Weather Updates: ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਸ਼ ਕਾਰਨ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਅਸਾਮ ’ਚ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਕੇਰਲਾ ਤੇ ਮਹਾਰਾਸ਼ਟਰ ’ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।


ਇਧਰ, ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਮੀਂਹ ਜਾਰੀ ਰਹਿਣ ਕਾਰਨ ਸੂਬੇ ਦੀਆਂ 15 ਸੜਕਾਂ ਆਵਾਜਾਈ ਲਈ ਬੰਦ ਹਨ। ਅਧਿਕਾਰੀਆਂ ਅਨੁਸਾਰ ਪਿਛਲੇ ਹਫ਼ਤੇ ਪਏ ਮੀਂਹ ਤੋਂ ਬਾਅਦ ਮੰਡੀ ’ਚ 8, ਸ਼ਿਮਲਾ ’ਚ ਚਾਰ ਤੇ ਕਾਂਗੜਾ ’ਚ ਤਿੰਨ ਸੜਕਾਂ ਆਵਾਜਾਈ ਲਈ ਬੰਦ ਹਨ ਜਦਕਿ 47 ਟਰਾਂਸਫਾਰਮਰ ਕੰਮ ਨਹੀਂ ਕਰ ਰਹੇ। ਮੌਸਮ ਵਿਭਾਗ ਨੇ ਸੂਬੇ ’ਚ ਅਗਲੇ ਛੇ ਦਿਨ 19 ਜੁਲਾਈ ਤੱਕ ਔਰੇਂਜ ਅਲਰਟ ਜਾਰੀ ਕਰਕੇ ਵੱਖ ਵੱਖ ਥਾਵਾਂ ’ਤੇ ਹਨੇਰੀ ਚੱਲਣ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।



ਉੱਤਰ ਪ੍ਰਦੇਸ਼ ’ਚ ਨਦੀਆਂ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਕਾਰਨ 750 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਅੱਜ ਸ਼ਾਮ ਤੱਕ ਮੀਂਹ ਕਾਰਨ ਵਾਪਰੀਆਂ ਘਟਨਾਵਾਂ ’ਚ ਅੱਠ ਜਣਿਆਂ ਦੀ ਮੌਤ ਹੋ ਗਈ। 


ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਦੇਸ਼ ਦੇ 23 ਰਾਜਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸ਼ਾਮ ਤੋਂ ਇਕਦਮ ਮੌਸਮ ਬਦਲੇਗਾ। ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।


ਇਨ੍ਹਾਂ ਰਾਜਾਂ ਵਿੱਚ ਭਾਰੀ ਬਾਰਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ ਅੱਜ ਛੱਤੀਸਗੜ੍ਹ, ਓਡੀਸ਼ਾ, ਨਾਗਾਲੈਂਡ, ਗੁਜਰਾਤ ਰਾਜ, ਕੇਰਲ ਅਤੇ ਮਾਹੇ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਵਿਦਰਭ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਮਰਾਠਵਾੜਾ, ਤੇਲੰਗਾਨਾ, ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ਉਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਲਈ ਇਨ੍ਹਾਂ ਰਾਜਾਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।


ਆਈਐਮਡੀ ਦੇ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਮੱਧ ਮਹਾਰਾਸ਼ਟਰ, ਰਾਜਾਂ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਪੱਛਮੀ-ਕੇਂਦਰੀ ਅਤੇ ਪੂਰਬੀ-ਮੱਧ ਬੰਗਾਲ ਦੀ ਖਾੜੀ ਦੇ ਕਈ ਹਿੱਸਿਆਂ ਵਿਚ ਹਵਾ ਦੀ ਗਤੀ 45 ਕਿਲੋਮੀਟਰ ਹੋਵੇਗੀ।



ਆਈਐਮਡੀ ਦੇ ਅਨੁਸਾਰ ਉੱਤਰ-ਪੂਰਬੀ ਅਰਬ ਸਾਗਰ ਅਤੇ ਨਾਲ ਲੱਗਦੇ ਉੱਤਰ-ਪੱਛਮੀ ਅਰਬ ਸਾਗਰ, ਪੂਰਬੀ-ਮੱਧ ਅਰਬ ਸਾਗਰ ਅਤੇ ਪੱਛਮੀ-ਕੇਂਦਰੀ ਅਰਬ ਸਾਗਰ ਦੇ ਕਈ ਹਿੱਸੇ, ਦੱਖਣੀ ਅਰਬ ਸਾਗਰ ਦੇ ਉੱਤਰੀ ਹਿੱਸੇ, ਗੁਜਰਾਤ, ਮਹਾਰਾਸ਼ਟਰ, ਕੋਂਕਣ, ਗੋਆ, ਕਰਨਾਟਕ, ਕੇਰਲ ਲਕਸ਼ਦੀਪ ਖੇਤਰ ਦੇ ਤੱਟਾਂ ਤੋਂ ਦੂਰ, ਮੰਨਾਰ ਦੀ ਖਾੜੀ ਅਤੇ ਪ੍ਰਸ਼ਾਂਤ ਤੱਟ, ਦੱਖਣੀ ਅਤੇ ਮੱਧ ਬੰਗਾਲ ਦੀ ਖਾੜੀ, ਉੱਤਰੀ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ, ਉੱਤਰੀ ਅੰਡੇਮਾਨ ਸਾਗਰ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।