ਪੜਚੋਲ ਕਰੋ
Advertisement
Delhi Weekend Curfew : ਦਿੱਲੀ 'ਚ ਹੁਣ ਪੂਰੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ ਅਤੇ ਮੈਟਰੋ, ਜਾਣੋ ਹੋਰ ਕਿਹੜੀਆਂ ਪਾਬੰਦੀਆਂ ਲਾਗੂ
ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ ਵੀਕੈਂਡ ਕਰਫਿਊ ਲਗਾ ਦਿੱਤਾ ਗਿਆ ਹੈ
ਨਵੀਂ ਦਿੱਲੀ : ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਨੂੰ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਵਿੱਚ ਹੁਣ ਵੀਕੈਂਡ ਕਰਫਿਊ ਲਗਾ ਦਿੱਤਾ ਗਿਆ ਹੈ ਯਾਨੀ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਰਹੇਗਾ ਅਤੇ ਰਾਤ ਦਾ ਕਰਫਿਊ ਪਹਿਲਾਂ ਹੀ ਲਾਗੂ ਹੈ। ਇਸ ਦੌਰਾਨ ਬਿਨ੍ਹਾਂ ਵਜ੍ਹਾ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਹੋਵੇਗੀ। ਦੇਖੋ ਪੂਰੀ ਸੂਚੀ-
ਵੀਕੈਂਡ ਕਰਫਿਊ : ਦਿੱਲੀ ਵਿੱਚ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਰਹੇਗਾ। ਇਹ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਬਿਨ੍ਹਾਂ ਵਜ੍ਹਾ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਰਹੇਗੀ। ਸਿਰਫ਼ ਜ਼ਰੂਰੀ ਸੇਵਾਵਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ।
ਸਰਕਾਰੀ ਦਫ਼ਤਰ ਵਰਕ ਫਰੋਮ ਹੋਮ : ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੌਰਾਨ ਸਰਕਾਰੀ ਕਰਮਚਾਰੀ ਆਨਲਾਈਨ ਕੰਮ ਕਰਨਗੇ ਜਾਂ ਘਰ ਤੋਂ ਕੰਮ ਕਰਨਗੇ। 50 ਫੀਸਦੀ ਮੁਲਾਜ਼ਮਾਂ ਨੂੰ ਪ੍ਰਾਈਵੇਟ ਦਫ਼ਤਰਾਂ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਮੈਟਰੋ-ਬੱਸ ਪੂਰੀ ਸਮਰੱਥਾ ਨਾਲ ਚੱਲਣਗੇ : ਦਿੱਲੀ ਵਿੱਚ ਇੱਕ ਵਾਰ ਫਿਰ ਤੋਂ ਬੱਸਾਂ ਅਤੇ ਮੈਟਰੋ ਪੂਰੀ ਸਮਰੱਥਾ ਨਾਲ ਚੱਲਣਗੀਆਂ। ਹਾਲਾਂਕਿ ਸਾਰੇ ਸਵਾਰ ਸਾਰੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਅਜਿਹਾ ਫੈਸਲਾ ਮੈਟਰੋ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਭੀੜ ਨੂੰ ਘੱਟ ਕਰਨ ਲਈ ਲਿਆ ਗਿਆ ਹੈ। ਇਸ ਨੂੰ 50 ਫੀਸਦੀ ਸਮਰੱਥਾ ਨਾਲ ਚਲਾਉਣ ਲਈ ਪਹਿਲਾਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਜ਼ਰੂਰੀ ਸੇਵਾਵਾਂ : ਫੂਡ ਡਿਲੀਵਰੀ, ਦਵਾਈਆਂ ਦੀ ਡਿਲਿਵਰੀ ਸਮੇਤ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ।
ਯੈਲੋ ਅਲਰਟ : ਦਿੱਲੀ ਵਿੱਚ ਨਾਈਟ ਕਰਫਿਊ ਸਮੇਤ ਯੈਲੋ ਅਲਰਟ ਤਹਿਤ ਐਲਾਨੀਆਂ ਪਾਬੰਦੀਆਂ ਵੀ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ।
ਮੈਟਰੋ ਅਤੇ ਬੱਸਾਂ ਪੂਰੀ ਸਮਰੱਥਾ ਨਾਲ ਕਿਉਂ?
ਦਿੱਲੀ ਸਰਕਾਰ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਪਿਛਲੇ ਹਫ਼ਤੇ ਯੈਲੋ ਅਲਰਟ ਜਾਰੀ ਕੀਤਾ ਸੀ। ਇਸ ਤਹਿਤ ਸਿਰਫ ਮੈਟਰੋ ਅਤੇ ਬੱਸਾਂ ਨੂੰ 50 ਫੀਸਦੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦਿੱਤੀ ਗਈ ਸੀ। ਸਿਸੋਦੀਆ ਨੇ ਦੱਸਿਆ ਕਿ ਦਿੱਲੀ ਮੈਟਰੋ ਅਤੇ ਬੱਸਾਂ 'ਚ ਸਿਰਫ 50 ਫੀਸਦੀ ਸਮਰੱਥਾ ਨਾਲ ਬੈਠਣ ਦੀ ਇਜਾਜ਼ਤ ਮਿਲਣ ਕਾਰਨ ਮੈਟਰੋ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਭੀੜ ਇਕੱਠੀ ਹੋ ਰਹੀ ਸੀ। ਇਸ ਨਾਲ ਇਹ ਸੁਪਰ ਸਪ੍ਰੈਡਰ ਬਣਾ ਸਕਦਾ ਸੀ। ਇਸ ਲਈ ਮੈਟਰੋ ਅਤੇ ਬੱਸ 'ਤੇ ਇਹ ਪਾਬੰਦੀ ਹਟਾ ਦਿੱਤੀ ਗਈ ਹੈ।
ਦਿੱਲੀ ਸਰਕਾਰ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਪਿਛਲੇ ਹਫ਼ਤੇ ਯੈਲੋ ਅਲਰਟ ਜਾਰੀ ਕੀਤਾ ਸੀ। ਇਸ ਤਹਿਤ ਸਿਰਫ ਮੈਟਰੋ ਅਤੇ ਬੱਸਾਂ ਨੂੰ 50 ਫੀਸਦੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦਿੱਤੀ ਗਈ ਸੀ। ਸਿਸੋਦੀਆ ਨੇ ਦੱਸਿਆ ਕਿ ਦਿੱਲੀ ਮੈਟਰੋ ਅਤੇ ਬੱਸਾਂ 'ਚ ਸਿਰਫ 50 ਫੀਸਦੀ ਸਮਰੱਥਾ ਨਾਲ ਬੈਠਣ ਦੀ ਇਜਾਜ਼ਤ ਮਿਲਣ ਕਾਰਨ ਮੈਟਰੋ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਭੀੜ ਇਕੱਠੀ ਹੋ ਰਹੀ ਸੀ। ਇਸ ਨਾਲ ਇਹ ਸੁਪਰ ਸਪ੍ਰੈਡਰ ਬਣਾ ਸਕਦਾ ਸੀ। ਇਸ ਲਈ ਮੈਟਰੋ ਅਤੇ ਬੱਸ 'ਤੇ ਇਹ ਪਾਬੰਦੀ ਹਟਾ ਦਿੱਤੀ ਗਈ ਹੈ।
ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਓਮੀਕਰੋਨ ਸੰਕਰਮਿਤ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਇਸ ਦੇ ਲੱਛਣ ਵੀ ਹਲਕੇ ਹਨ। ਇਸ ਲਈ ਸਖਤ ਪਾਬੰਦੀਆਂ ਨਹੀਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਮੈਟਰੋ ਅਤੇ ਬੱਸਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਦਿੱਲੀ ਵਿੱਚ ਕੋਰੋਨਾ ਦੀ ਰਫ਼ਤਾਰ ਹੁਣ ਡਰਾਉਣ ਲੱਗੀ ਹੈ। ਦਿੱਲੀ ਵਿੱਚ ਸੰਕਰਮਣ ਦੀ ਦਰ ਵੱਧ ਕੇ 6.46% ਹੋ ਗਈ ਹੈ। ਬੀਤੇ ਦਿਨ ਰਾਜਧਾਨੀ 'ਚ ਕੋਰੋਨਾ ਦੇ 4 ਹਜ਼ਾਰ 99 ਨਵੇਂ ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਕੋਰੋਨਾ ਦਾ ਨਵਾਂ ਰੂਪ ਓਮੀਕ੍ਰੋਨ ਇਸ ਦਾ ਕਾਰਨ ਹੈ। ਉਨ੍ਹਾਂ ਦੱਸਿਆ ਕਿ 84 ਫੀਸਦੀ ਨਵੇਂ ਕੇਸ ਓਮੀਕਰੋਨ ਦੇ ਮਰੀਜ਼ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਓਮੀਕਰੋਨ ਦੇ 1,892 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 382 ਮਾਮਲੇ ਦਿੱਲੀ ਵਿੱਚ ਹਨ।
ਇਹ ਵੀ ਪੜ੍ਹੋ : ਸੈਮਸੰਗ ਨੇ ਲਾਂਚ ਕੀਤਾ 4 ਕੈਮਰੇ ਵਾਲਾ 5G ਫੋਨ, ਵਾਇਰਲੈੱਸ ਚਾਰਜਿੰਗ ਸਮੇਤ ਮਿਲ ਰਹੇ ਫੀਚਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement