Mamata Banerjee Meets PM Modi : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੰਨਿਆ ਜਾਂਦਾ ਹੈ ਕਿ ਸੀਐਮ ਮਮਤਾ ਨੇ ਪੀਐਮ ਮੋਦੀ ਨਾਲ ਮੁਲਾਕਾਤ ਕਰਕੇ ਰਾਜ ਦੇ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਦੇ ਬਕਾਏ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ ਹੈ। ਸੀਐਮ ਮਮਤਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰ ਸਕਦੀ ਹੈ।



ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ (ਟੀਐਮਸੀ) ਮੁਖੀ ਬੈਨਰਜੀ ਨੇ ਦਿੱਲੀ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੰਸਦ ਦੇ ਮੌਜੂਦਾ ਸੈਸ਼ਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਬੈਨਰਜੀ ਦੇ ਭਤੀਜੇ ਅਤੇ ਪਾਰਟੀ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਮੀਟਿੰਗ ਦੌਰਾਨ ਕਾਫੀ ਬੋਲੇ ​​ਅਤੇ ਸੁਝਾਅ ਦਿੱਤਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨਾਂ ਦੌਰਾਨ ਸੰਸਦ ਮੈਂਬਰਾਂ ਨੂੰ ਕਿਹੜੇ ਮੁੱਦੇ ਉਠਾਉਣੇ ਚਾਹੀਦੇ ਹਨ। ਦੋਵਾਂ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਜਪਾ ਤੋਂ ਨਾ 'ਡਰਣ'।   




ਨੀਤੀ ਆਯੋਗ ਦੀ ਮੀਟਿੰਗ


ਪੱਛਮੀ ਬੰਗਾਲ ਦੀ ਮੁੱਖ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿੱਚ ਖੇਤੀਬਾੜੀ, ਸਿਹਤ ਅਤੇ ਆਰਥਿਕਤਾ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਸੂਤਰਾਂ ਨੇ ਕਿਹਾ ਕਿ ਸ਼ਨੀਵਾਰ ਨੂੰ ਗੈਰ-ਕਾਂਗਰਸੀ ਵਿਰੋਧੀ ਨੇਤਾਵਾਂ ਜਿਵੇਂ ਟੀਐਮਸੀ, ਟੀਆਰਐਸ ਅਤੇ ਆਪ ਦੇ ਨਾਲ ਵੀ ਇੱਕ ਮੀਟਿੰਗ ਤੈਅ ਕੀਤੀ ਗਈ ਹੈ। ਮਮਤਾ ਬੈਨਰਜੀ ਦਿੱਲੀ 'ਚ ਸੋਨੀਆ ਗਾਂਧੀ ਨੂੰ ਵੀ ਮਿਲ ਸਕਦੀ ਹੈ। ਸੰਸਦ ਦੇ ਮੌਜੂਦਾ ਮਾਨਸੂਨ ਇਜਲਾਸ 'ਚ ਕਈ ਅਜਿਹੇ ਮੌਕੇ ਆਏ ਹਨ, ਜਦੋਂ ਕਾਂਗਰਸ ਅਤੇ ਟੀਐੱਮਸੀ ਵੰਡੀ ਹੋਈ ਨਜ਼ਰ ਆਈ ਹੈ।