਹਿੰਦੀਪੁਰ ਬਾਲਾਜੀ, ਮਹਾਵਾ, ਰਾਜਗੜ੍ਹ, ਲਕਸ਼ਮਣਗੜ੍ਹ, ਨਦਬਾਈ, ਅਲਵਰ, ਬਿਆਨਾ, ਡੀਗ 'ਚ ਅੱਜ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਇਨ੍ਹਾਂ ਸ਼ਹਿਰਾਂ 'ਚ ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ 18 ਜ਼ਿਲ੍ਹਿਆਂ 'ਚ ਵੀ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਬਹਰਾਇਚ, ਸ਼ਰਾਵਸਤੀ, ਗੋਂਡਾ, ਬਲਰਾਮਪੁਰ, ਬਸਤੀ, ਸਿਧਾਰਥਨਗਰ, ਸੰਤ ਕਬੀਰਨਗਰ, ਮਹਾਰਾਜਗੰਜ, ਕੁਸ਼ੀਨਗਰ, ਗੋਰਖਪੁਰ, ਦੇਵਰੀਆ, ਬਲੀਆ, ਸੁਲਤਾਨਪੁਰ, ਅੰਬੇਡਕਰਨਗਰ, ਜੌਨਪੁਰ, ਆਜ਼ਮਗੜ੍ਹ, ਮਉ ਤੇ ਗਾਜ਼ੀਪੁਰ ਅਤੇ ਨਾਲ ਲੱਗਦੇ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ 'ਚ ਤੇਜ਼ ਹਨ੍ਹੇਰੀ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
Embed widget