ਬੰਗਾਲ : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਟੀਐਮਸੀ ਆਗੂ ਦੀ ਹੱਤਿਆ ਤੋਂ ਬਾਅਦ ਟੀਐਮਸੀ ਵਰਕਰ ਭੜਕ ਗਏ ਅਤੇ ਇਲਾਕੇ ਵਿੱਚ ਹਿੰਸਾ ਫੈਲ ਗਈ। ਗੁੱਸੇ ਵਿੱਚ ਆਈ ਭੀੜ ਨੇ 10-12 ਘਰਾਂ ਦੇ ਗੇਟ ਬੰਦ ਕਰਕੇ ਅੱਗ ਲਾ ਦਿੱਤੀ। ਅੱਗ ਨਾਲ 10 ਲੋਕ ਜ਼ਿੰਦਾ ਸੜ ਗਏ। 

 

ਫਿਲਹਾਲ ਇਲਾਕੇ 'ਚ ਤਣਾਅ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਵਾਧੂ ਪੁਲਸ ਬਲ ਤਾਇਨਾਤ ਕੀਤੇ ਗਏ ਹਨ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ। ਇੰਨਾ ਹੀ ਨਹੀਂ ਡੀਐਮ ਸਮੇਤ ਬੀਰਭੂਮ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਦਰਅਸਲ, ਇਹ ਮਾਮਲਾ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਦਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਿੱਥੇ 10-12 ਘਰਾਂ ਦੇ ਦਰਵਾਜ਼ੇ ਬੰਦ ਕਰਕੇ ਅੱਗ ਲਗਾ ਦਿੱਤੀ ਗਈ। ਜਿਸ 'ਚ 10 ਲੋਕਾਂ ਦੀ ਮੌਕੇ 'ਤੇ ਹੀ ਸੜ ਕੇ ਮੌਤ ਹੋ ਗਈ। ਸੂਤਰਾਂ ਮੁਤਾਬਕ ਇਹ ਘਟਨਾ ਟੀਐਮਸੀ ਦੇ ਉਪ ਪ੍ਰਧਾਨ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤੀ ਗਈ ਹੈ। ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ। ਫਿਲਹਾਲ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

 

ਜਾਣੋ ਕੀ ਹੈ ਪੂਰਾ ਮਾਮਲਾ ?


ਦੱਸ ਦਈਏ ਕਿ ਬੀਰਭੂਮ ਜ਼ਿਲੇ ਦੇ ਰਾਮਪੁਰਹਾਟ ਇਲਾਕੇ 'ਚ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਕਬਜ਼ੇ ਵਾਲੀ ਬਰਸ਼ਾਲ ਗ੍ਰਾਮ ਪੰਚਾਇਤ ਦੇ ਉਪ ਪ੍ਰਧਾਨ ਭਾਦੂ ਸ਼ੇਖ ਦੀ ਕੱਲ੍ਹ ਯਾਨੀ ਸੋਮਵਾਰ ਸ਼ਾਮ ਨੂੰ ਹੱਤਿਆ ਕਰ ਦਿੱਤੀ ਗਈ ਸੀ। ਪੱਛਮੀ ਬੰਗਾਲ ਵਿੱਚ ਸਿਆਸੀ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇੱਕ ਹਫ਼ਤਾ ਪਹਿਲਾਂ ਦੋ ਕੌਂਸਲਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 

 

ਦੱਸਿਆ ਜਾ ਰਿਹਾ ਹੈ ਕਿ ਟੀਐਮਸੀ ਪੰਚਾਇਤ ਨੇਤਾ 'ਤੇ ਅਣਪਛਾਤੇ ਲੋਕਾਂ ਨੇ ਬੰਬ ਨਾਲ ਹਮਲਾ ਕੀਤਾ ਸੀ। ਸੂਤਰਾਂ ਮੁਤਾਬਕ ਉਹ ਸਟੇਟ ਹਾਈਵੇਅ 'ਤੇ ਜਾ ਰਹੇ ਸਨ। ਫਿਰ ਅਣਪਛਾਤੇ ਲੋਕਾਂ ਨੇ ਉਸ 'ਤੇ ਬੰਬ ਸੁੱਟ ਦਿੱਤਾ। ਫਿਰ ਉਸ ਨੂੰ ਰਾਮਪੁਰਹਾਟ ਦੇ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭਾਦੂ ਸ਼ੇਖ ਦੀ ਮੌਤ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਸਿਆਸੀ ਕਤਲ ਤੋਂ ਗੁੱਸੇ ਵਿੱਚ ਟੀਐਮਸੀ ਸਮਰਥਕਾਂ ਨੇ ਕੁਝ ਹੀ ਸਮੇਂ ਵਿੱਚ ਹਮਲੇ ਦੇ ਸ਼ੱਕੀਆਂ ਦੇ ਘਰਾਂ ਨੂੰ ਅੱਗ ਲਗਾ ਦਿੱਤੀ।

 

 ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ  


ਇਸ ਦੇ ਨਾਲ ਹੀ ਸਿਆਸੀ ਰੰਜਿਸ਼ ਕਾਰਨ ਇਸ ਕਤਲ ਕਾਂਡ ਨੂੰ ਲੈ ਕੇ ਜ਼ਿਲ੍ਹੇ ਅੰਦਰ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਫਿਲਹਾਲ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।